Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕ੍ਰਿਕਟ 'ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ

ਡੇਢ ਦਰਜਨ ਬੱਚੀਆਂ ਟੀਮ ਇੰਡੀਆ 'ਚ ਜਾਣ ਦਾ ਨਿਸ਼ਾਨਾ ਮਿੱਥਕੇ ਰੋਜ਼ਾਨਾ 4 ਕਿਲੋਮੀਟਰ ਦੌੜਕੇ 4-4 ਘੰਟੇ ਕਰ ਰਹੀਆਂ ਹਨ ਪ੍ਰੈਟਿਕਸ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ/ਪਟਿਆਲਾ , 23 May 2023

ਨਾਭਾ ਦੇ ਪਿੰਡ ਧਾਰੋਂਕੀ ਦੀਆਂ ਲੜਕੀਆਂ ਕ੍ਰਿਕਟ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੱਲਾਂ ਮਾਰਨ ਲਈ ਤਿਆਰੀ ਖਿੱਚ ਰਹੀਆਂ ਹਨ। ਇਨ੍ਹਾਂ ਬੱਚੀਆਂ ਨੂੰ ਪੰਜਾਬ ਪੁਲਿਸ ਵਿੱਚ ਸੇਵਾ ਕਰ ਰਹੇ ਗੁਲਾਬ ਸਿੰਘ ਸ਼ੇਰਗਿੱਲ ਨੇ ਕ੍ਰਿਕਟ ਖੇਡ ਦੀਆਂ ਬਾਰੀਕੀਆਂ ਸਿਖਾਉਣ ਦਾ ਬੀੜਾ ਉਠਾਇਆ ਹੋਇਆ ਹੈ। 

ਧਾਰੋਂਕੀ ਦੀ ਕੁੜੀਆਂ ਲਈ ਖੋਲ੍ਹੀ ਕ੍ਰਿਕਟ ਅਕੈਡਮੀ ਨੂੰ ਨਿਯੂ ਯਾਰਕ ਟਾਈਮਜ਼ ਅਖ਼ਬਾਰ ਨੇ ਵੀ ਆਪਣੀਆਂ ਸੁਰਖੀਆਂ ਵਿੱਚ ਜਗ੍ਹਾ ਦਿੱਤੀ ਹੈ। ਇਸ ਗੱਲ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ, ''ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿੱਚ ਖਿਡਾਰੀਆਂ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿੱਥੇ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ, ਉਥੇ ਹੀ ਉਨ੍ਹਾਂ ਦੇ ਹਲਕੇ ਦੇ ਪਿੰਡ ਧਾਰੋਂਕੀ ਵਿਖੇ ਲੜਕੀਆਂ ਨੂੰ ਕ੍ਰਿਕਟ ਦੀ ਕੌਮਾਂਤਰੀ ਪੱਧਰ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।''

ਦੇਵ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਬੱਚੀਆਂ ਜਰੂਰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਕ੍ਰਿਕਟ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਚਮਕਾਉਣਗੀਆਂ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਵੀ ਵੱਡੀ ਗੱਲ ਹੈ ਕਿ ਕ੍ਰਿਕਟ ਖੇਡਣ ਵਾਲੀਆਂ ਇਨ੍ਹਾਂ ਬੱਚੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੀਡੀਆ ਵਿੱਚ ਪ੍ਰਸਿੱਧੀ ਮਿਲੀ ਹੈ।

ਇਸੇ ਦੌਰਾਨ ਗੁਲਾਬ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਕੁੜੀਆਂ ਦਾ ਕ੍ਰਿਕਟ ਖੇਡ ਵਿੱਚ ਭਵਿੱਖ ਉਜਵਲ ਹੈ ਅਤੇ ਇਹ ਬਹੁਤ ਜਲਦ ਇਸ ਖੇਡ ਦੀਆਂ ਬਾਰੀਕੀਆਂ ਸਿੱਖ ਕੇ ਅੱਗੇ ਆ ਰਹੀਆਂ ਹਨ। ਉਸਨੇ ਦੱਸਿਆ ਕਿ ਕੋਵਿਡ ਸਮੇਂ ਸਕੂਲ ਬੰਦ ਹੋਣ ਮੌਕੇ ਉਸਨੇ ਆਪਣੀ 6 ਸਾਲਾ ਧੀ ਹਰਸਿਮਰਤ ਅਤੇ ਦੋ ਹੋਰ ਬੱਚੀਆਂ ਨੂੰ ਘਰ ਦੀ ਛੱਤ 'ਤੇ ਬਾਲ ਦੀ ਟਾਸ ਕਰਨੀ ਸਿਖਾ ਕੇ ਇਸ ਅਕੈਡਮੀ ਦੀ ਸ਼ੁਰੂਆਤ ਕੀਤੀ ਸੀ ਤੇ ਇੱਥੇ ਹੁਣ ਪਿੰਡ ਧਾਰੋਂਕੀ ਤੇ ਭੜੋ ਦੀਆਂ 9 ਤੋਂ 14 ਸਾਲਾਂ ਦੀਆਂ ਡੇਢ ਦਰਜਨ ਬੱਚੀਆਂ ਕ੍ਰਿਕਟ ਖੇਡਣਾ ਸਿੱਖ ਰਹੀਆਂ ਹਨ।

ਕ੍ਰਿਕਟ ਖੇਡ ਵਿੱਚ ਟੀਮ ਇੰਡੀਆ ਨੂੰ ਆਪਣਾ ਨਿਸ਼ਾਨਾ ਮੰਨ ਚੁੱਕੀਆਂ ਇਹ ਬੱਚੀਆਂ ਰੋਜ਼ਾਨਾ 4 ਕਿਲੋਮੀਟਰ ਦੌੜਦੀਆਂ ਹਨ ਤੇ 4-4 ਘੰਟੇ ਕ੍ਰਿਕਟ ਦਾ ਅਭਿਆਸ ਕਰਦੀਆਂ ਹਨ। ਧਾਰੋਂਕੀ ਦੇ ਖੇਤਾਂ ਵਿੱਚ ਖੋਲ੍ਹੀ ਗੁਲਾਬ ਸਿੰਘ ਸ਼ੇਰਗਿੱਲ ਇਲੈਵਨ ਅਕੈਡਮੀ ਦੀਆਂ ਇਹ ਮਿਹਨਤਕਸ਼ ਬੱਚੀਆਂ ਦੱਸਦੀਆਂ ਹਨ ਕਿ ਉਹ ਅੰਡਰ 14, ਅੰਡਰ 17 ਕ੍ਰਿਕਟ ਖੇਡ ਕੇ ਅੱਗੇ ਭਾਰਤੀ ਟੀਮ ਵਿੱਚ ਜਾਣਾ ਚਾਹੁੰਦੀਆਂ ਹਨ। 

ਇਨ੍ਹਾਂ ਬੱਚੀਆਂ ਦਾ ਕਹਿਣਾ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਦੀ ਕਪਤਾਨ ਹਰਮਨਪ੍ਰੀਤ ਕੌਰ ਉਨ੍ਹਾਂ ਦਾ ਆਦਰਸ਼ ਹਨ ਤੇ ਉਹ ਖ਼ੁਦ ਭਾਰਤੀ ਕ੍ਰਿਕਟ ਟੀਮ ਵਿੱਚ ਖੇਡਕੇ ਅਤੇ ਇੱਕ ਦਿਨ ਇਸ ਦੀ ਕਪਤਾਨੀ ਕਰਨ ਦਾ ਜਜ਼ਬਾ ਵੀ ਰੱਖਦੀਆਂ ਹਨ। ਇੱਥੇ ਕ੍ਰਿਕਟ ਸਿੱਖਦੀਆਂ 6 ਸਾਲਾ ਅਮਨ, ਨੈਨਾ, ਸੁਨੈਨਾ, ਹਰਗੁਨ, ਅਮਨ, ਗਗਨ ਸਮੇਤ ਹੋਰ ਬੱਚੀਆਂ ਪੀ.ਸੀ.ਏ. ਮੋਹਾਲੀ ਵੱਡੇ ਲੀਗ ਮੈਚ ਦੇਖਣ ਵੀ ਗਈਆਂ ਹਨ ਤੇ ਵੱਡੇ ਕ੍ਰਿਕਟ ਸਟਾਰ ਉਨ੍ਹਾਂ ਨੂੰ ਮਿਲਕੇ ਖੁਸ਼ ਹੁੰਦੇ ਹਨ।

ਗੁਲਾਬ ਸਿੰਘ ਸ਼ੇਰਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਬੱਚੀਆਂ ਅੰਡਰ 15 ਪਟਿਆਲਾ ਟੀਮ ਤੇ ਅੰਡਰ 17 'ਚ ਵੀ ਚੁਣੀਆਂ ਗਈਆਂ ਹਨ ਅਤੇ ਪੀ.ਸੀ.ਏ. ਦੇ ਵਿਕਰਮ ਸਿੰਘ ਸਿੱਧੂ ਨੇ ਇਨ੍ਹਾਂ ਬੱਚੀਆਂ ਦੀ ਬਹੁਤ ਮਦਦ ਕੀਤੀ ਹੈ ਜਦਕਿ ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇਨ੍ਹਾਂ ਬੱਚੀਆਂ ਨੂੰ ਉਤਸ਼ਾਹਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸਦਾ ਮਨ ਸੀ ਕਿ ਉਹ ਵੀ ਕ੍ਰਿਕਟਰ ਬਣੇ ਪਰੰਤੂ ਉਸਦਾ ਜਨਮ ਦੁਬਾਰਾ ਤਾਂ ਹੋ ਨਹੀਂ ਸੀ ਸਕਦਾ ਪਰੰਤੂ ਉਸਦੇ ਪੈਸ਼ਨ ਨੂੰ ਇਹ ਬੱਚੀਆਂ ਸਾਕਾਰ ਕਰ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਉਹ ਕ੍ਰਿਕਟਰ ਮੁਨਾਫ਼ ਪਟੇਲ ਦੇ ਪਿੰਡ ਤੋਂ ਕ੍ਰਿਕਟ ਅਕੈਡਮੀ ਦੀ ਚਿਣਗ ਆਪਣੇ ਪਿੰਡ ਲੈ ਕੇ ਆਏ ਹਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD