Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ: ਵਰਜੀਤ ਵਾਲੀਆ

Punjab Admin, Varjit Walia, Executive Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 25 May 2023

Last updated on: May 25, 2023, 00:00 IST

ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਕੇ ਵਿਸ਼ੇਸ ਤੌਰ ਤੇ ਹੌਂਸਲਾ ਅਫਜਾਈ ਕੀਤੀ ਗਈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਣਯੋਗ ਪ੍ਰਾਪਤੀਆਂ ਦਰਜ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਜਾ ਰਿਹਾ ਹੈ। 

ਵਰਜੀਤ ਵਾਲੀਆ ਨੇ ਦੋਵਾਂ ਵਿਦਿਆਰਥਣਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਭੇਟ ਕੀਤੀ। ਇਸ ਮੌਕੇ ਵਰਜੀਤ ਵਾਲੀਆ ਨੇ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ ਅਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪੇ੍ਰਰਿਤ ਕੀਤਾ। 

ਉਨ੍ਹਾਂ ਕਿਹਾ ਕਿ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਅਤੇ ਵਿਦਿਅਕ ਖੇਤਰ ਦੀਆਂ ਇਹ ਸ਼ਾਨਦਾਰ ਮੱਲਾਂ ਚੰਗੇਰੇ ਭਵਿੱਖ ਦੇ ਨਿਰਮਾਣ ਵਿੱਚ ਸਹਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹੁਨਰ ਅਨੁਸਾਰ ਸਮਝਦਾਰੀ ਨਾਲ ਕੀਤੀ ਗਈ ਚੋਣ ਬੁਲੰਦੀਆਂ ਛੂਹਣ ਦੇ ਸਮਰੱਥ ਬਣਾਉਂਦੀ ਹੈ ਅਤੇ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਉਦੇਸ਼ ਦੀ ਚੋਣ ਕਰਕੇ ਮਿਹਨਤ ਨਾਲ ਉਸ ਉਦੇਸ਼ ਦੀ ਪ੍ਰਾਪਤੀ ਲਈ ਜੁਟ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਸਿਮਰਜੀਤ ਕੌਰ ਸ਼ਹੀਦ ਸ. ਭਲਵਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹੈ ਜਦਕਿ ਅੰਜਲੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੀ ਵਿਦਿਆਰਥਣ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਸਕੂਲ ਮੁਖੀ ਪ੍ਰਿੰਸੀਪਲ ਕਰਮਜੀਤ ਕੌਰ ਤੇ ਹਰਬੰਸ ਸਿੰਘ ਹਰੀਕਾ ਸਮੇਤ ਹੋਰ ਅਧਿਆਪਕ ਤੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

 

Tags: Punjab Admin , Varjit Walia , Executive Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD