Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦੇ ਸਨਮਾਨ ਸਮਾਰੋਹ ਮੌਕੇ ਸ਼ਿਰਕਤ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora, Narinder Kaur Bharaj, Gurmail Singh Gharachon, Dr. Guninderjit Singh Minku Jawanda

Web Admin

Web Admin

5 Dariya News

ਸੰਗਰੂਰ , 27 May 2023

Last updated on: May 27, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਅੱਜ ਪੰਜਾਬ ਇਨਫੋਟੈੱਕ ਦੇ ਨਵ ਨਿਯੁਕਤ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦੇ ਸਨਮਾਨ ’ਚ ਆਯੋਜਿਤ ਸਮਾਰੋਹ ਦੌਰਾਨ ਵਿਸ਼ੇਸ ਤੌਰ'ਤੇ ਸ਼ਿਰਕਤ ਕੀਤੀ। ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਸਰਦਾਰਨੀ ਹਰਪਾਲ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਧਾਇਕ ਅਤੇ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਸ਼ਾਮਿਲ ਹੋਏ।  

ਤਾਲਮੇਲ ਸੁਸਾਇਟੀ ਸੰਗਰੂਰ ਵੱਲੋਂ ਕਰਵਾਏ ਇਸ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਅਣਥੱਕ ਮਿਹਨਤ ਕੀਤੀ ਹੈ ਅਤੇ ਉਨ੍ਹਾਂ ਦੀ ਕਾਬਲੀਅਤ ਅਤੇ ਯੋਗਤਾ ਦੇ ਆਧਾਰ 'ਤੇ ਹੀ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਪੰਜਾਬ ਇਨਫੋਟੈਕ ਦਾ ਚੇਅਰਮੈਨ ਲਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਤਰੱਕੀ ਦੀਆਂ ਬਰੂਹਾਂ ਤੇ ਖੜ੍ਹਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਪੰਜਾਬ ਦੀ ਤਰੱਕੀ ਨੂੰ ਵੇਖ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ ਜਿਸ ਕਾਰਨ ਨੌਜਵਾਨਾਂ ਦੇ ਵਿਦੇਸ਼ਾਂ ’ਚ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪੈਂਦੀ ਨਜ਼ਰ ਆ ਰਹੀ ਹੈ। ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ: ਮਿੰਕੂ ਜਵੰਧਾ ਦੇ ਪਿਤਾ ਸਵ: ਹਾਕਮ ਸਿੰਘ ਜਵੰਧਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਲੱਖਾਂ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇ ਕੇ ਨੌਕਰੀਆ ਦੇ ਕਾਬਲ ਬਣਾਇਆ ਹੈ ਤੇ ਹੁਣ ਡਾ: ਮਿੰਕੂ ਜਵੰਧਾ ਵੱਲੋਂ ਉਸੇ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਦਾ ਇਹ ਸਨਮਾਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਡਾ: ਜਵੰਧਾ ਸਮਾਜ ਸੇਵੀ ਕੰਮਾਂ ਵਿੱਚ ਵੀ ਜੁੜੇ ਹੋਏ ਹਨ ਅਤੇ ਅਸਲ ਵਿੱਚ ਮਾਨਵਤਾ ਦੀ ਭਲਾਈ ਕਰਦੇ ਹਨ। ਇਸ ਮੌਕੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਲਈ ਉਹ ਸਦਾ ਰਿਣੀ ਰਹਿਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਵਿੱਚ ਆਪਣਾ ਸੌ ਫੀਸਦੀ ਯੋਗਦਾਨ ਪਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਨਮਾਨ ਕਰਨ ਵਾਲੀਆਂ ਸੰਗਰੂਰ ਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ, ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੋਂ ਇਲਾਵਾ ਸੰਗਰੂਰ ਦੀਆਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ’ਚ ਮੌਜ਼ੂਦ ਸਨ।ਅੰਤ ਵਿੱਚ ਤਾਲਮੇਲ ਸੁਸਾਇਟੀ ਸੰਗਰੂਰ ਦੇ ਪ੍ਰਧਾਨ ਸਵਾਮੀ ਰਾਵਿੰਦਰ ਗੁਪਤਾ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ। ਸਟੇਜ ਦੀ ਕਾਰਵਾਈ ਪਾਲੀ ਰਾਮ ਬਾਂਸਲ ਨੇ ਨਿਭਾਈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora , Narinder Kaur Bharaj , Gurmail Singh Gharachon , Dr. Guninderjit Singh Minku Jawanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD