Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ

ਖੇਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਦ

Sports News, Archer Avneet Kaur, Archer, Avneet Kaur, Archery World Cup, Shanghai, China

Web Admin

Web Admin

5 Dariya News

ਚੰਡੀਗੜ੍ਹ , 21 May 2023

Last updated on: May 21, 2023, 00:00 IST

ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਤੀਰਅੰਦਾਜ਼ ਦੀ ਸਖਤ ਮਿਹਨਤ, ਲਗਨ ਤੇ ਸਮਰਪਣ ਭਾਵਨਾ ਦੇ ਨਾਲ ਉਸ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। 

ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ

ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ।

 

Tags: Sports News , Archer Avneet Kaur , Archer , Avneet Kaur , Archery World Cup , Shanghai , China

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD