Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜ਼ਿਲ੍ਹਾ ਫਾਜ਼ਿਲਕਾ ਦੇ 4 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਸਿੱਖਿਆ ਸੰਸਥਾਵਾਂ ਦਾ ਇਕ ਰੋਜਾ ਦੌਰਾ

District Education Officer, Fazilka

Web Admin

Web Admin

5 Dariya News

ਫਾਜ਼ਿਲਕਾ , 20 May 2023

Last updated on: May 20, 2023, 00:00 IST

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸੁਖਵੀਰ ਸਿੰਘ ਬੱਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਪੰਕਜ ਕੁਮਾਰ ਅੰਗੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਚਾਰ ਐਮੀਨੈਂਸ ਸਕੂਲਾਂ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜ਼ਾ ਟੂਰ ਪ੍ਰੋਗਰਾਮ ਰੱਖਿਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਸੁਖਵੀਰ ਸਿੰਘ ਬੱਲ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅਫ਼ਸਰ ਸ੍ਰੀ ਪੰਕਜ ਕੁਮਾਰ ਅੰਗੀ ਨੇ ਦੱਸਿਆ ਕਿ ਸਟੱਡੀ ਟੂਰ ਪ੍ਰੋਗਰਾਮ ਅਧੀਨ ਫਾਜਿਲਕਾ ਦੇ 4 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਕੁਝ ਨਵਾਂ ਸਿੱਖਣ ਨੂੰ ਮਿਲੇਗਾ ਅਤੇ ਅਗਾਂਹ-ਵਧੂ ਪ੍ਰੇਰਨਾ ਵੀ ਮਿਲੇਗੀ। 

ਵਿਦਿਆਰਥੀਆਂ ਨੂੰ ਜਿੰਨ੍ਹਾਂ ਸਿੱਖਿਆ ਸੰਸਥਾਵਾਂ ਦਾ ਅੱਜ ਦੌਰਾ ਕਰਵਾਇਆ ਗਿਆ ਉਨ੍ਹਾਂ ਵਿੱਚ ਡੀ.ਏ.ਵੀ ਕਾਲਜ ਅਬੋਹਰ ਡੀ.ਏ.ਵੀ ਕਾਲਜ ਜਲਾਲਾਬਾਦ ਅਤੇ ਸੰਤ ਕਬੀਰ ਪੋਲੀਟੈਕਨਿਕ ਫਾਜ਼ਿਲਕਾ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਜਿਲ੍ਹਾ ਗਾਈਡੈਂਸ ਕੁਆਰਡੀਨੇਟਰ ਸ੍ਰੀ ਗੁਰਛਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ 26 ਮਈ 2023 ਨੂੰ ਮੁੜ ਇਕ ਦਿਨਾਂ ਦੌਰੇ ਉਤੇ  ਨਾਮੀ ਉਦਯੋਗਿਕ ਇਕਾਈਆਂ ਵਿੱਚ ਭੇਜਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੌਰਿਆਂ ਦਾ ਮਕਸਦ ਸੈਸ਼ਨ ਦੇ ਸ਼ੁਰੂਆਤ ਵਿਚ ਹੀ ਵਿਦਿਆਰਥੀਆਂ ਦੇ ਮਨਾਂ ਵਿਚ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਨ ਦੀ ਲਾਲਸਾ ਲਗਾਉਣਾ ਹੈ ਅਤੇ ਉਦਯੋਗਿਕ ਇਕਾਈਆਂ ਦੀ ਫੇਰੀ ਰਾਹੀਂ ਉਦਯੋਗਪਤੀ ਬਨਣ ਜਾ ਕੁਝ ਨਵਾਂ ਕਰਨ ਦੇ ਵਿਚਾਰ ਨਾਲ ਇਨ੍ਹਾਂ ਨੂੰ ਰੂਬਰੂ ਕਰਵਾਉਣਾ ਹੈ।

ਇੱਕ-ਦਿਨਾਂ ਵਿਦਿਅਕ ਟੂਰ ਨੂੰ ਸਫ਼ਲ ਬਣਾਉਣ ਵਿਚ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ ਤੋਂ ਇਲਾਵਾ ਸ੍ਰੀ ਕੁਲਦੀਪ ਗਰੋਵਰ,ਸ੍ਰੀ ਸੁਰਿੰਦਰ ਕੰਬੋਜ, ਸ੍ਰੀਮਤੀ ਸ਼ਿਫੂ ਜੁਨੇਜਾ ਸ੍ਰੀਮਤੀ ਪਾਇਲ ਖੁਰਾਣਾ, ਸ੍ਰੀ ਮਨੀਸ਼ ਗੁਪਤਾ,ਰੋਹਿਤ ਕੁਮਾਰ,ਸ੍ਰੀ ਸੁਰਿੰਦਰ ਕੁਮਾਰ,ਸ੍ਰੀਮਤੀ ਹਿਮਾਂਸ਼ੀ,ਸ੍ਰੀ ਦਵਿੰਦਰ ਸਿੰਘ ਬੇਦੀ, ਸ੍ਰੀ ਹਰਜੀਤ ਸੈਣੀ,ਸ੍ਰੀਮਤੀ ਸਿਮਰਪ੍ਰੀਤ ਕੌਰ, ਪਲਵੀ ਨੇ ਪੂਰਣ ਸਹਿਯੋਗ ਦਿੱਤਾ।

ਇਸ ਮੌਕੇ ਜ਼ਿਲ੍ਹਾ ਗਾਇਡੈਂਸ ਕੋਡੀਨੇਟਰ ਸ੍ਰੀ ਗੁਰਛਿੰਦਰ ਪਾਲ ਸਿੰਘ ਅਤੇ ਬਲਾਕ ਗਾਇਡੈਂਸ ਵਲੰਟੀਅਰ ਹਰਸ਼ਿੰਦਰ ਸਿੰਘ,ਨਵਦੀਪਇੰਦਰ ਸਿੰਘ, ਵਿਕਾਸ ਕੰਬੋਜ ਅਤੇ ਹਰੀਸ਼ ਕੁਮਾਰ ਐਮੀਨੈਂਸ ਸਕੂਲ ਦੇ ਵਿਦਿਆਰਥੀਆਂ ਨਾਲ ਉਚੇਚੇ ਤੌਰ ਤੇ ਹਾਜਰ ਸਨ।

 

Tags: District Education Officer , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD