Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸ਼ਲਿੰਦਰ ਕੌਰ

ਜ਼ਿਲ੍ਹੇ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਜਾਰੀ

Health, Dr. Shalinder Kaur, Civil Surgeon Mohali, Mohali

Web Admin

Web Admin

5 Dariya News

ਮੋਹਾਲੀ , 28 May 2023

Last updated on: May 28, 2023, 00:00 IST

ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। 

ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। 

ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਿਹਤ ਅਧਿਕਾਰੀ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। 

ਉਨ੍ਹਾਂ ਆਖਿਆ ਕਿ  ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। 

ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। 

ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।      

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

 

Tags: Health , Dr. Shalinder Kaur , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD