Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਬਾਕੂਨੋਸ਼ੀ ਜਾਨਲੇਵਾ ਹੈ : ਸਿਵਲ ਸਰਜਨ

ਤੰਬਾਕੂ ਦੇ ਮਾੜੇ ਪ੍ਰਭਾਵਾਂ ਜੋ ਜਾਣੂ ਕਰਵਾਉਂਦਾ ਪੋਸਟਰ ਕੀਤਾ ਜਾਰੀ

Health, Civil Surgeon Patiala

Web Admin

Web Admin

5 Dariya News

ਪਟਿਆਲਾ , 22 May 2023

Last updated on: May 22, 2023, 00:00 IST

31 ਮਈ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਉਣ ਸਬੰਧੀ ਪੰਦ੍ਹਰਵਾੜੇ ਤਹਿਤ ਗਤੀਵਿਧੀਆਂ ਕਰਦੇ ਹੋਏ “ਤੰਬਾਕੂਨੋਸ਼ੀ ਜਾਨਲੇਵਾ ਹੈ”, “ ਜ਼ਿੰਦਗੀ ਹੈ ਅਨਮੋਲ ਇਸ ਨੂੰ ਨਸ਼ਿਆਂ ਵਿੱਚ ਨਾ ਰੋਲ” ਸਬੰਧੀ ਸੁਨੇਹਾ ਦਿੰਦੇ ਪੋਸਟਰ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਜਾਰੀ ਕੀਤਾ ਗਿਆ। 

ਇਸ ਮੌਕੇ ਉਹਨਾਂ ਨਾਲ ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ, ਜ਼ਿਲ੍ਹਾ ਦੰਦ ਸਿਹਤ ਅਫ਼ਸਰ ਡਾ. ਪਾਰੂਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ, ਜ਼ਿਲ੍ਹਾ ਡਰੱਗ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ, ਸਹਾਇਕ ਯੂਨਿਟ ਅਫ਼ਸਰ ਮਲਕੀਤ ਸਿੰਘ, ਅਪਥਾਲਮਿਕ ਅਫ਼ਸਰ ਸ਼ਕਤੀ ਖੰਨਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਤਿਕਾ ਗਰੋਵਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਬੀਰ ਕੌਰ, ਤ੍ਰਿਪਤਾ ਰਾਣੀ, ਜਸਪਾਲ ਕੌਰ, ਮਨਪ੍ਰੀਤ ਕੋਰ ਵੀ ਹਾਜ਼ਰ ਸਨ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਪੋਸਟਰ ਜਾਰੀ ਕਰਦੇ ਕਿਹਾ ਕਿ ਭਾਰਤ ਵਿਸ਼ਵ ਵਿੱਚ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਵਿੱਚ ਦੂਜੇ ਨੰਬਰ ਤੇ ਹੈ ਅਤੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹਰ ਸਾਲ 10 ਲੱਖ ਲੋਕਾਂ ਦੀ ਮੌਤ ਹੁੰਦੀ ਹੈ । ਉਹਨਾਂ ਕਿਹਾ ਕਿ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਣ ਲਈ ਨੇੜੇ ਦੇ ਤੰਬਾਕੂ ਛੁਡਾਊ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ ਫ਼ਰੀ ਨੰਬਰ 1800-11-2356 ਤੇ ਕਾਲ ਕੀਤਾ ਜਾ ਸਕਦਾ ਹੈ ।

ਸਹਾਇਕ ਸਿਹਤ ਅਫ਼ਸਰ ਡਾ.ਐਸ.ਜੇ.ਸਿੰਘ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ  ਗੈਂਗਰੀਨ, ਮੂੰਹ ਦੀਆਂ ਬਿਮਾਰੀਆਂ, ਜੀਭ, ਗੱਲੇ ਅਤੇ ਮੂੰਹ ਦਾ ਕੈਂਸਰ ਹੋ ਸਕਦਾ ਹੈ ਅਤੇ ਗਰਭਵਤੀ ਔਰਤਾਂ ਵੱਲੋਂ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਨਾਲ ਗਰਭਪਾਤ ਵੀ ਹੋ ਸਕਦਾ ਹੈ । ਉਹਨਾਂ ਕਿਹਾ ਕਿ ਮੁਹਿੰਮ ਦੌਰਾਨ ਵਿੱਦਿਅਕ ਅਦਾਰਿਆਂ ਨੂੰ ਤੰਬਾਕੂ ਮੁਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। 

ਤੰਬਾਕੂ ਕੰਟਰੋਲ ਐਕਟ 2003 ਤਹਿਤ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿੱਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਦੀ ਮਨਾਹੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ  ਤੰਬਾਕੂ  ਪਦਾਰਥਾਂ ਦੀ ਵਿੱਕਰੀ ਤੇ ਵੀ ਰੋਕ ਲਗਾਈ ਗਈ ਹ। ਜਿਸ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਦੇ ਮਤੇ ਪਵਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ  ਤੰਬਾਕੂ ਮੁਕਤ ਰਾਜ ਬਣਾਇਆ ਜਾ ਸਕਦਾ ਹੈ ।

 

Tags: Health , Civil Surgeon Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD