Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ

 Health, Dr. Ranjit Singh Rai, Civil Surgeon Mansa, Mansa

Web Admin

Web Admin

5 Dariya News

ਮਾਨਸਾ , 24 May 2023

Last updated on: May 24, 2023, 00:00 IST

ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫਤਰ ਸਿਵਲ ਸਰਜਨ ਮਾਨਸਾ ਵਿਖੇ, ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿਚ ਮੌਜੂਦ ਡਾਕਟਰਾਂ ਦੀ ਕਮੇਟੀ ਵੱਲੋਂ ਹਾਜ਼ਰੀਨ ਨੂੰ ਸੁਝਾਅ ਦਿੱਤੇ ਗਏ। ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਸਮਾਂਬੱਧ ਢੰਗ ਨਾਲ ਕੀਤੀ ਜਾਵੇ। 

ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਸਮੇਂ ਸਮੇਂ ’ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਸੂਚੀ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ।

ਉਨ੍ਹਾਂ ਦੱਸਿਆ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵਲੋ ਰਿਕਾਰਡ ਰੱਖਿਆ ਜਾਵੇ। 

ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾ ਕਿਹਾ ਕਿ ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਲਿਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਜ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਇਸ ਮੌਕੇ ਡਾ. ਜਨਕ ਰਾਜ ਆਈ.ਐਮ.ਏ. ਦੇ ਪ੍ਰਧਾਨ, ਡਾ. ਹਰਦੀਪ ਸ਼ਰਮਾ ਪਰਿਵਾਰ ਭਲਾਈ ਅਫਸਰ, ਡਾ.ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ, ਸ਼੍ਰੀ ਪ੍ਰਦੀਪ ਕੁਮਾਰ ਐਡਵੋਕੇਟ,ਡਾ.ਰਸ਼ਮੀ ਗਾਇਨਾਕੋਲੋਜਿਸਟ, ਡਾ. ਅਮਨ, ਡਾ.ਆਕਾਸ਼, ਡਾ. ਓਸ਼ੀਨ, ਡਾ. ਕੀਰਤੀ, ਰੋਜਲੀਨ ਨਰਸਿੰਗ ਸਿਸਟਰ, ਕਾਜਲ, ਡਾ. ਮੁਨੀਸ਼ਾ, ਸਬੰਧਤ ਏ.ਐਨ.ਐਮ., ਆਸ਼ਾ ਵਰਕਰ ਤੋਂ ਇਲਾਵਾ ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਜਿਲਾ ਸਮੂਹ ਸਿੱਖਿਆਂ ਅਤੇ ਸੂਚਨਾ ਅਫਸਰ,ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮਨੇਜਰ,ਸਰਨਜੀਤ ਕੋਰ ਕੋਆਰਡੀਨੇਟਰ ਮੌਜੂਦ ਸਨ।

 

Tags: Health , Dr. Ranjit Singh Rai , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD