Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਲਸ ਪੋਲੀਓ ਮੁਹਿੰਮ- 28 ਤੋਂ 30 ਮਈ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਵਿਭਾਗਾਂ ਨੂੰ ਹਦਾਇਤਾਂ

ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,82,295 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

Punjab Admin, Gurpreet Sing Thind, Additional Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 24 May 2023

Last updated on: May 24, 2023, 00:00 IST

ਪਟਿਆਲਾ ਜ਼ਿਲ੍ਹੇ ਵਿੱਚ 28 ਮਈ ਤੋਂ 30 ਮਈ ਤੱਕ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ 0 ਤੋਂ 05 ਸਾਲ ਤੱਕ ਦੇ 1 ਲੱਖ 82 ਹਜ਼ਾਰ 295 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੀ ਸਫ਼ਲਤਾ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਟਾਸਕ ਫੋਰਸ ਮੀਟਿੰਗ ਦੌਰਾਨ ਹਦਾਇਤਾਂ ਕੀਤੀਆਂ।

ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫ਼ਲ ਬਣਾਉਣ ਲਈ ਹਰੇਕ ਵਿਭਾਗ ਆਪਣਾ ਯੋਗਦਾਨ ਪਾਵੇ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀਆਂ ਨੂੰ ਪਲਸ ਪੋਲੀਓ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਾਰੇ ਲੋਕਾਂ ਦੇ ਸਾਥ ਨਾਲ ਹੀ ਸਫਲ ਹੋ ਸਕਦੀ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲਿਓ ਬੂੰਦਾਂ ਜ਼ਰੂਰ ਪਿਲਾਉਣ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ 28 ਮਈ ਨੂੰ ਜ਼ਿਲ੍ਹੇ ਵਿੱਚ 920 ਬੂਥ ਲਗਾਏ ਜਾਣਗੇ ਤੇ ਜੇਕਰ ਕੋਈ ਬੱਚਾ ਇਸ ਦਿਨ ਪੋਲੀਓ ਬੂੰਦ ਤੋਂ ਵਾਂਝਾ ਰਹਿ ਗਿਆ ਤਾਂ ਉਨ੍ਹਾਂ ਲਈ 29 ਤੇ 30 ਮਈ ਨੂੰ 1840 ਟੀਮਾਂ ਘਰ-ਘਰ ਜਾ ਕੇ ਪਲਸ ਪੋਲੀਓ ਬੂੰਦਾਂ ਪਿਲਾਉਣਗੀਆਂ। 

ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ 25 ਮੋਬਾਇਲ ਟੀਮਾਂ ਸਮੇਤ 32 ਟਰਾਂਸਿਟ ਪੁਆਇੰਟਸ, ਭੱਠਿਆਂ, ਸਲੱਮ ਬਸਤੀਆਂ, ਫੈਕਟਰੀਆਂ, ਉਸਾਰੀ ਥਾਵਾਂ ਅਤੇ ਹੋਰ ਜਨਤਕ ਸਥਾਨਾਂ 'ਤੇ ਬੱਚਿਆਂ ਨੂੰ ਪੋਲੀਓ ਰੱਖਿਅਕ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ 3 ਲੱਖ 83 ਹਜ਼ਾਰ 356 ਘਰਾਂ 'ਚ ਜਾ ਕੇ ਕੁਲ 3154 ਵੈਕਸੀਨੇਟਰ ਪੋਲੀਓ ਬੂੰਦਾਂ ਪਿਲਾਉਣਗੇ ਅਤੇ ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 193 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ 28 ਮਈ ਨੂੰ ਬੂਥਾਂ ਉਤੇ ਅਤੇ 29 ਤੇ 30 ਮਈ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਸਿੱਖਿਆ, ਸਿਹਤ, ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , Gurpreet Sing Thind , Additional Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD