Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਸਥਾਨ ਹਾਸਲ ਕੀਤਾ

ਕਾਮਰਸ ਗਰੁੱਪ 'ਚ ਖੁਸ਼ੀ ਗੋਇਲ ਜ਼ਿਲ੍ਹੇ 'ਚ ਰਹੀ ਪਹਿਲੇ ਸਥਾਨ 'ਤੇ

Punjab School Education Board, Punjab School Education Board Result, Patiala

Web Admin

Web Admin

5 Dariya News

ਪਟਿਆਲਾ , 25 May 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਸਕੂਲ ਦੀ ਕਾਮਰਸ ਗਰੁੱਪ ਦੀ ਵਿਦਿਆਰਥਣ ਖੁਸ਼ੀ ਗੋਇਲ ਪੁੱਤਰੀ ਸ੍ਰੀ ਸੰਜੀਵ ਗੋਇਲ ਨੇ 97.4 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਦੀ ਮੈਰਿਟ 'ਚ 13ਵਾਂ ਸਥਾਨ ਅਤੇ ਕਾਮਰਸ ਗਰੁੱਪ 'ਚੋਂ ਜ਼ਿਲ੍ਹੇ ਅੰਦਰ ਪਹਿਲਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ।

ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤੇ ਉਨ੍ਹਾਂ ਦੇ ਚੰਗੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਬਾਰਵੀ ਕਲਾਸ ਵਿਦਿਆਰਥੀ ਜੀਵਨ 'ਚ ਅਹਿਮ ਹੁੰਦੀ ਹੈ ਜਿਥੋ ਪਾਸ ਹੋਕੇ ਉਹ ਉਚੇਰੀ ਸਿੱਖਿਆ ਵੱਲ ਆਪਣੇ ਕਦਮ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਕੀਤੇ ਸਹੀ ਮਾਰਗਦਰਸ਼ਨ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ 'ਚ ਜਿਸ ਤਰ੍ਹਾਂ ਖੁਸ਼ੀ ਗੋਇਲ ਨੇ ਸੂਬੇ 'ਚ 13ਵਾਂ ਅਤੇ ਜ਼ਿਲ੍ਹੇ 'ਚ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉਸੇ ਤਰ੍ਹਾਂ ਹੋਰ ਗਰੁੱਪਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਦੀ ਕੰਗਨ ਸ਼ਰਮਾ ਨੇ 95.2 ਫ਼ੀਸਦੀ ਅੰਕ, ਆਰਟਸ ਗਰੁੱਪ 'ਚ ਰੁਖਸਾਨਾ ਨੇ 94.6 ਫ਼ੀਸਦੀ ਅੰਕ, ਵੋਕੇਸ਼ਨਲ ਗਰੁੱਪ ਦੇ ਟੈਕਸ਼ੇਸਨ ਗਰੁੱਪ ਦੀ ਅੰਜਲੀ ਕੁਮਾਰੀ ਨੇ 95.4 ਫ਼ੀਸਦੀ, ਗਾਰਮੈਂਟ ਪੇਕਿੰਗ ਦੀ ਦੀਆ ਨੇ 90 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਸਕੂਲ ਦੀਆਂ 46 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥਣ ਖੁਸ਼ੀ ਗੋਇਲ ਨੂੰ 5100 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਵੱਲੋਂ ਕਾਮਰਸ ਲੈਕਚਰਾਰ ਹਰਵਿੰਦਰ ਕੌਰ, ਪ੍ਰੀਤੀ ਗੋਇਲ, ਅੰਗਰੇਜ਼ੀ ਲੈਕਚਰਾਰ ਨਵਜੋਤ ਕੌਰ ਤੇ ਕਲਾਸ ਇੰਚਾਰਜ ਪੰਜਾਬ ਲੈਕਚਰਾਰ ਰਜਨੀ ਬਾਲਾ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ।

 

Tags: Punjab School Education Board , Punjab School Education Board Result , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD