Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ਼ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕਰਵਾਈ ਵੱਖ ਵੱਖ ਸਥਾਨਾਂ ਦੀ ਵਿਜ਼ਿਟ - ਸਤਿਨਾਮ ਸਿੰਘ ਬਾਠ

ਵਿਦਿਆਰਥੀਆਂ ਲਈ ਫਾਇਦੇਮੰਦ ਹੋਵੇਗੀ ਇਹ ਵਿਜ਼ਿਟ - ਗੁਰਬਚਨ ਸਿੰਘ ਲਾਲੀ

Education, Satnam Singh Batth, District Education Officer, District  Education Officer Tarantarn, Tarantarn

Web Admin

Web Admin

5 Dariya News

ਤਰਨ ਤਾਰਨ , 26 May 2023

Last updated on: May 26, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਸ਼੍ਰੇਣੀ ਦੇ ਸਕੂਲ ਆਫ ਐਮੀਨੈਂਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਜ਼ਿਲ੍ਹਾ ਤਰਨ ਤਾਰਨ ਦੇ ਪੰਜ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਸਥਾਨਾਂ ਦੀ ਵਿਜ਼ਿਟ ਕਰਵਾਈ ਗਈ।  

ਇਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਨਿਸ਼ਾਨ - ਏ - ਸਿੱਖੀ ਖਡੂਰ ਸਾਹਿਬ ਦੀ ਵਿਜ਼ਿਟ ਕਰਵਾਈ ਗਈ । 

ਜਿੱਥੇ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਬਹੁਤ ਹੀ ਸੰਖੇਪ ਵਿੱਚ ਜਾਣਕਾਰੀ ਹਾਸਲ ਕੀਤੀ, ਉੱਥੇ ਉਹਨਾਂ ਨੇ ਇਲਾਕੇ ਦੇ ਨਾਮਵਰ ਅਦਾਰੇ ਨਿਸ਼ਾਨ - ਏ - ਸਿੱਖੀ ਵਿਖੇ ਇਤਿਹਾਸਿਕ, ਧਾਰਮਿਕ ਅਤੇ ਵਿੱਦਿਅਕ ਖੇਤਰ ਵਿੱਚ ਵਡਮੁੱਲੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰੀਨ ਸਹੂਲਤਾਂ ਦੇ ਨਾਲ ਨਾਲ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀ ਪੜਾਈ ਦੇ ਨਾਲ ਨਾਲ ਆਪਣੇ ਰੁਜਗਾਰ ਨੂੰ ਹਾਸਲ ਕਰ ਸਕਣ । 

ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਵਿਜ਼ਿਟ ਨਾਲ ਬਹੁਤ ਫਾਇਦਾ ਹੋਵੇਗਾ ਅਤੇ ਆਪਣੇ ਭਵਿੱਖ ਨੂੰ ਰੁਸ਼ਨਾਉਣ ਲਈ ਉਹ ਤਨਦੇਹੀ ਨਾਲ ਯਤਨ ਕਰਨਗੇ। ਇਥੇ ਜਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ ਆਫ ਐਮੀਨੇਂਸ ਸਕੂਲਾਂ ਦੇ ਵਿਦਿਆਰਥੀਆਂ ਦੀ ਵਿਜ਼ਿਟ 19 ਮਈ ਨੂੰ ਭਾਰਤ ਹੈਵੀ ਇਲੈਕਟਰੀਕਲ ਲਿਮਿਟਿਡ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਗਈ ਸੀ । 

ਜਿੱਥੇ ਉਹਨਾਂ ਨੇ ਵੱਖ ਵੱਖ ਮਸ਼ੀਨਾਂ ਉੱਪਰ ਚੱਲ ਰਹੇ ਕੰਮ ਅਤੇ ਕੰਮ ਕਰ ਰਹੇ ਕਾਰੀਗਰਾਂ ਦੀ ਕੁਸ਼ਲਤਾ ਨੂੰ ਬਹੁਤ ਨੇੜਿਓਂ ਦੇਖਿਆ । ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤ ਹੈਵੀ ਇਲੈਕਟਰੀਕਲ ਲਿਮਿਟਿਡ ਸਬੰਧੀ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ ਜਿਸ ਨੂੰ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵੇਖਿਆ ।  

ਇਸ ਮੌਕੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਇਹ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗਾ । ਇਸ ਮੌਕੇ ਜ਼ਿਲ੍ਹਾ ਗਾਈਡੇਂਸ ਕੈਰੀਅਰ ਸ੍ਰ ਸੁਖਬੀਰ ਸਿੰਘ ਕੰਗ ਤੋਂ ਇਲਾਵਾ ਹਾਜਰ ਸਨ ।

 

Tags: Education , Satnam Singh Batth , District Education Officer , District Education Officer Tarantarn , Tarantarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD