Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ

ਮੈਂਬਰ ਪਾਰਲਮੈਂਟ ਮੁਹੰਮਦ ਸਦੀਕ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Muhammad Sadiq, Punjab Congress, Congress, Faridkot

Web Admin

Web Admin

5 Dariya News

ਫਰੀਦਕੋਟ , 25 May 2023

Last updated on: May 25, 2023, 00:00 IST

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਦੇ ਨਹਿਰੂ ਯੁਵਾ ਕੇਂਦਰ ਵੱਲੋਂ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਫਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਸਮਾਗਮ ਦੀ ਸ਼ੁਰੂਆਤ ਜੋਤੀ ਜਗਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕਿਹਾ ਕਿ ਨਵੀਂ ਪਨੀਰੀ ਨੂੰ ਜੀਵਨ ਵਿੱਚ ਤਰੱਕੀ ਕਰਨ ਅਤੇ ਅੱਗੇ ਵੱਧਣ ਲਈ ਇਹੋ ਜਿਹੇ ਪ੍ਰੋਗਰਾਮ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨੀ ਚਾਹੀਦੀ ਹੈ, ਤਾਂ ਹੀ ਸਫ਼ਲਤਾ ਦਾ ਰਾਹ ਪੱਧਰਾ ਹੋ ਸਕਦਾ ਹੈ। 

ਇਸ ਦੌਰਾਨ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਵੀ ਸਾਂਸਦ ਵੱਲੋਂ ਜੰਮ ਕੇ ਤਾਰੀਫ ਕੀਤੀ ਗਈ। ਐਮ.ਪੀ. ਮੁਹੰਮਦ ਸਦੀਕ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਰੱਬ ਅੱਗੇ ਅਰਦਾਸ ਕਰਦੇ ਹਨ, ਅਤੇ ਨਾਲ ਹੀ ਉਨ੍ਹਾਂ ਪ੍ਰੋਗਰਾਮ ਆਯੋਜਿਤ ਕਰਵਾਉਣ ਲਈ ਆਯੋਜਕਾਂ ਨੂੰ ਵਧਾਈ ਦਿੱਤੀ।  ਉਨ੍ਹਾਂ  ਕਿਹਾ ਕਿ ਅਜਿਹੇ ਪ੍ਰੋਗਰਾਮ ਨਸ਼ੇ ਦੀ ਲੱਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੇ ਨੇ। 

ਇਸ ਦੌਰਾਨ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਲਾਈ ਗਈ ਪ੍ਰਦਰਸ਼ਨੀ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਈ। ਇਸ ਪ੍ਰਦਰਸ਼ਨੀ ਦੇ ਜ਼ਰੀਏ ਸਥਾਨਕ ਵਾਸੀਆਂ ਨੂੰ ਦੇਸ਼ ਦੀਆਂ 75 ਵਰ੍ਹਿਆਂ ਦੀਆਂ ਉਪਲੱਬਧੀਆਂ ਸਣੇ ਕੇਂਦਰ ਸਰਕਾਰ ਦੀਆਂ ਵੱਖੋ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। 

ਇਸ ਪ੍ਰਦਰਸ਼ਨੀ ਵਿੱਚ ਮੁਦਰਾ ਯੋਜਨਾ, ਅਗਨੀਪਥ ਯੋਜਨਾ, ਸਕਿੱਲ ਇੰਡੀਆ ਸਣੇ ਹੋਰਨਾਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈ ਸੱਕਣ। ਇਲਾਕਾਵਾਸੀਆਂ ਵੱਲੋਂ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਇਸਨੂੰ ਇੱਕ ਚੰਗਾ ਉਪਰਾਲਾ ਕਰਾਰ ਦਿੱਤਾ ਗਿਆ। 

ਇਸ ਮੌਕੇ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ ਮੁਕਾਬਲਿਆਂ ਸਣੇ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਡੇ ਪੱਧਰ 'ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਵਧਾਈ ਦਿੱਤੀ ਗਈ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। 

ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਨਹਿਰੂ ਯੁਵਾ ਕੇਂਦਰ ਅਤੇ ਵਿਦਿਆਰਥੀਆਂ ਦਾ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਧੰਨਵਾਦ ਕੀਤਾ। ਦੱਸ ਦਈਏ ਕਿ ਕੇਂਦਰੀ ਯੁਵਾ ਅਤੇ ਖੇਡ ਮੰਤਰਾਲੇ ਵੱਲੋਂ ਦੇਸ਼ਭਰ ਵਿੱਚ ਯੁਵਾ ਉਤਸਵ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲੜੀ ਤਹਿਤ ਫਰੀਦਕੋਟ ਵਿੱਚ ਵੀ ਯੁਵਾ ਉਤਸਵ ਸਮਾਗਮ ਦਾ ਆਯੋਜਨ ਕੀਤਾ ਗਿਆ। 

ਇਹ ਪ੍ਰੋਗਰਾਮ ਸਥਾਨਕ ਵਾਸੀਆਂ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦਿਆਂ ਅਤੇ ਦੇਸ਼ ਵਿਚ ਨੌਜਵਾਨ ਪੀੜ੍ਹੀ ਦੀ ਮਹੱਤਤਾ ਦਾ ਸੁਨੇਹਾ ਦਿੰਦਿਆਂ ਸਫਲ ਹੋ ਨਿਬੜਿਆ।

 

Tags: Muhammad Sadiq , Punjab Congress , Congress , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD