Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਵਿਧਾਇਕ ਦਿਨੇਸ਼ ਚੱਢਾ ਵਲੋਂ ਬਾਰਵੀਂ ਜਮਾਤ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ‘ਚ ਬਰੋਟਾ ਫਾਰਮ ਵਿਖੇ ਲੰਚ ਦਾ ਆਯੋਜਨ ਕੀਤਾ

ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਤੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਵੀ ਕੀਤਾ ਸਨਮਾਨ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਨੂਰਪੁਰ ਬੇਦੀ , 25 May 2023

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ 11 ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਜਿਨ੍ਹਾਂ ਦੇ ਸਨਮਾਨ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਹੋਰ ਪ੍ਰੇਰਿਤ ਕਰਨ ਦੇ ਮੰਤਵ ਨਾਲ ਬਰੋਟਾ ਫਾਰਮ ਨੂਰਪੁਰ ਬੇਦੀ ਵਿਖੇ ਲੰਚ ਦਾ ਆਯੋਜਨ ਕੀਤਾ। 

ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪੇ ਵੀ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਵੱਲੋਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਤੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਵੀ ਕੀਤਾ ਸਨਮਾਨ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਹਰ ਇੱਕ ਬੱਚੇ ਨਾਲ਼ ਖਾਸ ਗੱਲਬਾਤ ਕੀਤੀ ਉਨ੍ਹਾਂ ਦੇ ਟਿੱਚਿਆਂ ਨੂੰ ਜਾਣਿਆਂ ਅਤੇ ਜ਼ਿੰਦਗੀ ਵਿਚ ਹੋਰ ਵੱਡੀਆਂ ਪੁਲਾਂਘਾਂ ਪੁੱਟਣ ਲਈ ਹੌਸਲਾ-ਅਫਜ਼ਾਈ ਵੀ ਕੀਤੀ। ਇਸ ਦੇ ਨਾਲ਼ ਹੀ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ, ਅਤੇ ਉਨ੍ਹਾਂ ਬੱਚਿਆਂ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਹਰ ਪੱਧਰ ਉਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਮੈਰਿਟ ਵਿੱਚ ਆਉਣ ਵਾਲੇ  ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਤਾਂ ਜੋ ਸਧਾਰਨ ਪਰਿਵਾਰਾਂ ਦੇ ਇਨ੍ਹਾਂ ਬੱਚਿਆਂ ਦਾ ਮਾਰਗ ਦਰਸ਼ਨ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਜੀਵਨ ਦੇ ਹੋਰ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਬੱਚਿਆਂ ਵਿਚ ਬਹੁਤ ਉਤਸ਼ਾਹ ਪਾਇਆ ਗਿਆ। 

ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ਼ ਹੈ ਕਿ ਜਿਨ੍ਹਾਂ ਬੱਚਿਆਂ ਨੇ ਮੈਰਿਟ ਵਿੱਚ ਆ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਉਹ ਆਪਣੇ ਸਕੂਲਾਂ ਵਿੱਚ ਜਾ ਕੇ ਹੋਰ ਬੱਚਿਆਂ ਦਾ ਮਾਰਗ-ਦਰਸ਼ਨ ਕਰਨਗੇ ਅਤੇ ਪੜ੍ਹਾਈ ਵਿਚ ਵੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੇ ਯਤਨ ਕੀਤੇ ਜਾਣਗੇ, ਆਉਣ ਵਾਲ਼ੇ ਸਮੇਂ ਵਿਚ ਆਈ.ਆਈ.ਟੀ. ਦੀਆਂ ਟੀਮਾਂ ਇਨ੍ਹਾਂ ਸਕੂਲਾਂ ਵਿਚ ਭੇਜੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਵਿਚ ਬਹੁਤ ਹੁਨਰ ਹੈ ਆਉਣ ਵਾਲ਼ੇ ਸਮੇਂ ਵਿਚ ਇਸੇ ਤਰ੍ਹਾਂ ਮਿਹਨਤ ਕਰਨ ਦੇ ਨਾਲ਼ ਆਈ.ਏ.ਐੱਸ., ਆਈ.ਪੀ.ਐਸ, ਵੱਡੇ-ਵੱਡੇ ਅਹੁਦਿਆਂ, ਯਕੀਨੀ ਤੌਰ ਉਤੇ ਪੁੱਜਣਗੇ। ਵਿਧਾਇਕ ਚੱਢਾ ਨੇ ਦੱਸਿਆ ਕਿ ਸੂਬੇ ਭਰ ਵਿਚ ਸੱਤਵਾਂ ਰੈਂਕ ਪ੍ਰਾਪਤ ਕਰਨ ਵਾਲੀ ਸ਼ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚਨੌਲੀ ਬਸੀ ਨੇ 493 ਅੰਕ (98.60 ਫ਼ੀਸਦੀ), ਅੱਠਵਾਂ ਰੈਂਕ ਪ੍ਰਾਪਤ ਕਰਨ ਵਾਲੀ ਗੁਰਲੀਨ ਕੌਰ ਬੀ.ਜੀ.ਐਸ ਪਬਲਿਕ ਸਕੂਲ ਸਮੁੰਦੜੀਆਂ ਨੇ 492 ਅੰਕ (98.40 ਫ਼ੀਸਦੀ), 11ਵਾਂ ਰੈਂਕ ਪ੍ਰਾਪਤ ਕਰਨ ਵਾਲੀ ਮਨਪ੍ਰੀਤ ਕੌਰ ਸਸਸਸ ਸਕੂਲ ਚਨੌਲੀ ਬਸੀ ਨੇ 489 ਅੰਕ (97.80 ਫ਼ੀਸਦੀ), 12ਵਾਂ ਰੈਂਕ ਪ੍ਰਾਪਤ ਕਰਨ ਵਾਲੀ ਪ੍ਰੀਤੀ ਸਰਕਾਰੀ ਸਸਸਸ ਸਲੇਮਪੁਰ ਨੇ 488 ਅੰਕ (97.60 ਫ਼ੀਸਦੀ), 13ਵਾਂ ਰੈਂਕ ਬਿਨੀ ਦੇਵੀ ਸਸਸ ਸਕੂਲ਼ ਕੰਨਿਆ ਤਖਤਗੜ੍ਹ ਨੇ 487 ਅੰਕ (97.40 ਫ਼ੀਸਦੀ), 13ਵਾਂ ਰੈਂਕ ਪ੍ਰਾਪਤ ਕਰਨ ਵਾਲੇ ਸੁਮਿਤ ਕੁਮਾਰ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਪੜ ਨੇ 487 ਅੰਕ (97.40 ਫ਼ੀਸਦੀ), 13ਵਾਂ ਰੈਂਕ ਪ੍ਰਾਪਤ ਕਰਨ ਵਾਲੇ ਅਨਮੋਲ ਸਿੰਘ ਸਸਸਸ ਸਲਮੇਪੁਰ ਨੇ 487 ਅੰਕ (97.40 ਫ਼ੀਸਦੀ),14ਵਾਂ ਰੈਂਕ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਸਸਸਸ ਚਨੌਲੀ ਬਸੀ ਨੇ 486 ਅੰਕ (97.20 ਫ਼ੀਸਦੀ), 14ਵਾਂ ਰੈਂਕ ਪ੍ਰਾਪਤ ਕਰਨ ਵਾਲੀ ਭੁਪਿੰਦਰ ਕੌਰ ਸਸਸਸ ਮੱਸੇਵਾਲ ਨੇ 486 ਅੰਕ (97.20 ਫ਼ੀਸਦੀ), 15ਵਾਂ ਰੈਂਕ ਪ੍ਰਾਪਤ ਕਰਨ ਵਾਲੀ ਤਰਨਜੀਤ ਕੌਰ ਸਸਸਸ (ਕੰ) ਤਖਤਗੜ੍ਹ ਨੇ 485 ਅੰਕ (97 ਫ਼ੀਸਦੀ), 15ਵਾਂ ਰੈਂਕ ਪ੍ਰਾਪਤ ਕਰਨ ਵਾਲੀ ਮਿਲਨਦੀਪ ਕੌਰ ਭਾਈ ਨੰਦ ਲਾਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਨੇ 485 ਅੰਕ (97 ਫ਼ੀਸਦੀ) ਪ੍ਰਾਪਤ ਕੀਤੇ।

ਇਸ ਮੌਕੇ ਇਸ ਮੌਕੇ ਪ੍ਰਿੰਸੀਪਲ ਸ਼੍ਰੀ ਲੋਕੇਸ਼ ਮੋਹਨ ਸ਼ਰਮਾ, ਸ਼੍ਰੀ ਵਰਿੰਦਰ ਸ਼ਰਮਾ, ਸ਼੍ਰੀ ਅਵਨੀਤ ਚੱਢਾ, ਸ਼੍ਰੀ ਸੰਜੀਵ ਮੋਠਾਪੁਰ, ਸ.ਗੁਰਵਿੰਦਰ ਸਿੰਘ ਸਸਕੌਰ, ਸ਼੍ਰੀ ਬਲਵੀਰ ਚੰਦ, ਸ਼੍ਰੀ ਮਨੀ ਰਾਮ, ਸ਼੍ਰੀਮਤੀ ਸ਼ਰਨਜੀਤ ਕੌਰ, ਸ਼੍ਰੀ ਰਾਜ ਕੁਮਾਰ ਖੋਸਲਾ, ਸ਼੍ਰੀਮਤੀ ਸ਼ਸ਼ੀ ਬਾਲਾ, ਸ਼੍ਰੀਮਤੀ ਸੰਗੀਤਾ ਰਾਣੀ, ਐਡਵੋਕੇਟ ਵਿਕਰਮ ਗਰਗ ਹੋਰ ਅਧਿਆਪਕ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD