Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿੱਖੇ ਫ੍ਰੀ ਡੈਂਟਲ ਚੈਕਅਪ ਕੈੰਪ ਦਾ ਆਯੋਜਨ

ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਅਹਿਜੇ ਮੈਡੀਕਲ ਕੈਂਪ ਸਮਾਜ ਲਈ ਬਹੁਤ ਜ਼ਰੂਰੀ ਹਨ

Sukhwinder Singh Bindra, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 27 May 2023

ਅੱਜ ਸ਼ਹਿਰ ਦੇ ਮਾਡਲ ਟਾਊਨ ਅਕਸਟੈਨਸ਼ਨ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਵਿੱਚ ਫ੍ਰੀ ਡੈਂਟਲ ਚੈੱਕਅਪ ਕੈੰਪ ਦਾ ਆਯੋਜਨ ਕੀਤਾ ਗਿਆ। ਸੀਨੀਅਰ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਸਾਬਕਾ ਚੇਅਰਮੈਨ (ਯੂਥ ਅਤੇ ਖੇਡ ਵਿਭਾਗ ਪੰਜਾਬ ਸਰਕਾਰ) ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਕੈੰਪ ਵਿੱਚ ਡਾ ਬਲਬੀਰ ਸਿੰਘ ਸ਼ਾਹ ਅਤੇ ਡਾ ਸਿਮਰਨ ਪਾਲ ਸਿੰਘ ਨੇ ਸੈਂਕੜੇ ਮਰੀਜਾਂ ਦਾ ਮੁਫ਼ਤ ਵਿੱਚ ਡੈਂਟਲ ਚੈੱਕਅਪ ਕੀਤਾ । ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫ਼ਤ ਵਿੱਚ ਦਿਤੀਆਂ ਗਈਆਂ। 

ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਰਨਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਅਮਰ ਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਭਜਨ ਸਿੰਘ ਡੰਗ, ਹਰਪ੍ਰੀਤ ਸਿੰਘ ਰਾਜਧਾਨੀ, ਕੰਵਲਪ੍ਰੀਤ ਸਿੰਘ ਬਿੰਦਰਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰ ਸਿੰਘ ਚਾਵਲਾ ਆਦਿ ਮੌਜੂਦ ਰਹੇ। ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਇਹ ਹਸਪਤਾਲ ਸਮਾਜ ਨੂੰ ਬਹੁਤ ਵੱਡੀ ਦੇਣ ਹੈ। 

ਇਸ ਰਾਹੀਂ ਸਮਾਜ ਦੇ ਗਰੀਬ ਲੋਕਾਂ ਦਾ ਬਹੁਤ ਭਲਾ ਹੋਵੇਗਾ। ਬਿੰਦਰਾ ਨੇ ਕਿਹਾ ਕਿ ਇਸ ਹਸਪਤਾਲ ਨਾਲ ਲੁਧਿਆਣਾ ਦੇ ਲੱਖਾਂ ਲੋਕਾਂ ਨੂੰ ਬਹੁਤ ਘੱਟ ਖਰਚੇ ਵਿੱਚ ਉਚ ਪੱਧਰ ਦੀ ਮੈਡੀਕਲ ਸਹੂਲਤ ਮਿਲੇਗੀ। ਹਸਪਤਾਲ ਵਿੱਚ ਅੱਜ ਦੇ ਕੈੰਪ ਵਿੱਚ ਸੈਂਕੜੇ ਲੋਕਾਂ ਨੇ ਫ਼ਰੀ ਚੈੱਕਅਪ ਕਰਵਾਇਆ। ਬਿੰਦਰਾ ਨੇ ਕਿਹਾ ਕਿ ਸਮਾਜ ਅਤੇ ਲੋਕ ਭਲਾਈ ਲਈ ਅਜਿਹੇ ਕੈੰਪ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ।

 

Tags: Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD