Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਨੈਸ਼ਨਲ ਵਾਟਰ ਐਵਾਰਡ 2022 ਵਿੱਚ ਤੀਜਾ ਰੈਂਕ ਪ੍ਰਾਪਤ ਕੀਤਾ

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਨੈਸ਼ਨਲ ਵਾਟਰ ਐਵਾਰਡ 2022 ਵਿੱਚ 'ਬੈਸਟ ਇੰਸਟੀਟਿਊਸ਼ਨ ਫਾਰ ਕੈਂਪਸ ਯੁਸੇਜ' ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਤੀਜਾ ਰੈਂਕ ਮਿਲਿਆ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 23 May 2023

Last updated on: May 23, 2023, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਨੈਸ਼ਨਲ ਵਾਟਰ ਐਵਾਰਡ 2022 ਦੀ 'ਬੈਸਟ ਇੰਸਟੀਟਿਊਸ਼ਨ ਫਾਰ ਕੈਂਪਸ ਯੁਸੇਜ' ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਤੀਜਾ ਰੈਂਕ ਪ੍ਰਾਪਤ ਕਰਕੇ ਨੈਸ਼ਨਲ ਵਾਟਰ ਐਵਾਰਡ  2022 ਦੀ ਜੇਤੂਆਂ ਦੀ ਸੂਚੀ ਵਿੱਚ ਥਾਂ ਬਣਾ ਲਈ ਹੈ। ਨੈਸ਼ਨਲ ਵਾਟਰ ਐਵਾਰਡ  2022 ਜਲ ਸ਼ਕਤੀ ਮੰਤਰਾਲੇ ਦੇ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰਜੀਵਨ ਵਿਭਾਗ ਦੁਆਰਾ ਪੇਸ਼ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਮੰਤਰਾਲੇ ਦੁਆਰਾ ਵੱਖ-ਵੱਖ ਸ਼੍ਰੇਣੀਆਂ ਵਿੱਚ ਨੈਸ਼ਨਲ ਵਾਟਰ ਐਵਾਰਡ  2022 ਦੇ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਲ ਸ਼ਕਤੀ ਮੰਤਰਾਲੇ ਦਾ ਪੱਤਰ ਹਾਲ ਹੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਮਿਲਿਆ ਹੈ। ਇਸ ਪੱਤਰ ਅਨੁਸਾਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਇਸ ਪੁਰਸਕਾਰ ਦੇ ਜੇਤੂ ਵਜੋਂ ਟਰਾਫ਼ੀ ਅਤੇ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਨਕਦ ਇਨਾਮ ਵੀ ਦਿੱਤਾ ਜਾਵੇਗਾ। ਜਲ ਸ਼ਕਤੀ ਮੰਤਰਾਲਾ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਜਲ ਪੁਰਸਕਾਰ 2022 ਸਮਾਗਮ ਦੌਰਾਨ ਸਾਰੇ ਜੇਤੂਆਂ ਨੂੰ ਸਨਮਾਨਿਤ ਕਰੇਗਾ।ਨੈਸ਼ਨਲ ਵਾਟਰ ਐਵਾਰਡ ਦਾ ਉਦੇਸ਼ ਲੋਕਾਂ ਨੂੰ ਪਾਣੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਪਾਣੀ ਦੀ ਵਰਤੋਂ ਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸੀਯੂਪੀਬੀ ਪਰਿਵਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂਨੇ ਡਾ. ਸੁਨੀਲ ਮਿੱਤਲ (ਡੀਨ, ਸਕੂਲ ਆਫ਼ ਐਨਵਾਇਰਮੈਂਟ ਐਂਡ ਅਰਥ ਸਾਇੰਸਜ਼), ਡਾ. ਜੇ.ਕੇ. ਪਟਨਾਇਕ (ਭੂ-ਵਿਗਿਆਨ ਵਿਭਾਗ ਦੇ ਮੁਖੀ), ਡਾ. ਪੀ.ਕੇ. ਸਾਹੂ (ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ), ਪ੍ਰੋ. ਸੰਜੀਵ ਠਾਕੁਰ (ਬੋਟਨੀ ਵਿਭਾਗ), ਇੰਜੀਨੀਅਰ ਸੌਰਭ ਗੁਪਤਾ (ਐਕਸਿਕੁਟਿਵ ਇੰਜੀਨੀਅਰ), ਅਤੇ ਇੰਜੀਨੀਅਰ ਪੁਨੀਤ (ਜੂਨੀਅਰ ਇੰਜੀਨੀਅਰ) ਦੀ ਯੂਨੀਵਰਸਿਟੀ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਕਰਨ ਅਤੇ ਮੰਤਰਾਲੇ ਨੂੰ ਰਿਪੋਰਟਾਂ ਸੌਂਪਣ ਵਿਚ ਯੋਗਦਾਨ ਲਈ ਸ਼ਲਾਘਾ ਕੀਤੀ।

ਮਾਨਯੋਗ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਦੱਸਿਆ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਕੈਂਪਸ ਵਿੱਚ ਜਲ ਸਰੋਤਾਂ ਦੀ ਸੰਭਾਲ, ਪ੍ਰਬੰਧਨ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਆਧੁਨਿਕ ਸਹੂਲਤਾਂ ਹਨ। ਯੂਨੀਵਰਸਿਟੀ ਕੋਲ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ, ਮੀਂਹ ਦੇ ਪਾਣੀ ਦੀ ਸੰਭਾਲ, ਤੁਪਕਾ ਸਿੰਚਾਈ ਅਤੇ ਪਾਣੀ ਦੀ ਕੁਸ਼ਲ ਵਰਤੋਂ ਲਈ ਬੁਨਿਆਦੀ ਢਾਂਚਾ ਉਪਲਬਧ ਹੈ। 

ਪ੍ਰੋ. ਤਿਵਾਰੀ ਨੇ ਕਿਹਾ ਕਿ ਸੀਯੂਪੀਬੀ ਪ੍ਰਸ਼ਾਸਨ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ ਕਿਉਂਕਿ ਸਾਡੀ ਯੂਨੀਵਰਸਿਟੀ ਪੰਜਾਬ ਵਿੱਚ ਪਾਣੀ ਦੀ ਘਾਟ ਵਾਲੇ ਖੇਤਰ ਵਿੱਚ ਸਥਿਤ ਹੈ।ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਇਸ ਪ੍ਰਾਪਤੀ ਨੇ ਯੂਨੀਵਰਸਿਟੀ ਦੇ ਸਾਰੇ ਹਿੱਸੇਦਾਰਾਂ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਭਾਰਤ ਵਿੱਚ ਇੱਕ ਮਾਡਲ ਸੰਸਥਾ ਬਣਾਉਣ ਲਈ ਉਤਸ਼ਾਹਿਤ ਕੀਤਾ ਹੈ, ਜਿੱਥੇ ਸਾਰੇ ਜਲ ਸਰੋਤਾਂ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇਗਾ।।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD