Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਵਿਖੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਕੀਤੀ ਵਿਸ਼ੇਸ਼ ਪਲਸ ਪੋਲੀਓ ਰੋਕੂ ਮੁਹਿੰਮ ਦੀ ਸੁਰੂਆਤ

ਅੱਜ ਪਹਿਲੇ ਦਿਨ 43766 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 28 May 2023

Last updated on: May 28, 2023, 00:00 IST

ਕੇਂਦਰੀ ਸਿਹਤ ਮੰਤਰਾਲੇ ਨੇ ਦੇਸ ਦੇ ਹਾਈ ਰਿਸਕ ਜ਼ਿਲਿਆਂ ਵਿੱਚ ਵਿਸ਼ੇਸ਼ ਪੋਲੀਓ ਰੋਕੂ ਮੁਹਿੰਮ ਸੁਰੂ ਹੋ ਚੁੱਕੀ ਹੈ , ਜਿਸ ਤਹਿਤ ਮੋਗਾ ਸਮੇਤ ਪੰਜਾਬ ਦੇ 12 ਜ਼ਿਲਿਆਂ ਵਿੱਚ 28 ਤੋਂ 30 ਮਈ, 2023 ਤੱਕ ਘਰ ਘਰ ਜਾ ਕੇ 0-5 ਸਾਲ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਹਾਈ ਰਿਸਕ ਜ਼ਿਲਿਆਂ ਵਿਚੋਂ ਪੋਲੀਓ ਨੂੰ ਜੜੋਂ ਖਤਮ ਕਰਨ ਦਾ ਇਹ ਵਿਸ਼ੇਸ਼ ਉਪਰਾਲਾ ਹੈ।

ਅੱਜ ਇਸ ਮੁਹਿੰਮ ਦੀ ਸੁਰੂਆਤ ਵਿਧਾਇਕ ਮੋਗਾ ਡਾ ਅਮਨਦੀਪ  ਕੌਰ ਅਰੋੜਾ ਨੇ ਮੋਗਾ ਦੇ ਬੱਸ ਸਟੈਂਡ ਵਿਖੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ। ਉਹਨਾਂ ਅੱਗੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 43766 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ  ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣੇ ਪੱਧਰ ਉੱਤੇ ਪੂਰਨ ਸਹਿਯੋਗ ਕਰਨ। ਉਹਨਾਂ ਚੁਣੇ ਹੋਏ ਸਰਪੰਚਾਂ ਪੰਚਾਂ ਅਤੇ ਹੋਰ ਮੋਹਤਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਰਸੂਖ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਨ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜਰੂਰ  ਪਿਲਾਉਣ। 

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਰੀਏ ਹਰ ਯੋਗ ਬੱਚੇ ਤੱਕ ਪੋਲੀਓ ਰੋਕੂ ਬੂੰਦ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਿਵਲ ਸਰਜਨ ਮੋਗਾ ਡਾ ਰਾਜੇਸ਼ ਅੱਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ 0-5 ਸਾਲ ਦੇ 100284 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਹੈ। ਜਿੰਨਾ ਦੀ ਪਛਾਣ ਕਰ ਲਈ ਗਈ ਹੈ।  

ਇਸ ਮੁਹਿੰਮ ਨੂੰ ਚਲਾਉਣ ਲਈ 473 ਬੂਥ ਬਣਾਏ ਗਏ ਹਨ। ਘਰ ਘਰ ਜਾ ਕੇ ਬੂੰਦਾਂ ਪਿਲਾਉਣ ਲਈ 835 ਟੀਮਾਂ, 20 ਮੋਬਾਇਲ ਟੀਮਾਂ, 19 ਟਰਾਂਜਿਟ ਟੀਮਾਂ ਬਣਾਈਆਂ ਗਈਆਂ ਹਨ। ਇਸ ਕੰਮ ਲਈ 214 ਏ ਐਨ ਐਮਜ ਅਤੇ ਮੇਲ ਵਰਕਰ, 818 ਆਸ਼ਾ ਵਰਕਰਾਂ, 386 ਆਂਗਣਵਾੜੀ ਵਰਕਰ, 90 ਸੁਪਰਵਾਈਜਰ, 1520 ਵੈਕਸੀਨੇਟਰ ਅਤੇ 511 ਹੋਰ ਕਰਮਚਾਰੀ ਵੀ ਕੰਮ ਕਰਨਗੇ। ਜ਼ਿਲਾ ਟੀਕਕਰਨ ਅਫਸਰ ਡਾ ਅਸੋਕ ਸਿੰਗਲਾ ਨੇ ਦੱਸਿਆ ਕਿ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਕਿਸੇ ਵੀ ਤਰਾ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਤੋਂ ਡਾ. ਸੁਖਪ੍ਰੀਤ ਸਿੰਘ ਬਰਾੜ ਐਸਐਮਓ ਸਿਵਲ ਹਸਪਤਾਲ ਮੋਗਾ,ਅਮਿ੍ਰਤਪਾਲ ਸ਼ਰਮਾ ਜ਼ਿਲਾ ਬੀਸੀਸੀ ਕੋਆਰਡੀਨੇਟਰ, ਲਖਵਿੰਦਰ ਸਿੰਘ ਕੈੰਥ (ਬੀਈਈ) ਮਾਸ ਮੀਡੀਆ ਵਿੰਗ ਮੋਗਾ,ਵਿਸ਼ਵ ਸਿਹਤ ਸੰਗਠਨ ਵੱਲੋਂ ਡਾਕਟਰ ਮੇਘਾ ਪ੍ਰਕਾਸ਼ ਆਦ ਹਾਜ਼ਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD