Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਾਰੇ ਜਣੇਪੇ ਹਸਪਤਾਲਾਂ ਵਿੱਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ: ਡਾ. ਬਲਬੀਰ ਸਿੰਘ

Health, Dr. Adarshpal Kaur, Maternal Mortality Ratio, Surakshit Matritva Aashwasan, SUMAN, Pradhan Mantri Surakshit Matritva Abhiyan, PMSMA, Dr. Ravinder Pal Kaur

Web Admin

Web Admin

5 Dariya News

ਚੰਡੀਗੜ੍ਹ , 25 May 2023

Last updated on: May 25, 2023, 00:00 IST

ਸੂਬੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਘਰੇਲੂ ਜਣੇਪਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਂਕਿ ਉਚਿਤ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਅਜਿਹੇ ਜਣੇਪੇ ਅਕਸਰ ਮਾਂ ਜਾਂ ਬੱਚੇ ਦੀ ਮੌਤ ਦਾ ਕਾਰਨ ਬਣਦੇ ਹਨ।

ਬਲਬੀਰ ਸਿੰਘ ਨੇ ਕਿਹਾ ਕਿ 2030 ਤੱਕ ਪ੍ਰਤੀ ਲੱਖ 70 ਲਾਈਵ ਬਰਥ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਨੇ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦਾ ਜਲਦੀ ਪਤਾ ਲਗਾਉਣ ਅਤੇ ਇਸ ਤੋਂ ਬਾਅਦ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਿਰਧਾਰਤ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ।

ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਔਰਤਾਂ ਨੂੰ ਅਸਲੀ ਮਾਇਨੇ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਸੇਵਾਵਾਂ ਵਿੱਚ ਜਣੇਪੇ ਲਈ ਗਰਭਵਤੀ ਔਰਤ ਨੂੰ ਲਿਜਾਣ ਤੇ ਛੱਡਣ ਲਈ ਐਂਬੂਲੈਂਸ ਦੀ ਸਹੂਲਤ, ਬੱਚੇ ਦੇ ਜਨਮ ਤੋਂ ਪਹਿਲਾਂ ਘੱਟੋ ਘੱਟ ਚਾਰ ਵਾਰ ਜਾਂਚ ਦੀ ਸਹੂਲਤ, ਜਣੇਪੇ ਸਬੰਧੀ ਮੁਫਤ ਸੇਵਾਵਾਂ ਆਦਿ ਸ਼ਾਮਲ ਹਨ। ਪ੍ਰੋਗਰਾਮ ਤਹਿਤ 104 ਕਾਲ ਸੈਂਟਰ ਰਾਹੀਂ ਸਮਾਂਬੱਧ ਸ਼ਿਕਾਇਤ ਨਿਵਾਰਣ ਵਿਧੀ ਵੀ ਸਥਾਪਤ ਕੀਤੀ ਗਈ ਹੈ।

ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਇੱਥੇ ਸਿਹਤ ਵਿਭਾਗ ਦੇ ਦਫ਼ਤਰ ਵਿਖੇ ਮਾਵਾਂ ਦੀ ਸਿਹਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਇਕ ਸੂਬਾ ਪੱਧਰੀ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵੀ ਹਾਜ਼ਰ ਹੋਏ।ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਐਨ.ਐਚ.ਐਮ ਡਾ.ਐਸ.ਪੀ. ਸਿੰਘ ਨੇ ਕੀਤੀ। 

ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਡਾ. ਵਿਜੇ ਕੁਮਾਰ, ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਨੇ ਮੁੱਖ ਭਾਸ਼ਣ ਦਿੱਤਾ।ਆਪਣੇ ਸੰਬੋਧਨ ਵਿੱਚ ਡਾ. ਆਦਰਸ਼ਪਾਲ ਕੌਰ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੇ ਵੱਖ-ਵੱਖ ਕਾਰਨਾਂ 'ਤੇ ਧਿਆਨ ਦੇਣ, ਜਿਨ੍ਹਾਂ ਵਿੱਚੋਂ ਅਨੀਮੀਆ ਇੱਕ ਚਿੰਤਾ ਦਾ ਮੁੱਖ ਕਾਰਨ ਹੈ ਜਿਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਲੋੜ ਹੈ। 

ਉਨ੍ਹਾਂ ਨੇ ਜਣੇਪੇ ਸਮੇਂ ਮਾਵਾਂ ਦੀ ਮੌਤ ਦਰ ਘਟਾਉਣ ਲਈ ਆਸ਼ਾ ਅਤੇ ਏ.ਐਨ.ਐਮ. ਸਮੇਤ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ। ਉਨਾਂ ਨੇ ਮੀਡੀਆ ਅਤੇ ਆਈ.ਈ.ਸੀ. ਗਤੀਵਿਧੀਆਂ ਦੀ ਮਜ਼ਬੂਤੀ 'ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਜੱਚਾ-ਬੱਚਾ ਦੀ ਦੇਖਭਾਲ ਦੇ ਖੇਤਰ ਵਿੱਚ ਵੱਖ-ਵੱਖ ਸਿਹਤ ਸੁਧਾਰ ਉਪਾਵਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ ਜਿਸ ਵਿੱਚ ਪੰਜਾਬ 'ਟ 34 ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਨੂੰ ਕਾਰਜਸ਼ੀਲ ਕਰਨਾ, ਅਨੀਮੀਆ ਮੁਕਤ ਭਾਰਤ (ਏ.ਐੱਮ.ਬੀ.), ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ), ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲਕਦਮੀ (ਲਕਸ਼ਯ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ.), ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ (ਜੇਐਸਐਸਕੇ), ਜਨਨੀ ਸੁਰਕਸ਼ਾ ਯੋਜਨਾ (ਜੇਐਸਵਾਈ), ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤ੍ਰਿਤਵ ਅਭਿਆਨ (ਪੀਐਮਐਸਐਮਏ) ਸ਼ਾਮਲ ਹਨ।

ਡਾ. ਰਵਿੰਦਰਪਾਲ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਸਮੀਖਿਆ ਮੀਟਿੰਗ ਵਿੱਚ ਪ੍ਰਾਪਤ ਸੁਨੇਹਿਆਂ ਜਾਂ ਹਦਾਇਤਾਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਸਟਾਫ ਤੱਕ ਪਹੁੰਚਾਇਆ ਜਾਵੇ ਤਾਂ ਜੋ ਮਾਵਾਂ ਦੀ ਸਿਹਤ ਸਬੰਧੀ ਵੱਖ-ਵੱਖ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ। ਮੀਟਿੰਗ ਦੌਰਾਨ ਆਪਣੇ ਆਪਣੇ ਤਜਰਬੇ ਸਾਂਝੇ ਕਰਨ ਲਈ ਗੱਲਬਾਤ ਸੈਸ਼ਨ ਵੀ ਕਰਵਾਇਆ ਗਿਆ।

 

Tags: Health , Dr. Adarshpal Kaur , Maternal Mortality Ratio , Surakshit Matritva Aashwasan , SUMAN , Pradhan Mantri Surakshit Matritva Abhiyan , PMSMA , Dr. Ravinder Pal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD