Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਸੜਕ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 27 May 2023

Last updated on: May 27, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀ ਅਤੇ ਰੁਜਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ ਤੇ ਹੁਣ ਤੱਕ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ 27000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕਰਨ ਪਿਛੋਂ ਕੀਤਾ। ਡਾ: ਨਿੱਝਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਰਾਬ ਸੀ ਅਤੇ ਇਲਾਵਾ ਵਾਸੀਆਂ ਨੂੰ ਖਾਸ ਕਰਕੇ ਬਾਰਸ਼ ਦਿਨਾਂ ਦੌਰਾਨ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ। 

ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣ ਜਾਣ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਤੋਂ ਦੁਖੀ ਸੀ। ਹੁਣ ਇਸ ਸੜਕ ਦੇ ਬਣ ਜਾਣ ਨਾਲ ਕਾਫੀ ਰਾਹਤ ਮਿਲੇਗੀ।ਇਸ ਉਪਰੰਤ ਡਾ: ਨਿੱਝਰ ਵੱਲੋਂ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਥੇ ਸਮੇਂ ਅੰਦਰ ਵਿਕਾਸ ਕਾਰਜ  ਮੁਕੰਮਲ ਕੀਤੇ ਜਾਣ ਅਤੇ ਵਿਕਾਸ ਕਾਰਜਾਂ ਦੌਰਾਨ ਸੜਕਾਂ ਦੇ ਆਲੇ ਦੁਆਲੇ ਕੋਈ ਮਲਬਾ ਜਾਂ ਮਿੱਟੀ ਨਾ ਰੱਖੀ ਜਾਵੇ। 

ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਡਾ: ਨਿੱਝਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਤੇ ਲੱਗਣ ਵਾਲਾ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਵਰਤੋਂ ਠੀਕ ਤਰ੍ਹਾਂ ਕੀਤੀ ਜਾਵੇ।ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਓ:ਐਸ:ਡੀ ਸ੍ਰ ਮਨਪ੍ਰੀਤ ਸਿੰਘ, ਐਸ:ਡੀ:ਓ ਸ੍ਰ ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD