Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜ੍ਹੀ ਵਿਭਾਗ ਵੱਲਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ

Agriculture, Kulwinder Singh, Chief Agriculture Officer, Chief Agriculture Officer Fatehgarh Sahib, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 May 2023

ਝੋਨੇ ਦੀ ਸਿੱਧੀ ਬਿਜਾਈ  ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨ ਆਪਣੇ ਖਰਚੇ ਘੱਟ ਕਰ ਸਕਦਾ ਹੈ ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਕੁਲਵਿੰਦਰ ਸਿੰਘ ਨੇ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪਾਂ ਨੂੰ ਸਬੰਧੋਨ ਕਰਦਿਆਂ ਕੀਤਾ। 

ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਇਸ ਮੌਕੇ  ਬਲਾਕ ਸਰਹਿੰਦ ਦੇ ਪਿੰਡ ਸਾਨੀਪੁਰ, ਸੰਗਤਪੁਰਾ, ਸਿੱਧੁਵਾਲ ਬਲਾਕ ਖੇੜਾ ਦੇ ਪਿੰਡ ਪੀਰ ਜੈਨ, ਭਗੜਾਣਾ, ਬਰਾਸ ਬਲਾਕ ਅਮਲੋਹ ਦੇ ਪਿੰਡ ਜੀਵਣ ਸਿੰਘ ਵਾਲਾ, ਬਰੋਂਗਾ, ਜੱਸੜਾਂ ਅਤੇ ਬਲਾਕ ਬਸੀ ਪਠਾਣਾ ਦੇ ਪਿੰਡ ਰੈਲੋਂ, ਜੰਡਾਲੀ, ਤਲਾਣੀਆ, ਮੈਣਮਾਜਰੀ  ਵਿਖੇ ਪਿੰਡ ਪੱਧਰੀ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ  ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵਾਤਾਵਰਣ ਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ। 

ਇਸ ਮੌਕੇ  ਸ੍ਰੀ ਦਮਨ ਝਾਂਜੀ, ਖੇਤੀਬਾੜੀ ਵਿਕਾਸ ਅਫਸਰ, ਸਰਹਿੰਦ ਨੇ ਦੱਸਿਆ ਕਿ  ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਆ ਸਕਦੀ ਹੈ, ਪਰੰਤੂ ਜੇਕਰ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੀਆਂ ਨਦੀਨ ਨਾਸ਼ਕ ਦਵਾਈਆਂ ਨੂੰ ਸਮੇਂ ਸਿਰ ਅਤੇ ਸਹੀ ਢੰਗ ਨਾਲ ਵਰਤਿਆ ਜਾਵੇ ਤਾਂ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ। 

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਬਿਜਾਈ ਤਰ ਵੱਤਰ ਖੇਤ ਵਿੱਚ ਕੀਤੀ ਜਾਵੇ ਅਤੇ ਬੀਜਣ ਤੋਂ ਪਹਿਲਾਂ ਬੀਜ ਨੂੰ 8 ਤੋਂ 12 ਘੰਟਿਆਂ ਲਈ ਪਾਣੀ ਵਿੱਚ ਭਿਉ਼ ਕੇ, ਛਾਵੇਂ ਸੁਕਾ ਕੇ, 3 ਗ੍ਰਾਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਸੋਧ ਕੇ ਬਿਜਾਈ ਕੀਤੀ ਜਾਵੇ। ਬੀਜਣ ਤੋਂ ਤੁਰੰਤ ਬਾਅਦ ਪੈਂਡੀਮੈਥਾਲਿਨ 1 ਲੀਟਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕੀਤੀ ਜਾਵੇ। ਸਵੇਰੇ ਜਲਦੀ ਅਤੇ ਸ਼ਾਮ ਨੂੰ ਕੀਤੀ ਸਪਰੇਅ ਜਿਆਦਾ ਅਸਰਦਾਰ ਹੁੰਦੀ ਹੈ।

ਸ੍ਰੀਮਤੀ ਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫਸਰ, ਬਸੀ ਪਠਾਣਾ ਨੇ ਦੱਸਿਆ  ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ/ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਝੋਨੇ  ਦੀ ਸਿੱਧੀ ਬਿਜਾਈ ਤੋਂ 1500 ਰੁਪਏ ਦਾ ਲਾਭ ਲੈਣ ਲਈ agrimachinerypb.com ਤੇ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ ਹੈ।

ਇਹ ਰਜਿਸਟੇ੍ਰਸ਼ਨ 22 ਮਈ ਤੋਂ 25 ਜੂਨ, 2023 ਤੱਕ ਕੀਤੀ ਜਾ ਸਕਦੀ ਹੈ। ਸ੍ਰੀ ਜਤਿੰਦਰ ਸਿੰਘ ਡੀ.ਪੀ.ਡੀ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਬਣਾਉਣ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ  ਦਾ ਇੱਕੋ ਇੱਕ ਮੰਤਵ ਪਾਣੀ ਸੰਜਮ ਨਾਲ ਵਰਤ ਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਅਤੇ ਆਉਣ  ਵਾਲੀਆਂ ਪੀੜੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹੈ।ਸ੍ਰੀ ਨਰਾਇਣ ਰਾਮ, ਖੇਤੀਬਾੜੀ ਵਿਸਥਾਰ ਅਫਸਰ, ਖੇੜਾ ਨੇ ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ। 

ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਦੀ  ਸੁਚੱਜੀ ਵਰਤੋਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਕੈਂਪਾਂ ਵਿੱਚ ਸ੍ਰੀ ਤੇਜਿੰਦਰ ਸਿੰਘ, ਖੇਤੀਬਾੜੀ ਉੱਪ ਨਿਰੀਖਕ, ਸ੍ਰੀ ਹਰਦੀਪ ਸਿੰਘ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀ ਨਵਪ੍ਰੀਤ ਸਿੰਘ, ਸ੍ਰੀ ਰਾਜਵੀਰ ਸਿੰਘ, ਸ੍ਰੀ ਜ਼ਸਵਿੰਦਰ ਸਿੰਘ ਏ.ਟੀ.ਐਮ, ਸ੍ਰੀ ਜਸ਼ਨਪ੍ਰੀਤ ਸਿੰਘ, ਸ੍ਰੀ ਮਨਵੀਰ ਸਿੰਘ ਅਤੇ ਸ੍ਰੀ ਮਨਾਗਰ ਸਿੰਘ ਵੱਲੋਂ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। 

 

Tags: Agriculture , Kulwinder Singh , Chief Agriculture Officer , Chief Agriculture Officer Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD