Monday, 17 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

 

ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ-ਸਿਹਤ ਮੰਤਰੀ ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, S.B.S. Nagar, Nawanshahr, Shaheed Bhagat Singh Nagar, Dr. Adarshpal Kaur

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 28 May 2023

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਨਵਾਂਸ਼ਹਿਰ ਵਿਖੇ ਆਖਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੱਕ 550 ਡਾਕਟਰ ਨਵੇਂ ਆ ਜਾਣਗੇ, ਜਿਨ੍ਹਾਂ ਦੀ ਤਨਖਾਹ 30 ਹਜ਼ਾਰ ਤੋਂ ਵਧਾ ਕੇ 70 ਹਜ਼ਾਰ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਛਲੀ ਸਰਕਾਰ ਵੱਲੋਂ 7ਵੇਂ ਪੇਅ ਸਕੇਲ ਨੂੰ ਲਾਗੂ ਕਰਨ ਨਾਲ ਪੰਜਾਬ ਵਿੱਚ ਡਾਕਟਰਾਂ ਦੀ ਤਨਖਾਹ 1.41 ਲੱਖ ਤੋਂ ਘਟ ਕੇ 1.18 ਲੱਖ ਰੁਪਏ ਰਹਿ ਜਾਣ ਕਾਰਨ, ਨੌਕਰੀਆਂ ਛੱਡ ਕੇ ਗੁਆਂਢੀ ਰਾਜਾਂ ਵਿੱਚ ਗਏ ਡਾਕਟਰਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ‘ਪੇਅ ਸਕੇਲ’ ਮੁੜ ਤੋਂ ਪ੍ਰਭਾਸ਼ਿਤ ਕਰਕੇ ਇੱਥੇ ਹੀ ਪੂਰੀ ਤਨਖਾਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਾਕਟਰਾਂ ਦੀ ਬਹੁਤ ਲੋੜ ਹੈ ਅਤੇ ਸਰਕਾਰ ਆਪਣੇ ਪੱਧਰ ’ਤੇ ਮੈਡੀਕਲ ਸਪੈਸ਼ਲਿਸਟਾਂ, ਰੇਡੀਓ ਡਾਇਗਨਿਸਟਾਂ, ਗਾਇਨੀ ਤੇ ਹੋਰ ਮਾਹਿਰਾਂ ਦੀ ਕਮੀ ਨੂੰ ਪੂਰਾ ਕਰਨ ’ਚ ਲੱਗੀ ਹੋਈ ਹੈ। ਉੁਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਂਵਾਂ ’ਚ ਢਾਂਚਾਗਤ ਲੋੜਾਂ ਤੇ ਹੋਰ ਸਟਾਫ਼ ਜਿਨ੍ਹਾਂ ’ਚ ਸਟਾਫ਼ ਨਰਸਾਂ, ਪੈਰਾ ਮੈਡਿਕਸ, ਦਰਜਾ ਚਾਰ, ਵਾਰਡ ਅਟੈਂਡੈਂਟ ਦੀ ਭਰਤੀ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਅਨੁਸਾਰ ਸਰਕਾਰੀ ਹਸਪਤਾਲਾਂ ’ਚ ਸਪਲਾਈ ਹੁੰਦੀ 95 ਫ਼ੀਸਦੀ ਦਵਾਈ ਲਈ ‘ਰੇਟ ਕੰਟ੍ਰੈਕਟ’ ਤੈਅ ਹਨ ਅਤੇ ਰਹਿੰਦੇ 5 ਫ਼ੀਸਦੀ ‘ਰੇਟ ਕੰਟ੍ਰੈਕਟ’ ਵੀ ਜਲਦ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਰਕਾਰੀ ਹਸਪਤਾਲਾਂ ਦੀਆਂ ਐਮਰਜੈਂਸੀ ਮੈਡੀਕਲ ਸੇਵਾਵਾਂ ਹੋਰ ਵੀ ਬੇਹਤਰ ਹੋਣਗੀਆਂ ਅਤੇ ਸਾਰੇ ਲੋੜੀਂਦੇ ਟੈਸਟ, ਮੈਡੀਕਲ ਮਾਹਿਰ ਤੇ ਦਵਾਈਆਂ ਇੱਥੇ ਹੀ ਉਪਲਬਧ ਹੋਣਗੇ।

ਉਨ੍ਹਾਂ ਦੱਸਿਆ ਕਿ ਰਾਜ ਵਿੱਚ ਖੋਲ੍ਹੇ ਗਏ 580 ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਵੱਡੇ ਹਸਪਤਾਲਾਂ ’ਚ ਵੀ ਓ ਪੀ ਡੀ ਵਾਲੇ ਮਰੀਜ਼ਾਂ ਦੀ ਭੀੜ ਘਟੀ ਹੈ। ਉਨ੍ਹਾਂ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਆਮ ਲੋਕਾਂ ਨੂੰ ਸ਼ੂਗਰ ਤੇ ਬੀ ਪੀ ਜਿਹੀਆਂ ਬਿਮਾਰੀਆਂ ਤੋਂ ਬਚਾਉਣ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਆਮ ਲੋਕਾਂ ਖਾਸ ਕਰ ਹਾਈ ਰਿਸਕ ਜ਼ੋਨ ’ਚ ਆਉਂਦੀਆਂ ਗਰਭਵਤੀ ਮਹਿਲਾਵਾਂ ਨੂੰ ਯੋਗਾ, ਸੈਰ ਅਤੇ ਹੋਰ ‘ਲਾਈਫ਼ ਸਟਾਈਲ’ ਤਬਦੀਲੀਆਂ ਰਾਹੀਂ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਤਿਆਰ ਕੀਤਾ ਜਾਵੇ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , S.B.S. Nagar , Nawanshahr , Shaheed Bhagat Singh Nagar , Dr. Adarshpal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD