Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਕ ਦਿਲ ਛੂਹ ਲੈਣ ਵਾਲੀ ਵੱਖਰੀ ਕਹਾਣੀ ਨਾਲ ਔਰਤਾਂ ਦੀ ਤਾਕਤ ਨੂੰ ਪਰਦੇ ‘ਤੇ ਪੇਸ਼ ਕਰੇਗੀ ਫ਼ਿਲਮ 'ਗੋਡੇ ਗੋਡੇ ਚਾਅ'

Pollywood, Godday Godday Chaa , Vijay Kumar Arora , Jagdeep Sidhu , Gitaz Bindrakhia , Tania , Sonam Bajwa , Amrit Amby , Gitaj Bindrakhia , Godday Godday Chaa Release Date , Godday Godday Chaa Cast , Godday Godday Chaa Movie , Godday Godday Chaa Movie Release Date , Godday Godday Chaa Movie Cast , VH Entertainment , Zee Studios , Varun Arora , Reasons To Watch Godday Godday Chaa , Godday Godday Chaa Review

Web Admin

Web Admin

5 Dariya News (ਹਰਜਿੰਦਰ ਸਿੰਘ ਜਵੰਦਾ)

ਚੰਡੀਗੜ੍ਹ , 23 May 2023

Last updated on: May 23, 2023, 00:00 IST

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ 'ਗੋਡੇ ਗੋਡੇ ਚਾਅ'  ਜਲਦ ਹੀ ਭਾਰਤ ਤੇ ਹੋਰ ਦੇਸ਼ਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਸਿਨੇਮਾਘਰਾਂ 'ਚ ਹੋਰ ਫਿਲਮਾਂ ਦੇਖਣ ਆਏ ਦਰਸ਼ਕਾਂ ਨੂੰ ਜਦੋਂ ਪੁੱਛੀਦਾ ਹੈ ਕਿ ਉਹ ਅਗਲੀ ਫ਼ਿਲਮ ਕਿਹੜੀ ਦੇਖਣੀ ਚਾਹੁਣਗੇ ਤਾਂ ਇਕੋ ਜਵਾਬ ਮਿਲਦਾ ਹੈ, 'ਗੋਡੇ ਗੋਡੇ ਚਾਅ'।ਦਰਸ਼ਕਾਂ ‘ਚ ਵੀ ਫਿਲਮ ਨੂੰ ਲੈ ਕੇ ਗੋਡੇ ਗੋਡੇ ਚਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਫ਼ਿਲਮ ਪ੍ਰਤੀ ਉਤਸੁਕਤਾ ਇਸ ਹੱਦ ਤਕ ਵਧੀ ਹੋਈ ਹੈ ਕਿ ਦਰਸ਼ਕ ਲਗਾਤਾਰ ਇਸ ਫ਼ਿਲਮ ਦਾ ਪੋਸਟਰ ਸ਼ੇਅਰ ਕਰ ਰਹੇ ਹਨ।

ਜ਼ੀ ਸਟੂਡੀਓਜ਼ ਅਤੇ ਵੀ.ਐਚ. ਐਂਟਰਟੇਨਮੈਂਟ ਬੈਨਰ ਦੀ ਇਸ ਫ਼ਿਲਮ ਵਿਚ ਅਦਾਕਾਰਾ ਸੋਨਮ ਬਾਜਵਾ, ਤਾਨੀਆ, ਗਾਇਕ ਤੋਂ ਨਾਇਕ ਬਣੇ ਗੀਤਾਜ਼ ਬਿੰਦਰਖੀਆ ਅਤੇ ਗਾਇਕ ਗੁਰਜੈਜ਼ ਮੁੱਖ ਭੂਮਿਕਾਵਾਂ ਵਿਚ ਹਨ।ਜ਼ੀ ਸਟੂਡੀਓਜ਼ ਮੁੱਖ ਧਾਰਾ ਦੀਆਂ ਬਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਸਫਲਤਾ ਦੇ ਨਾਲ-ਨਾਲ  ਖੇਤਰੀ ਮਨੋਰੰਜਨ ਕਾਰੋਬਾਰ ਵਿੱਚ ਵੱਡੇ ਰਿਕਾਰਡ ਕਾਇਮ ਕਰ ਰਿਹਾ ਹੈ ਅਤੇ ਜ਼ੀ ਸਟੂਡੀਓਜ਼ ਦੇ ਖੇਤਰੀ ਸਿਨੇਮਾ ਨੂੰ ਪਿਛਲੇ ਸਾਲ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ।

ਇਸ ਫਿਲਮ ਦੀ ਕਹਾਣੀ ਪੰਜਾਬ ਪੰਜਾਬੀਅਤ ਅਤੇ ਵਿਰਸੇ ਨਾਲ ਜੁੜੇ ਹੋਏ ਇੱਕ ਸਮਰੱਥ ਲੇਖਕ ਅਤੇ ਨਿਰਦੇਸ਼ਕ ਜਗਦੀਪ ਸਿੱਧੂ ਦੁਆਰਾ ਲਿਖੀ ਗਈ ਹੈ ਜਿਸਦੇ ਜਿਹਨ ‘ਚ ਹਮੇਸ਼ਾਂ ਹੀ ਸਮਾਜਿਕ ਅਤੇ ਸੱਭਿਆਚਾਰਕ ਅਧਾਰਤ ਕਹਾਣੀਆਂ ਉਭਰਦੀਆਂ ਹਨ ਜੋ ਦਰਸ਼ਕਾਂ ਦੀ ਪਸੰਦ ਬਣਦੀਆਂ ਹਨ। ਇਹ ਫਿਲਮ ਇਕ ਖੂਬਸੂਰਤ, ਦਿਲ ਨੂੰ ਛੂਹ ਲੈਣ ਵਾਲੀ 90 ਦੇ ਦਹਾਕੇ ਦੇ ਮਰਦ-ਪ੍ਰਧਾਨ ਸਮਾਜ 'ਤੇ ਇੱਕ ਵਿਅੰਗ ਹੈ ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਔਰਤਾਂ ਨੇ ਆਪਣੇ ਲਈ ਸਟੈਂਡ ਲਿਆ ਅਤੇ ਸਫਲਤਾ ਹਾਸਿਲ ਕੀਤੀ।

ਫ਼ਿਲਮ 'ਚ ਸੋਨਮ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ ਦੀ ਸ਼ਾਨਦਾਰ ਅਦਾਕਾਰੀ ਰਾਹੀਂ ਔਰਤਾਂ ਦੀ ਸ਼ਕਤੀ ਨਜ਼ਰ ਆਵੇਗੀ।ਇਸ ਫਿਲਮ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ਸੁਪਰਹਿੱਟ ਫਿਲਮ 'ਗੁੱਡੀਆਂ ਪਟੋਲੇ' ਅਤੇ 'ਕਲੀ ਜੋਟਾ' ਦਾ ਨਿਰਦੇਸ਼ਨ ਵੀ ਕੀਤਾ ਸੀ ।ਸ਼ਾਰਿਕ ਪਟੇਲ, ਸੀ ਬੀ ਓ ਜ਼ੀ ਸਟੂਡੀਓਜ਼ ਅਨੁਸਾਰ ਇਹ ਇਕ ਚੰਗੀ ਫ਼ਿਲਮ ਹੈ ਜੋ ਪੁਰਾਣੇ ਸਮਿਆਂ ਦੇ ਮਰਦ ਪ੍ਰਧਾਨ ਸਮਾਜ ਨੂੰ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕਰਦੀ ਹੈ ਅਤੇ ਅਜਿਹੀਆਂ ਕਹਾਣੀਆਂ ਨੂੰ ਪਰਦੇ ਤੇ ਪੇਸ਼ ਕਰਨਾ ਜ਼ਰੂਰੀ ਹੈ ਜੋ ਮਨੋਰੰਜਨ ਦੇ ਨਾਲ-ਨਾਲ ਔਰਤਾਂ ਦੇ ਸ਼ਕਤੀਕਰਨ ਨੂੰ ਪਰਿਭਾਸ਼ਿਤ ਕਰਦੀਆਂ ਹਨ ।    

 

Tags: Pollywood , Godday Godday Chaa , Vijay Kumar Arora , Jagdeep Sidhu , Gitaz Bindrakhia , Tania , Sonam Bajwa , Amrit Amby , Gitaj Bindrakhia , Godday Godday Chaa Release Date , Godday Godday Chaa Cast , Godday Godday Chaa Movie , Godday Godday Chaa Movie Release Date , Godday Godday Chaa Movie Cast , VH Entertainment , Zee Studios , Varun Arora , Reasons To Watch Godday Godday Chaa , Godday Godday Chaa Review

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD