Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ ਵੱਲੋਂ ਆਂਗਣਵਾੜੀ ਸੈਂਟਰ ਤੇ ਪ੍ਰਾਇਮਰੀ ਸਕੂਲ ਦਾ ਅਚਨਚੇਤ ਦੌਰਾ

ਛੋਟੇ ਬੱਚਿਆਂ ਦੇ ਮਾਪਿਆਂ ਨੂੰ ਪੌਸ਼ਟਿਕ ਆਹਾਰ ਲਈ ਕੀਤਾ ਜਾਵੇ ਜਾਗਰੂਕ : ਐਸ.ਡੀ.ਐਮ.

Punjab Admin, Sanjeev Kumar, Sub Divisional Magistrate Rajpura, Rajpura

Web Admin

Web Admin

5 Dariya News

ਰਾਜਪੁਰਾ/ਪਟਿਆਲਾ , 25 May 2023

Last updated on: May 25, 2023, 00:00 IST

ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ ਵੱਲੋਂ ਅੱਜ ਪਿੰਡ ਖਰਾਜਪੁਰ ਵਿਖੇ ਆਂਗਣਵਾੜੀ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਕੋਆਰਡੀਨੇਟਰ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਜਪੁਰਾ ਵਿਪੁਲ ਧਵਨ ਵੀ ਮੌਜੂਦ ਸਨ। ਚੈਕਿੰਗ ਦੌਰਾਨ ਆਂਗਣਵਾੜੀ ਸੈਂਟਰ-1 ਦੀ ਵਰਕਰ ਕੁਲਵੰਤ ਕੌਰ ਅਤੇ ਆਂਗਣਵਾੜੀ ਸੈਂਟਰ-2 ਦੀ ਵਰਕਰ ਨੀਲਮ ਰਾਣੀ ਮੌਕੇ 'ਤੇ ਹਾਜ਼ਰ ਪਾਏ ਗਏ। 

ਇਨ੍ਹਾਂ ਦੋਨਾਂ ਵਰਕਰਾਂ ਕੋਲ ਕੁਲ 25 ਛੋਟੇ ਬੱਚੇ ਆਂਗਣਵਾੜੀ ਵਿੱਚ ਦਰਜ ਹਨ। ਚੈਕਿੰਗ ਦੌਰਾਨ ਪਾਇਆ ਗਿਆ ਕਿ ਪੋਸਣ ਲਈ ਪ੍ਰਾਪਤ ਸਮਗਰੀ ਨੂੰ ਉਚਿਤ ਤਰੀਕੇ ਨਾਲ ਵੰਡਿਆ ਜਾ ਰਿਹਾ ਸੀ। ਸਮਾਨ ਉਚਿਤ ਤਰੀਕੇ ਨਾਲ ਸਾਂਭ ਦੇ ਰੱਖਿਆ ਹੋਇਆ ਸੀ।

ਰਜਿਸਟਰ ਤਿਆਰ ਕਰਕੇ ਰੱਖੇ ਹੋਏ ਸਨ ਅਤੇ ਸਟਾਕ ਦਾ ਇੰਦਰਾਜ ਕੀਤਾ ਹੋਇਆ ਸੀ। ਇਸ ਮੌਕੇ ਐਸ.ਡੀ.ਐਮ. ਵੱਲੋਂ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਛੋਟੇ ਬੱਚਿਆ ਦੀ ਸਫ਼ਾਈ ਦਾ ਧਿਆਨ ਰੱਖਿਆ ਜਾਵੇ ਤੇ ਮਾਪਿਆਂ ਨੂੰ ਬੱਚਿਆ ਦੇ ਪੌਸ਼ਟਿਕ ਅਹਾਰ ਲਈ ਜਾਗਰੂਕ ਕੀਤਾ ਜਾਵੇ।

ਇਸ ਉਪਰੰਤ ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਖਰਾਜਪੁਰ ਦਾ ਦੌਰਾ ਵੀ ਕੀਤਾ ਗਿਆ। ਇਸ ਦੌਰਾਨ ਅਧਿਆਪਕਾ ਦੀ ਹਾਜ਼ਰੀ ਚੈੱਕ ਕੀਤੀ ਗਈ ਜੋ ਕਿ ਪੂਰਨ ਸੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਰਤਾਏ ਜਾਣ ਵਾਲੇ ਮਿਡ-ਡੇ-ਮੀਲ ਦੀ ਚੈਕਿੰਗ ਵੀ ਕੀਤੀ ਗਈ। 

ਇਹ ਮਿਡ-ਡੇ-ਮੀਲ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਸੀ। ਇਸ ਸਰਕਾਰੀ ਸਕੂਲ ਵਿੱਚ ਪੀਣ ਵਾਲੇ ਸਾਫ਼ ਪਾਣੀ ਲਈ ਲਗਾਇਆ ਗਿਆ ਆਰਓ ਖਰਾਬ ਸੀ। ਇਸ ਸਬੰਧੀ ਮੁੱਖ ਅਧਿਆਪਕਾ ਨੂੰ ਹਦਾਇਤ ਕੀਤੀ ਗਈ ਕਿ ਸਾਫ਼ ਪਾਣੀ ਦੀ ਵਰਤੋਂ ਲਈ ਆਰਓ ਨੂੰ ਠੀਕ ਕਰਵਾਇਆ ਜਾਵੇ।

ਇਸ ਮੌਕੇ ਸੰਜੀਵ ਕੁਮਾਰ ਨੇ ਕਿਹਾ ਕਿ ਸਬ-ਡਵੀਜ਼ਨ ਰਾਜਪੁਰਾ ਅਧੀਨ ਆਉਂਦੇ ਦਫ਼ਤਰਾਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਸੰਪੂਰਨਤਾ ਲਿਆਉਣ ਲਈ ਅਜਿਹੀਆਂ ਚੈਕਿੰਗਾ ਭਵਿੱਖ ਵਿੱਚ ਲਗਾਤਾਰ ਚਲਦੀਆਂ ਰਹਿਣਗੀਆਂ।

 

Tags: Punjab Admin , Sanjeev Kumar , Sub Divisional Magistrate Rajpura , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD