Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਸ੍ਰੀ ਸੰਦੀਪ ਰਿਸ਼ੀ ਆਈ. ਏ. ਐਸ. ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲਿਆ

DC Tarntaran, Sandeep Rishi, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 25 May 2023

Last updated on: May 25, 2023, 00:00 IST

ਸ੍ਰੀ ਸੰਦੀਪ ਰਿਸ਼ੀ ਆਈ. ਏ. ਐੱਸ. ਵੱਲੋਂ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ।ਸ੍ਰੀ ਸੰਦੀਪ ਰਿਸ਼ੀ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ। ਇਸ ਸਮੇਂ ਉਹ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ “ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸਿੱਖ ਗੂਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਲੋਕਾਂ ਦੀ ਸੇਵਾ ਕਰਨ ਦਾ ਦੁਬਾਰਾ ਮੌਕਾ ਮਿਲਿਆ ਹੈ”। 

ਜਿਕਰਯੋਗ ਹੈ ਕਿ ਸ੍ਰੀ ਸੰਦੀਪ ਰਿਸ਼ੀ ਆਈ. ਏ. ਐੱਸ, ਇਸ ਤੋਂ ਪਹਿਲਾ ਵੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਅਤੇ ਸਮੇਂ ਸਿਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਉਹਨਾਂ ਦੀ ਪਹਿਲ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫਤਰਾਂ ਵਿਚ ਲੋਕਾਂ ਦੇ ਕੰਮਾਂ ਤੇ ਮੁਸ਼ਕਿਲਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਅਹੁਦਾ ਸੰਭਾਲਣ ਤੋਂ ਪਹਿਲਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਹਨਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆੱਫ਼ ਆਨਰ ਪੇਸ਼ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: DC Tarntaran , Sandeep Rishi , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD