Monday, 06 May 2024

 

 

ਖ਼ਾਸ ਖਬਰਾਂ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

 

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਮੁਕਾਬਲੇ ਦੀ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਸੇਵਾ ਕਰਨ ਦੀ ਇਛੁੱਕ ਹੈ ਨਵਰੀਤ ਕੌਰ

Education, Amritsar

Web Admin

Web Admin

5 Dariya News

ਅੰਮ੍ਰਿਤਸਰ , 27 May 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੇਟੀ ਨਵਰੀਤ ਕੌਰ ਨੇ 87% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉੱਥੇ ਹੀ ਕਿਰਨਜੀਤ ਕੌਰ ਨੇ 83% ਅੰਕ, ਕਿਰਨਜੀਤ ਕੌਰ ਨੇ 82% ਅਤੇ ਅੰਜਲੀ ਨੇ 81% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ ਅਤੇ ਸਕੂਲ, ਮਾਤਾ-ਪਿਤਾ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ। 

ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਗੁਨਿੰਦਰਜੀਤ ਕੌਰ ਨੇ ਸਕੂਲ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਲਈ ਬੇਟੀ ਨਵਰੀਤ ਕੌਰ ਦਾ ਮੂੰਹ ਮਿੱਠਾ ਕਰਾਇਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਸ ਦੀ ਮਾਤਾ ਗੁਰਪਿੰਦਰ ਕੌਰ ਤੇ ਪਿਤਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਵਧਾਈ ਦਿੱਤੀ।  ਡਾ. ਕਸ਼ਮੀਰ ਸਿੰਘ ਖੁੰਡਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਹੀ ਰਾਹ ਚੁਣਨ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਖ਼ਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ।

ਇਸ ਮੌਕੇ 'ਤੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ, ਪ੍ਰਤਿਭਾਸ਼ਾਲੀ ਲੜਕੀ ਨਵਰੀਤ ਕੌਰ ਨੇ ਕਿਹਾ ਕਿ ਉਹ ਕਿਸੇ ਬਹਾਨੇ ਵਿਦੇਸ਼ ਨਹੀਂ ਜਾਣਾ ਚਾਹੇਗੀ ਪਰ ਉਹ ਆਪਣੇ ਪਰਿਵਾਰ ਅਤੇ ਪੰਜਾਬ ਵਿਚ ਰਹਿ ਕੇ ਅਤੇ ਸਿਵਲ ਸੇਵਾ ਲਈ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ। ਉਨ੍ਹਾਂ ਭਵਿੱਖ ਲਈ ਮਾਰਗਦਰਸ਼ਨ ਕਰਨ ਅਤੇ ਹੌਂਸਲਾ ਵਧਾਉਣ ਲਈ ਸਕੂਲ ਪ੍ਰਿੰ. ਗੁਨਿੰਦਰਜੀਤ ਕੌਰ, ਸਕੂਲ ਲੈਕਚਰਾਰ ਡਾ. ਖੁੰਡਾ, ਸ੍ਰੀਮਤੀ ਮਨਜੀਤ ਕੌਰ, ਸਤਿੰਦਰ ਕੌਰ ਜੀ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ। 

 

Tags: Education , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD