Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਿੱਧਵਾਂ ਕੈਨਾਲ ਵਾਟਰਫਰੰਟ ਫੇਜ਼-2 ਅਤੇ ਲੈਜ਼ਰ ਵੈਲੀ ਦਾ ਉਦਘਾਟਨ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh Sidhu, Ludhiana, Dr. Shena Aggarwal, Sidhwan canal

Web Admin

Web Admin

5 Dariya News

ਲੁਧਿਆਣਾ , 20 May 2023

Last updated on: May 20, 2023, 00:00 IST

ਹਰਿਆਲੀ ਅਧੀਨ ਰਕਬੇ ਨੂੰ ਵਧਾਉਣ ਅਤੇ ਟਿਕਾਊ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਅੱਜ ਆਤਮ ਨਗਰ ਹਲਕੇ ਵਿੱਚ ਨਹਿਰ ਦੇ ਨਾਲ ਸਥਾਪਤ ਸਿੱਧਵਾਂ ਕੈਨਾਲ ਵਾਟਰਫਰੰਟ ਫੇਜ਼-2 ਅਤੇ ਲੈਜ਼ਰ ਵੈਲੀ ਦਾ ਉਦਘਾਟਨ ਕੀਤਾ।ਇਸ ਮੌਕੇ ਮੰਤਰੀ ਦੇ ਨਾਲ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਨਗਰ ਨਿਗਮ ਕਮਿਸ਼ਨਰ ਡਾ. ਸ਼ੀਨਾ ਅਗਰਵਾਲ, ਜ਼ੋਨਲ ਕਮਿਸ਼ਨਰ (ਜ਼ੋਨ ਡੀ) ਜਸਦੇਵ ਸਿੰਘ ਸੇਖੋਂ ਅਤੇ ਹੋਰ ਹਾਜ਼ਰ ਸਨ।

ਸਿੱਧਵਾਂ ਕੈਨਾਲ ਵਾਟਰਫਰੰਟ ਫੇਜ਼-2 ਨੂੰ ਨਹਿਰ ਦੇ ਨਾਲ-ਨਾਲ ਜਵੱਦੀ ਨਹਿਰ ਦੇ ਪੁਲ ਤੋਂ ਸ਼ੁਰੂ ਹੋ ਕੇ ਦੁੱਗਰੀ ਨਹਿਰ ਦੇ ਪੁਲ ਤੱਕ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ ਇਸੇ ਹਿੱਸੇ 'ਤੇ ਦੁੱਗਰੀ ਨਹਿਰ ਦੇ ਪੁਲ ਤੋਂ ਸ਼ੁਰੂ ਹੋ ਕੇ ਧੂਰੀ ਰੇਲਵੇ ਕਰਾਸਿੰਗ ਤੱਕ ਲੈਜ਼ਰ ਵੈਲੀ ਸਥਾਪਤ ਕੀਤੀ ਗਈ ਹੈ।ਨਹਿਰ ਦੇ ਨਾਲ ਲੱਗਦੇ ਲਗਭਗ 2.3 ਕਿਲੋਮੀਟਰ (ਲੰਬਾਈ) ਹਿੱਸੇ ਨੂੰ ਇਨ੍ਹਾਂ ਦੋਵਾਂ ਪ੍ਰੋਜੈਕਟਾਂ ਅਧੀਨ ਕਵਰ ਕੀਤਾ ਗਿਆ ਹੈ ਅਤੇ ਦੋ ਗ੍ਰੀਨ ਬੈਲਟਾਂ ਵਿੱਚ ਸਜਾਵਟੀ ਪੌਦਿਆਂ ਸਮੇਤ ਲਗਭਗ 25000 ਬੂਟੇ/ਪੌਦੇ ਲਗਾਏ ਗਏ ਹਨ।

ਡਾ. ਨਿੱਜਰ ਅਤੇ ਵਿਧਾਇਕ ਸਿੱਧੂ ਨੇ ਦੱਸਿਆ ਕਿ ਸਿੱਧਵਾਂ ਕੈਨਾਲ ਵਾਟਰਫਰੰਟ ਫੇਜ਼-2 ਲਗਭਗ 32000 ਵਰਗ ਮੀਟਰ ਖੇਤਰ ਵਿੱਚ ਫੈਲਿਆ ਹੋਇਆ ਹੈ ਅਤੇ ਇਸ ਨੂੰ ਸਮਾਰਟ ਸਿਟੀ ਮਿਸ਼ਨ ਤਹਿਤ 5.06 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ।ਵਾਟਰਫਰੰਟ ਪ੍ਰੋਜੈਕਟ ਦੇ ਨਾਲ ਇੱਕ ਸਾਈਕਲ ਟਰੈਕ (1100 ਮੀਟਰ ਲੰਬਾਈ) ਵੀ ਸਥਾਪਿਤ ਕੀਤਾ ਗਿਆ ਹੈ।

ਗ੍ਰੀਨ ਬੈਲਟ ਦੇ ਦੋਵੇਂ ਐਂਟਰੀ ਪੁਆਇੰਟਾਂ 'ਤੇ ਫੁੱਟਪਾਥਾਂ ਅਤੇ ਕੈਨੋਪੀਜ਼ ਤੋਂ ਇਲਾਵਾ, ਪਾਰਕਿੰਗ ਲਈ ਕਾਫੀ ਥਾਂਵਾਂ ਵਿਕਸਿਤ ਕੀਤੀਆਂ ਗਈਆਂ ਹਨ।ਇਸੇ ਤਰ੍ਹਾਂ 3.14 ਕਰੋੜ ਰੁਪਏ ਦੀ ਲਾਗਤ ਨਾਲ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ.) ਤਹਿਤ ਨਹਿਰ ਦੇ ਨਾਲ-ਨਾਲ ਦੁੱਗਰੀ ਨਹਿਰ ਦੇ ਪੁਲ ਤੋਂ ਲੈ ਕੇ ਧੂਰੀ ਲਾਈਨ ਰੇਲਵੇ ਕਰਾਸਿੰਗ ਤੱਕ ਲੈਜ਼ਰ ਵੈਲੀ ਵਿਕਸਤ ਕੀਤੀ ਗਈ ਹੈ।

ਲੈਜ਼ਰ ਵੈਲੀ ਲਗਭਗ 9800 ਵਰਗ ਮੀਟਰ ਖੇਤਰ ਵਿੱਚ ਸਥਾਪਿਤ ਕੀਤੀ ਗਈ ਹੈ।  ਫੁੱਟਪਾਥਾਂ ਅਤੇ ਕੈਨੋਪੀਜ਼ ਤੋਂ ਇਲਾਵਾ ਗਰੀਨ ਬੈਲਟ ਵਿੱਚ ਝੂਲੇ ਵੀ ਲਗਾਏ ਗਏ ਹਨ।ਡਾ. ਨਿੱਜਰ ਨੇ ਕਿਹਾ ਕਿ ਹਰਿਆਲੀ ਅਧੀਨ ਰਕਬਾ ਵਧਾਉਣ ‘ਤੇ ਸੂਬਾ ਸਰਕਾਰ ਵਿਸ਼ੇਸ਼ ਧਿਆਨ ਦੇਣ ਦੇ ਨਾ ਨਾਲ  ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੱਧਵਾਂ ਨਹਿਰ ਸਮੇਤ ਹਰੇ-ਭਰੇ ਖੇਤਰ ਅਤੇ ਅਤੇ ਪਾਣੀ ਵਾਲੀਆਂ ਥਾਵਾਂ (ਵਾਟਰ ਬਾਡੀਜ਼) ਨੂੰ ਸਾਫ ਸੁਥਰਾ ਰੱਖਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh Sidhu , Ludhiana , Dr. Shena Aggarwal , Sidhwan canal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD