Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ

ਪਹਿਲੇ ਤਿੰਨ ਸਥਾਨ ਤੇ ਰਹੀਆਂ ਲੜਕੀਆਂ

Education, Punjab School Education Board,  Punjab School Education Board Matriculation Results, Matriculation Results, S.A.S Nagar, Mohali, Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 May 2023

Last updated on: May 26, 2023, 00:00 IST

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।

ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 ਵਿਚੋਂ 650 ਅੰਕ ਹਾਸਲ ਕਰਕੇ   ਪਹਿਲਾ ਸਥਾਨ ਹਾਸਲ ਕੀਤਾ ਹੈ  ਜਦਕਿ  ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਨਵਜੋਤ ਪੁੱਤਰੀ ਵਿਜੇ ਕੁਮਾਰ ਨੇ 650ਵਿਚੋ 648 ਦੂਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੌਰਮੈਟ ਹਾਈ ਸਕੂਲ ਮੰਡਾਲੀ ਜਿਲ੍ਹਾ ਮਾਨਸਾ ਦੀ ਹਰਮਨਦੀਪ ਕੋਰ ਸਪੁੱਤਰੀ ਸੁਖਵਿੰਦਰ ਸਿੰਘ ਨੇ 650 ਵਿਚੋਂ 646 ਅੰਕ ਹਾਸਲ ਕਰਕੇ ਸੂਬੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ  290796  ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 281905 ਵਿਦਿਆਰਥੀ ਪਾਸ ਹੋਏ ਹਨ ਜਦਕਿ 653 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 6171 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 103 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 98.46 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 96.73 ਰਹੀ ਹੈ। ਸ਼ਹਿਰੀ ਖੇਤਰਾਂ ਵਿਚ ਪਾਸ ਫੀਸਦ 96.77 , ਪੇਂਡੂ ਖੇਤਰਾਂ ਵਿਚ 97.94 ਅਤੇ ਸਰਕਾਰੀ ਸਕੂਲਾਂ ਵਿੱਚ 97.76 ਫੀਸਦ ਅਤੇ ਗੈਰ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸਤ 97.00 ਫੀਸਦ ਰਹੀ ਹੈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

 

Tags: Education , Punjab School Education Board , Punjab School Education Board Matriculation Results , Matriculation Results , S.A.S Nagar , Mohali , Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD