Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੱਕ ਵਾਰ ਫਿਰ ਦੁਹਰਾਈ ਸਰਕਾਰੀ ਸਕੂਲਾਂ ਨੇ ਬਿਹਤਰੀਨ ਕਾਰਗੁਜਾਰੀ - ਸਤਿਨਾਮ ਸਿੰਘ ਬਾਠ

ਸਸਸਸ ਦੁੱਬਲੀ ਅਤੇ ਸਸਸਸ ਸ਼ਾਹਬਾਜ਼ਪੁਰ ਕੰਨਿਆ ਦੇ ਵਿਦਿਆਰਥੀ ਮੈਰਿਟ ਸੂਚੀ ' ਚ ਸ਼ਾਮਲ

Education, District Education Officer, Punjab School Education Board, Punjab School Education Board  Matriculation Results, Matriculation Results, Tarantarn

Web Admin

Web Admin

5 Dariya News

ਤਰਨ ਤਾਰਨ , 26 May 2023

Last updated on: May 26, 2023, 00:00 IST

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਜ਼ਿਲ੍ਹਾ ਤਰਨ ਤਾਰਨ ਦਾ ਮੈਟ੍ਰਿਕ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਨਤੀਜਾ ਸ਼ਾਨਦਾਰ ਰਿਹਾ । ਜ਼ਿਲ੍ਹੇ ਦੇ 5 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਜਿੰਨਾ ਵਿੱਚ ਬਿਹਤਰੀਨ ਪ੍ਰਦਰਸ਼ਨ ਦੁਹਰਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀ ਜਤਨਪ੍ਰੀਤ ਸਿੰਘ ਨੇ 636/650 ( 97.85%) ਅੰਕ ਲੈਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਪਹਿਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੀ ਵਿਦਿਆਰਥਣ ਨਵਜੋਤ ਕੌਰ 632 /650 ( 97.23%)  ਅੰਕ ਲੈਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਦੂਸਰਾ ਸਥਾਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । 

ਇਸੇ ਤਰਾਂ ਪ੍ਰਾਈਵੇਟ ਸੰਸਥਾਵਾਂ ਵਿੱਚੋ ਹਰਮਨਬੀਰ ਸਿੰਘ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੇ 640/650 ( 97.85%) ਅੰਕ ਲੈਕੇ ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਪਲਕਦੀਪ ਕੌਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ, ਪੱਟੀ ਨੇ 634/650 ( 97.38 %) ਅਤੇ ਰਿਆ ਅਰੋੜਾ, ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਵਿਦਿਆਰਥਣ ਨੇ 632/650 ( 97.32% ) ਅੰਕ ਲੈਕੇ ਮੈਰਿਟ ਸੂਚੀ, ਵਿੱਚ ਜਗ੍ਹਾ ਬਣਾਈ। 

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਅਧਿਆਪਕ ਸਹਿਬਾਨ,  ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ  ਇਸ ਸ਼ਾਨਦਾਰ ਕਾਰਗੁਜਾਰੀ ਤੇ ਵਧਾਈ ਦਿੰਦਿਆਂ ਦੱਸਿਆ ਕਿ ਅਧਿਆਪਕ ਸਹਿਬਾਨ ਦੀ ਅਣਥੱਕ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਜ਼ਬੂਤ ਇਰਾਦਿਆਂ  ਨਾਲ ਇਹ ਮੁਕਾਮ ਹਾਸਿਲ ਕੀਤਾ ਹੈ ।  

ਇਸ ਮੌਕੇ ਉਹਨਾਂ ਸਮੂਹ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਨੇ ਚੰਗੇ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । 

ਇਥੇ ਇਹ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤਰਨ ਤਾਈਂ ਦੇ ਸਮੂਹ ਸਕੂਲਾਂ ਦੇ 13391 ਵਿਦਿਆਰਥੀ ਮੈਟ੍ਰਿਕ ਦੀ ਪ੍ਰੀਖਿਆ ਵਿੱਚ ਬੈਠੇ ਅਤੇ ਇਹਨਾਂ ਵਿੱਚੋਂ 13156 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇ ਸਮੁੱਚੇ ਜ਼ਿਲ੍ਹੇ ਨੇ ਉਵਰਆਲ 97.25 ਫੀਸਦੀ ਨਤੀਜੇ ਨਾਲ ਪੂਰੇ ਪੰਜਾਬ ਵਿੱਚੋਂ ਛੇਵਾਂ ਸਥਾਨ ਹਾਸਲ ਕੀਤਾ ।

 

Tags: Education , District Education Officer , Punjab School Education Board , Punjab School Education Board Matriculation Results , Matriculation Results , Tarantarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD