Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਕੰਨਾਂ ਦੇ ਪਰਦੇ, ਗੋਡੇ ਬਦਲਣ ਸਮੇਤ 1600 ਤਰ੍ਹਾਂ ਦੀਆਂ ਹੋਰ ਬੀਮਾਰੀਆਂ ਦੇ ਇਲਾਜ਼ ਦੀ ਸੁਵਿਧਾ

ਕਾਰਡ ਬਣਵਾਉਣ ਲਈ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਖੇ ਪਹੁੰਚ ਕਰ ਸਕਦੇ ਹਨ ਲਾਭਪਾਤਰੀ

Health, Dr. Ranjit Singh Rai, Civil Surgeon Cum Nodal Officer,  Civil Surgeon Mansa, Mansa

Web Admin

Web Admin

5 Dariya News

ਮਾਨਸਾ , 27 May 2023

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ 1600 ਤਰ੍ਹਾਂ ਦੀਆਂ ਬੀਮਾਰੀਆਂ ਦੇ ਮੁਫ਼ਤ ਇਲਾਜ਼ ਦੀ ਸੁਵਿਧਾ ਦਿੱਤੀ ਜਾਂਦੀ ਹੈ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਸ ਯੋਜਨਾ ਸਬੰਧੀ ਲੋੜਵੰਦ ਲੋਕਾਂ ਨੂੰ ਜਾਗਰੂਕ ਕਰਨ ਲਈ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਆਯੂਸ਼ਮਾਨ ਯੋਜਨਾ ਦਾ ਇਕ ਪੋਸਟਰ ਜਾਰੀ ਕੀਤਾ ਗਿਆ।

ਸਹਾਇਕ ਸਿਵਲ ਸਰਜਨ-ਕਮ-ਨੋਡਲ ਅਫ਼ਸਰ ਆਯੂਸ਼ਮਾਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਵਿੱਚ 20 ਅਗਸਤ, 2019 ਤੋਂ ਸ਼ੁਰੂ ਹੋਈ ਸੀ। ਇਸ ਪ੍ਰਮੁੱਖ ਬੀਮਾ ਯੋਜਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 6 ਸਰਕਾਰੀ ਅਤੇ 9 ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਹਰ ਸਾਲ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਗੋਢੇ ਬਦਲਣ, ਦਿਲ ਦੇ ਆਪ੍ਰੇਸ਼ਨ, ਕੈਂਸਰ ਆਦਿ ਤੋਂ ਇਲਾਵਾ ਕੰਨਾ ਦੇ ਪਰਦੇ ਮੁਫ਼ਤ ਪਾਉਣ ਸਮੇਤ ਕਰੀਬ 1600 ਤਰਾਂ ਦੇ ਇਲਾਜ਼ ਦੀ ਸੁਵਿਧਾ ਮਿਲਦੀ ਹੈ। ਹੁਣ ਤੱਕ, ਸੂਬੇ ਵਿੱਚ ਲਗਭਗ  26,200 ਲਾਭਪਾਤਰੀਆਂ ਨੇ ਇਸ ਯੋਜਨਾ ਤਹਿਤ ਈ-ਕਾਰਡ ਪ੍ਰਾਪਤ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਸ ਸਕੀਮ ਅਧੀਨ ਮੁਫ਼ਤ ਸਿਹਤ ਇਲਾਜ਼ ਦਾ ਲਾਭ ਲੈਣ ਲਈ ਆਪਣੇ ਲਾਭਪਾਤਰੀ ਕਾਰਡ ਬਣਵਾਉਣ। 

ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਲਈ ਲਾਭਪਾਤਰੀਆਂ ਆਪਣੇ ਆਧਾਰ ਕਾਰਡ ਅਤੇ ਪਰਿਵਾਰ ਦਾ ਸਬੂਤ, ਪਰਿਵਾਰ ਘੋਸ਼ਣਾ ਫਾਰਮ, ਰਾਸ਼ਨ ਕਾਰਡ, ਲੇਬਰ ਕਾਰਡ ਆਦਿ ਸਮੇਤ ਦਸਤਾਵੇਜ਼ ਨਾਲ ਲਿਆਉਣ ਲਈ ਵੀ ਕਿਹਾ।ਇਹ ਕਾਰਡ ਸੂਬੇ ਵਿੱਚ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾ ਵਿਖੇ ਬਣਾਏ ਜਾਂਦੇ ਹਨ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਰਜਿਸਟਰਡ ਵਰਕਰ, ਐਸ.ਈ.ਸੀ.ਸੀ. ਡਾਟਾ ਪਰਿਵਾਰ ਅਤੇ ਰਜਿਸਟਰਡ ਪੱਤਰਕਾਰਾਂ ਨੂੰ ਕਵਰ ਕੀਤਾ ਗਿਆ ਹੈ।

ਡਾ. ਰਾਏ ਨੇ ਕਿਹਾ ਕਿ ਕੰਨਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜਾਂ ਦਾ ਇਲਾਜ਼ ਵੀ ਇਸ ਯੋਜਨਾ ਦੇ ਤਹਿਤ ਮੁਫਤ ਕੀਤਾ ਜਾਂਦਾ ਹੈ। ਕੰਨਾਂ ਦੇ ਪਰਦੇ ਇਸ ਬੀਮਾ ਯੋਜਨਾ ਅਧੀਨ ਬਦਲਵਾਏ ਜਾ ਸਕਦੇ ਹਨ। ਉਨ੍ਹਾਂ ਜ਼ਿਲੇ੍ਹ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਕਾਰਡ ਘਰ ਦੇ ਕੋਈ ਵੀ ਮੈਂਬਰ ਦੇ ਬੀਮਾਰ ਜਾਂ ਦਾਖਲ ਹੋਣ ਤੋਂ ਪਹਿਲਾਂ ਬਣਵਾਉਣ ਤਾਂ ਜੋ ਇਹ ਕਾਰਡ ਇਲਾਜ਼ ਮੌਕੇ ਕੰਮ ਆ ਸਕੇ ਅਤੇ ਮਰੀਜ਼ ਦਾ ਮੁਫਤ ਇਲਾਜ ਤੁਰੰਤ ਹੋ ਸਕੇ।

 

Tags: Health , Dr. Ranjit Singh Rai , Civil Surgeon Cum Nodal Officer , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD