Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ‘ਚ ਰੂਸਾ ਬਲਾਕ ਦੇ ਉਦਘਾਟਨ ਦੇ ਨਾਲ-ਨਾਲ ਨਵੀਂਆਂ ਉਸਾਰੀਆਂ ਦੀ ਰੱਖੀ ਨੀਂਹ

ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 26 May 2023

Last updated on: May 26, 2023, 00:00 IST

ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ‘ਚ ਰੂਸਾ ਬਲਾਕ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਪੀ.ਜੀ. ਬਲਾਕ ‘ਚ ਕਾਮਨ ਰੂਮਜ਼ ਅਤੇ ਵਰਾਂਡੇ ਦੀ ਉਸਾਰੀ ਦੀ ਨੀਂਹ ਵੀ ਰੱਖੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਤਕਰੀਬਨ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਸਿੱਖਿਆ ਬਲਾਕ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਕੀਤਾ ਗਿਆ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਕਾਰੀ ਰਣਬੀਰ ਕਾਲਜ ‘ਚ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਲਗਭਗ 28.81 ਲੱਖ ਰੁਪਏ ਦੀ ਲਾਗਤ ਨਾਲ ਕਾਮਨ ਰੂਮ ਦੀ ਅਪਗ੍ਰੇਡੇਸ਼ਨ ਅਤੇ 32.84 ਲੱਖ ਰੁਪਏ ਦੀ ਲਾਗਤ ਨਾਲ ਪੀ.ਜੀ. ਬਲਾਕ ਦੇ ਅੱਗੇ ਵਰਾਂਡੇ ਦਾ ਨਿਰਮਾਣ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਉਹ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਸਮਾਜ ‘ਚ ਉਸਾਰੂ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਨਾਲ ਹੀ ਸਮਾਜ ‘ਚ ਸਾਰਥਕ ਸੁਧਾਰ ਲਿਆਉਣ ਦੇ ਸੁਪਨੇ ਨੂੰ ਹਕੀਕਤ ‘ਚ ਬਦਲਿਆ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਕਾਲਜ ਪ੍ਰਿੰਸੀਪਲ ਸੁਖਬੀਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ, ਕਾਲਜ ਦਾ ਸਟਾਫ ਤੇ ਪਤਵੰਤੇ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD