Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

1173 ਕਿਲੋਮੀਟਰ ਲੰਬਾਈ ਵਾਲੇ 15 ਗਰੀਨਫੀਲਡ ਐਕਸਪ੍ਰੈਸ ਵੇਅ ਤੇ 436 ਕਿਲੋਮੀਟਰ ਲੰਬਾਈ ਵਾਲੇ 9 ਬਰਾਊਨਫੀਲਡ ਐਕਸਪ੍ਰੈਸ ਦੀ ਹੋਣੀ ਹੈ ਉਸਾਰੀ: ਵਿਜੈ ਕੁਮਾਰ ਜੰਜੂਆ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ , 25 May 2023

Last updated on: May 25, 2023, 00:00 IST

ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ।

ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨ.ਐਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ।

ਸ੍ਰੀ ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। 

ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ।

ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐਨ.ਐਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD