Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਵਿਕਾਸ ਕਾਰਜਾਂ ਨੂੰ ਇਮਾਨਦਾਰੀ ਤੇ ਨਿਰਪੱਖਤਾ ਨਾਲ ਪੂਰਾ ਕੀਤਾ ਜਾਵੇ : ਅਜੈ ਸਿੰਘ ਲਿਬੜਾ

ਲੋਕਾਂ ਦੀ ਲੋੜ ਮੁਤਾਬਿਕ ਨਵੇਂ ਪ੍ਰੋਜੈਕਟ ਉਲੀਕੇ ਜਾਣ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਬੀ.ਡੀ.ਪੀ.ਓਜ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

Ajay Singh Libra, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 22 May 2023

Last updated on: May 22, 2023, 00:00 IST

ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਪਿੰਡਾਂ  ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅਜੈ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਬੀ.ਡੀ.ਪੀ.ਓਜ. ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।   

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਸਰਕਾਰ ਤੁਹਾਡੇ ਦੁਆਰ' ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਲੋੜਾਂ ਮੁਤਾਬਿਕ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਹੀ ਮਾਇਨੇ ਵਿੱਚ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ।ਸ. ਲਿਬੜਾ ਨੇ ਸਮੂਹ ਬੀ.ਡੀ.ਪੀਓਜ ਤੋਂ ਸਬੰਧਤ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਕ ਜਾਣਕਾਰੀ ਲਈ  ਅਤੇ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਜਿਹੜੇ ਨਵੇਂ ਪ੍ਰੋਜੈਕਟ ਉਲੀਕਣ ਤੋਂ ਪਹਿਲਾਂ ਪਿੰਡ ਵਾਸੀਆਂ ਦੀ ਸਲਾਹ ਲਈ ਜਾਵੇ ਅਤੇ ਅਜਿਹੇ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਵੇ ਜਿਸਤੇ ਜਿਆਦਾ ਲੋਕ ਸਹਿਮਤ ਹੋਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਵਾਅਦਾ ਕੀਤਾ ਹੈ ਉਸਨੂੰ ਪੂਰਾ ਕਰਨ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਮੋਕੇ ਬੀ.ਡੀ.ਪੀ.ਓ ਖਮਾਣੋਂ ਪਰਮਵੀਰ ਕੌਰ, ਬੀ.ਡੀ.ਪੀ.ਓ ਬਸੀ ਪਠਾਣਾ ਰਵਿੰਦਰ ਸਿੰਘ, ਬੀ.ਡੀ.ਪੀ.ਓ ਖੇੜਾ ਰਾਜਵਿੰਦਰ ਸਿੰਘ, ਬੀ.ਡੀ.ਪੀ.ਓ ਸਰਹਿੰਦ ਰਮੇਸ਼ ਕੁਮਾਰ, ਬੀ.ਡੀ.ਪੀ.ਓ ਅਮਲੋਹ ਮੋਹਿਤ ਕਲਿਆਣ, ਐਸ.ਏ. ਹਰਮਨਦੀਪ ਕੌਰ, ਨਵਦੀਪ ਸਿੰਘ ਨਵੀ ਹਾਜਰ ਸਨ। 

 

Tags: Ajay Singh Libra , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD