Thursday, 30 May 2024

 

 

ਖ਼ਾਸ ਖਬਰਾਂ ਸੁਭਾਸ਼ ਮੇਰਾ ਪੁਰਾਣਾ ਸਾਥੀ ਇਸ ਦੀ ਜਿੱਤ ਬਦਲੇਗੀ ਹਲਕੇ ਦੀ ਨੁਹਾਰ : ਨਰਿੰਦਰ ਮੋਦੀ ਭਾਜਪਾ ਹੀ ਕਰੇਗੀ ਪੰਜਾਬ ਵਿੱਚੋਂ ਗੁੰਡਾਗਰਦੀ ਅਤੇ ਮਾਫੀਏ ਦਾ ਖਾਤਮਾ - ਸੀਐਮ ਯੋਗੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਕਾਂਗਰਸ ਲੋਕ ਸਭਾ ਚੋਣਾਂ ਦੇ ਉਮੀਦਵਾਰ, ਰਾਜਾ ਵੜਿੰਗ ਨੇ ਸ਼ਾਨਦਾਰ ਸਮਾਪਤੀ ਸਮਾਗਮਾਂ ਨਾਲ ਗਤੀਸ਼ੀਲ ਚੋਣ ਮੁਹਿੰਮ ਦੀ ਸਮਾਪਤੀ ਕੀਤੀ ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ ਕਿਸਾਨ ਕਰਜ਼ਾ ਮੁਆਫ਼ ਆਯੋਗ ਬਣਾਵਾਂਗੇ: ਰਾਹੁਲ ਗਾਂਧੀ ਸੰਸਦ ਵਿੱਚ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਗੁੰਜਾਂਗਾ - ਡਾ ਸੁਭਾਸ਼ ਸ਼ਰਮਾ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਦੇਸ਼ ਚੋਂ ਕਾਰਪੋਰੇਟ ਘਰਾਣਿਆਂ ਦਾ ਗਲਬਾ ਖਤਮ ਕਰਨ ਲਈ ਮੋਦੀ ਨੂੰ ਹਰਾਉਣਾ ਜਰੂਰੀ - ਗੁਰਜੀਤ ਔਜਲਾ ਔਜਲਾ ਨੂੰ ਪਲਕਾਂ ਦੇ ਬਿਠਾਇਆ ਸ਼ਹਿਰਵਾਸਿਆਂ ਨੇ ਸਮਰਥਕਾਂ ਨੇ ਜਿੱਤ 'ਤੇ ਮੋਹਰ ਲਾਈ ਸਪੈਸ਼ਲ ਜਨਰਲ ਆਬਜ਼ਰਵਰ ਨੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਦੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ “ਯੂਥ ਚੱਲਿਆ ਬੂਥ” ਬੈਨਰ ਹੇਠ ਕੱਢਿਆ ਗਿਆ ਜਾਗਰੂਕਤਾ ਮਾਰਚ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਤੱਕ ਕੱਢਿਆ ਪੈਦਲ ਮਾਰਚ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਦਾ ਆਯੋਜਨ ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ ਵਧੀਕ ਮੁੱਖ ਚੋਣ ਅਫ਼ਸਰ ਨੇ ਮੋਗਾ ਵਿਖੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ, ਤਸੱਲੀ ਪ੍ਰਗਟਾਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਅਤਿ ਦੀ ਗਰਮੀ ਨੂੰ ਵੇਖਦੇ ਹੋਏ ਛੋਟੇ ਬੱਚਿਆਂ ਨੂੰ ਪੋਲਿੰਗ ਸਟੇਸ਼ਨਾਂ ਤੇ ਲੈ ਕੇ ਨਾ ਆਉਣ ਵੋਟਰ : ਪਰਨੀਤ ਸ਼ੇਰਗਿੱਲ ਜਨਰਲ ਅਬਜਰਵਰ ਡਾ. ਹੀਰਾ ਲਾਲ ਨੇ ਖਟਕੜ ਕਲਾਂ ਤੋ ਗਰੀਨ ਚੋਣਾਂ ਕਰਵਾਉਣ ਦੇ ਨਾਲ ਨਾਲ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਦਿੱਤਾ ਸੰਦੇਸ਼ ਲੋਕ ਸਭਾ ਚੌਣਾਂ ਦੀਆਂ ਤਿਆਰੀਆਂ ਮੁਕੰਮਲ, ਲੋਕ ਹੁੰਮ ਹੁੰਮਾ ਕੇ 1 ਜੂਨ ਨੂੰ ਲੋਕਤੰਤਰ ਦੇ ਤਿਓਹਾਰ ਵਿਚ ਹਿੱਸਾ ਲੈਣ- ਡਾ: ਸੇਨੂ ਦੱਗਲ

 

ਫਤਹਿਗੜ੍ਹ ਸਾਹਿਬ ਪੁਲਿਸ ਵੱਲੋ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼ : 06 ਵਿਅਕਤੀ ਕੀਤੇ ਗ੍ਰਿਫਤਾਰ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 May 2023

ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਸ੍ਰੀ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ.ਆਈ.ਏ ਸਰਹਿੰਦ ਦੀ ਪੁਲਿਸ ਟੀਮ ਨੇ ਸਹਾਰਨਪੁਰ (ਯੂ.ਪੀ) ਨਾਲ ਸਬੰਧਤ ਤਿੰਨ ਮੈਡੀਕਲ ਨਸ਼ਾ ਤਸਕਰ ਅਤੇ ਪੰਜਾਬ ਦੇ ਜਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਤਿੰਨ ਮੈਡੀਕਲ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਹਨਾ ਪਾਸੋ 1 ਲੱਕ 04 ਹਜਾਰ 460 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਜਿਸ ਦੇ ਨਾਲ ਇੰਟਰਸਟੇਟ ਨਸ਼ਾ ਸਪਲਾਈ ਚੈਨ ਨੂੰ ਤੋੜਿਆ ਗਿਆ ਹੈ। ਡਾ.ਗਰੇਵਾਲ ਨੇ ਹੋਰ ਦੱਸਿਆ ਕਿ  ਮਿਤੀ 22 ਮਈ 2023 ਨੂੰ ਸੀ.ਆਈ.ਏ ਸਰਹਿੰਦ ਦੀ ਟੀਮ ਨੇ ਮੁਕੱਦਮਾ ਨੰਬਰ 81 ਮਿਤੀ 22.05.2023 ਅਧ 220/61/85 NDPS Act ਥਾਣਾ ਸਰਹਿੰਦ ਵਿੱਚ ਕਥਿਤ ਦੋਸ਼ੀ ਗੁਰਮੀਤ ਸਿੰਘ ਅਤੇ ਸੁਰਿੰਦਰ ਉਰਫ ਸ਼ਿੰਦਰ ਵਾਸੀਆਨ ਸਰਹਿੰਦ ਸ਼ਹਿਰ ਨੂੰ ਥਾਣਾ ਸਰਹਿੰਦ ਏਰੀਆ ਵਿੱਚੋ ਕਾਬੂ ਕਰਕੇ ਉਹਨਾਂ ਪਾਸੋਂ 11460 ਗਲੀਆ ਲੋਮੋਟਿਲ ਬਰਾਮਦ ਕੀਤੀਆ ਗਈਆ।

ਜਿਹਨਾਂ ਨੇ ਪੁਲਿਸ ਰਿਮਾਂਡ ਦੌਰਾਨ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਰਾਜ ਕੁਮਾਰ ਉਰਫ ਰਾਜੂ ਵਾਸੀ ਸਰਹਿੰਦ ਸ਼ਹਿਰ ਤੋਂ ਸਹਾਰਨਪੁਰ (ਯੂ.ਪੀ) ਤੋਂ ਮੰਗਵਾਉਂਦੇ ਹਨ।ਜਿਸ ਤੇ ਰਾਜ ਕੁਮਾਰ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ।ਰਾਜ ਕੁਮਾਰ ਨੇ ਪੁੱਛਗਿੱਛ ਦੌਰਾਨ ਇਹ ਮੰਨਿਆ ਕਿ ਉਹ ਨਸ਼ੀਲਆਂ ਗੋਲੀਆਂ ਸਹਰਾਨਪੁਰ (ਯੂ.ਪੀ) ਤੋ ਸ਼ੰਮੀ ਅਖਤਰ ਕੁਰੇਸ਼ੀ, ਅਤੇ ਮੁਜਮਿਲ ਨਾਮ ਦੇ ਨਸ਼ਾ ਤਸਕਰਾਂ ਪਾਸੋਂ ਲੈ ਕੇ ਆਉਂਦਾ ਹੈ, ਜਿਹਨਾਂ ਨੂੰ ਵੀ ਮੁਕਦਮਾ ਹਜਾ ਵਿਚ ਨਾਮਜਦ ਕਰਕੇ ਸਹਾਨਰਪੁਰ (ਯੂ.ਪੀ) ਵਿਖੇ ਸੀ.ਆਈ.ਏ ਵੱਲ ਰੇਡ ਕੀਤੀ ਗਈ ਅਤੇ ਇਹਨਾਂ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰਕੇ ਇਹਨਾਂ ਦੇ ਕਬਜਾ ਵਿੱਚ ਕੁੱਲ 93,000 ਗੋਲੀਆ ਲੋਮੋਟਿਲ ਬਰਾਮਦ ਕੀਤੀਆ ਗਈਆ।

ਹੁਣ ਤੱਕ ਕੁੱਲ 1,04,460 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਕੀਤੀਆਂ ਗਈਆਂ ਹਨ ਅਤੇ 6 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।ਇਹ ਸਾਰਾ ਡਰੱਗ ਰੈਕਟ ਸਹਾਰਪੁਰ (ਯੂ.ਪੀ) ਤੋ ਚੱਚੋ ਚੱਲ ਰਿਹਾ ਸੀ ਜਿਸ ਸਬੰਧੀ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਮੁਕੱਦਮਾ ਹਜਾ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD