Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚੰਦੂਮਾਜਰਾ ਦੇ ਦਾਅਵੇ ਦੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕੱਢੀ ਫੂਕ

ਨਰਿੰਦਰ ਮੋਦੀ ਵਰਗੇ ਫਿਰਕਾਪ੍ਰਸਤ ਦੀ ਹਮਾਇਤ ਕਰਨ ਵਾਲੇ ਚੰਦੂਮਾਜਰਾ ਨੂੰ ਹਰਗਿਜ਼ ਸਮਰਥਨ ਨਹੀਂ

Web Admin

Web Admin

5 ਦਰਿਆ ਨਿਊਜ਼

ਮੋਹਾਲੀ , 19 Apr 2014

Last updated on: Apr 19, 2014, 00:00 IST

ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਮੁਸਲਿਮ ਭਾਈਚਾਰੇ ਦੇ ਸਮਰਥਨ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ, ਜਦੋਂ ਅੱਜ ਉਦਯੋਗਿਕ ਖੇਤਰ ਫੇਜ਼ 1 ਵਿਖੇ ਸਥਿਤ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਦਫਤਰ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੂੰ ਸਮਰਥਨ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਸੇਸ਼ ਤੌਰ  ਤੇ ਚੌਧਰੀ ਕੇਵਲ ਕ੍ਰਿਸ਼ਨ ਚੋਹਾਨ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਜਨ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਅੱਜ ਵੱਡੀ ਗਿਣਤੀ ਵਿਚ ਵਿਧਾਨ ਸਭਾ ਹਲਕਾ ਮੋਹਾਲੀ ਦੇ ਮੁਸਲਿਮ ਭਾਏਚਾਰੇ ਦੇ ਲੋਕਾਂ ਨੇ ਹਿੱਸਾ ਲਿਆ । ਇਸ ਮੌਕੇ ਇੱਕਤਰ ਹੋਏ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਚੰਦੂਮਾਜਰਾ ਵਲੋਂ ਨਰਿੰਦਰ ਮੋਦੀ ਵਰਗੇ ਸਿਰੇ ਦੇ ਫਿਰਕਾਪ੍ਰਸਤ ਵਿਅਕਤੀ ਨੂੰ ਆਪਣਾ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਜੇਕਰ ਨਰਿੰਦਰ ਮੋਦੀ ਸੱਤਾ ਵਿਚ ਆਉਂਦਾ ਹੈ ਤਾਂ ਇਹ ਪੂਰੇ ਦੇਸ਼ ਲਈ ਘਾਤਕ ਸਾਬਿਤ ਹੋਵੇਗਾ। 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਹੀ ਸਾਰੇ ਵਰਗਾਂ ਨੂੰ ਨਾਲ ਲੈ ਕੇ ਚਲਦੀ ਆ ਰਹੀ ਹੈ ਅਤੇ ਕਾਂਗਰਸ ਦੀ ਅਗਵਾਈ ਵਿਚ ਦੇਸ਼ ਨੇ ਸਾਰੇ ਖੇਤਰਾਂ ਵਿਚ ਭਾਰੀ ਤਰੱਕੀ ਕੀਤੀ ਹੈ। ਇਸ ਮੌਕੇ ਮੁਸਲਿਮ ਭਾਏਚਾਰੇ ਇੱਕ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੇ ਬੋਲਦਿਆਂ ਕਿਹਾ ਕਿ ਕਾਗਰਸ ਨੇ ਕਦੇ ਵੀ ਕਿਸੇ ਨਾਲ ਜਾਤ ਧਰਮ ਨੂੰ ਲੈ ਕੇ ਵਿੱਤਕਰਾ ਨਹੀਂ ਕੀਤਾ ਜਿਸ ਦੀ ਮਿਸਾਲ ਵਜੋਂ ਇੱਕ ਸਿੱਖ ਦੇਸ਼ ਦਾ ਪ੍ਰਧਾਨ ਮੰਤਰੀ ਇੱਕ ਮੁਸਲਿਮ ਦੇਸ਼ ਦਾ ਉਪ ਰਾਸ਼ਟਰਪਤੀ ਅਤੇ ਇੱਕ ਹਿੰਦੂ ਰਾਸ਼ਟਰਪਤੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਦੇਸ਼ ਦਾ ਇੱਕ ਅਟੁੱਟ ਅੰਗ ਹੈ ਜਿਸ ਨੇ ਦੇਸ਼ ਦੀ ਤਰੱਕੀ ਵਿਚ ਆਪਣਾ ਅਹਿਮ ਰੋਲ ਅਦਾ ਕੀਤਾ। ਇਸ ਭਾਈਚਾਰੇ ਦੀ ਕਦੇ ਵੀ ਅਣਦੇਖੀ ਨਹੀ ਕੀਤੀ ਜਾ ਸਕਦੀ। ਇਸ ਮੌਕੇ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਸਦਕਾ ਅੱਜ ਦੇਸ਼ ਦਾ ਹਰੇਕ ਵਰਗ ਪਾਰਟੀ ਨਾਲ ਜੁੜਦਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨ ਪ੍ਰਤੀ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਸੂਬੇ ਦੇ ਹਰੇਕ ਵਰਗ ਦੇ ਲੋਕ ਪੰਜਾਬ ਸਰਕਾਰ ਕੋਲੋਂ ਦੁਖੀ ਹੋ ਚੁਕੇ ਹਨ। ਪੰਜਾਬ ਸਰਕਾਰ ਨੇ ਅੰਨ੍ਹੇਵਾਹ ਟੈਕਸ ਲਗਾਕੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਆਮ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸ੍ਰੀਮਤੀ ਅੰਬਿਕਾ ਸੋਨੀ ਪੱਖ ਵਿਚ ਲੋਕਾਂ ਦੇ ਸਮਰਥਨ ਦੀ ਹਨ੍ਹੇਰੀ ਚੱਲ ਰਹੀ ਹੈ, ਜਿਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਇਕ ਤਿਣਕੇ ਦੀ ਤਰ੍ਹਾਂ ਉਡ ਜਾਵੇਗਾ। ਇਸ ਮੌਕੇ ਦਿਲਬਰ ਖਾਨ ਮਟੋਰ, ਅਜੈਬ ਦੀਨ ਕੁਰੜੀ, ਐਚ.ਕੇ ਭੁਟੋ ਕੁਰੜੀ, ਗੁਲਾਬ ਮੁਹੰਮਦ ਮਨੌਲੀ, ਮੁਨਸ਼ੀ ਖਾਨ ਮੌਲੀ ਬੈਦਵਾਨ, ਅਸੋਕ ਖਾਨ ਬਹਿਲੋਲਪੁਰ, ਗੁਲਜਾਰ ਖਾਨ ਕੰਡਾਲਾ, ਮੇਹਰ ਦੀਨ ਢੇਲਪੁਰ, ਆਲਮ ਖਾਨ, ਜਗਤਾਰ ਖਾਨ, ਸੰਤ ਖਾਨ, ਤਾਲਬ ਖਾਨ, ਰਮਜਾਨ ਅਲੀ, ਬਲਵਿੰਦਰ ਖਾਨ, ਸੁਰੇਸ਼ ਖਾਨ, ਮਖਬੂਲ ਅਲੀ, ਨਵਾਬ ਅਲੀ, ਸੁਲੇਮਾਨ, ਸਿੰਕਦਰ ਖਾਨ, ਸਲੀਮ ਮੁਹੰਮਦ, ਸੁਲੇਮਾਨ ਭੱਟ, ਗੁਲਾਮ ਰਸੂਲ, ਇਕਬਾਲ ਖਾਨ, ਭਾਗ ਖਾਨ, ਪਖੀਰ ਮੁਹੰਮਦ, ਰੂਪਾ ਖਾਨ, ਬਾਕਾ ਅਲੀ, ਕੂਮਾ ਦੀਨ, ਮੁਸਤਾਖ ਅਲੀ, ਜਮੀਰ ਖਾਨ, ਗੁਲਜਾਰ ਮੁਹੰਮਦ, ਕੌਰ ਖਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD