Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਇੱਕ ਲੱਖ ਦੋ ਹਜ਼ਾਰ ਚਾਰ ਸੋ ਤੀਹ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਚੇਅਰਮੈਨ ਪੀ.ਆਰ.ਟੀ.ਸੀ. ਅਤੇ ਸਿਵਲ ਸਰਜਨ ਨੇ ਨਵੇਂ ਬੱਸ ਸਟੈਂਡ ਵਿਖੇ ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ

Ranjodh Singh Hadana, AAP, Aam Aadmi Party, Aam Aadmi Party Punjab, AAP Punjab, Civil Surgeon Dr. Raminder Kaur, Patiala

Web Admin

Web Admin

5 Dariya News

ਪਟਿਆਲਾ , 28 May 2023

Last updated on: May 28, 2023, 00:00 IST

ਸਬ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਦੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਚੇਅਰਮੈਨ ਪੀ.ਆਰ.ਟੀ.ਸੀ. ਰਣਜੋਧ ਸਿੰਘ ਹਡਾਣਾ ਅਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਪਟਿਆਲਾ ਸੋਸ਼ਲ ਵੈੱਲਫੇਅਰ ਸੋਸਾਇਟੀ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਨਵੇਂ ਬੱਸ ਸਟੈਂਡ ਵਿਖੇ ਲਗਾਏ ਪਲਸ ਪੋਲੀਓ ਬੂਥ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾ ਕੇ ਕੀਤੀ। 

ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਪਟਿਆਲਾ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਵਿਜੈ ਗੋਇਲ, ਹਰਬੰਸ ਬਾਂਸਲ, ਅਜੀਤ ਸਿੰਘ ਭੱਟੀ, ਐਮ.ਐਸ ਸਿੱਧੂ, ਹਾਕਮ ਸਿੰਘ, ਮੁਰਾਰੀ ਲਾਲ ਸ਼ਰਮਾ, ਡਾ. ਸ਼ਿਆਮ ਜਿੰਦਲ, ਲਕਸ਼ਮੀ ਗੁਪਤਾ, ਕੋਸ਼ਲ ਰਾਓ ਸਿੰਗਲਾ, ਡਿਪਟੀ ਮਾਸ ਮੀਡੀਆ ਅਫ਼ਸਰ ਜਸਜੀਤ ਕੌਰ ਅਤੇ ਬਿੱਟੂ ਵੀ ਹਾਜ਼ਰ ਸਨ।

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਅਤੇ ਅੱਜ ਦੇ ਇਸ ਉਪਰਾਲੇ ਨਾਲ ਬੱਚਿਆਂ ਨੂੰ ਪੋਲੀਓ ਵਰਗੀ ਨਾ ਮੁਰਾਦ ਬਿਮਾਰੀ ਤੋਂ ਨਿਜਾਤ ਮਿਲੇਗੀ। ਉਹਨਾਂ ਕਿਹਾ ਕਿ ਅੱਜ ਬੱਸ ਸਟੈਂਡ ਵਿੱਚ ਆਉਣ ਅਤੇ ਬੱਸ ਵਿੱਚ ਸਫ਼ਰ ਕਰ ਰਹੇ ਹਰੇਕ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਟੀਮਾਂ ਵੱਲੋਂ ਬੱਸ ਸਟੈਂਡ ਵਿਖੇ ਦੋ ਕੈਂਪ ਲਗਾ ਕੇ ਪੋਲੀਓ ਦਵਾਈ ਦੀਆਂ ਬੁੰਦਾ ਪਿਲਾਈਆਂ ਜਾ ਰਹੀਆਂ ਹਨ ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਪਟਿਆਲਾ ਸਮੇਤ 12 ਜਿੱਲ੍ਹਿਆ ਵਿਚ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸਬ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ 28 ਤੋਂ 30 ਮਈ ਤੱਕ ਤਿੰਨ ਦਿਨ ਤੱਕ ਚਲਣ ਵਾਲੀ ਇਸ ਮੁਹਿੰਮ ਦੇ ਅੱਜ ਪਹਿਲੇ ਦਿਨ ਜ਼ਿਲ੍ਹਾ ਪਟਿਆਲਾ ਵਿਚ 0-5 ਸਾਲ ਤੱਕ ਦੇ ਇੱਕ ਲੱਖ ਦੋ ਹਜ਼ਾਰ ਚਾਰ ਸੋ ਤੀਹ (1,02,430) ਬੱਚਿਆਂ ਨੇ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪੀਤੀਆਂ। 

ਜਿਸ ਨਾਲ ਬੱਚਿਆਂ ਨੂੰ ਦਵਾਈ ਪਿਲਾਉਣ ਦਾ 56 ਫ਼ੀਸਦੀ ਟੀਚਾ ਪਹਿਲੇ ਦਿਨ ਪੂਰਾ ਕਰ ਲਿਆ ਹੈ ਅਤੇ ਅੱਜ ਕਿਸੇ ਕਾਰਨ ਬੂਥਾਂ ਤੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਸਿਹਤ ਟੀਮਾਂ ਵੱਲੋਂ 29 ਮਈ ਅਤੇ 30 ਮਈ ਨੂੰ ਘਰ-ਘਰ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। 

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5 ਸਾਲ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਲਈ ਜਗ੍ਹਾ-ਜਗ੍ਹਾ 920 ਪੋਲਿਓ ਬੂਥਾ ਤੋਂ ਇਲਾਵਾ 32 ਟਰਾਂਜ਼ਿਟ ਪੁਆਇੰਟ ਤੇ ਬੂਥ ਬਣਾਏ ਗਏ ਸਨ ਅਤੇ ਸਲੱਮ ਬਸਤੀਆਂ, ਝੁੱਗੀ ਝੋਂਪੜੀਆਂ ਅਤੇ ਭੱਠਿਆਂ ਆਦਿ ਨੂੰ ਕਵਰ ਕਰਨ ਲਈ 25 ਮੋਬਾਇਲ ਟੀਮਾਂ ਵੀ ਲਗਾਈਆਂ ਗਈਆਂ ਸਨ ਤਾਂ ਜੋ ਕੋਈ ਵੀ ਪੰਜ ਸਾਲ ਤੱਕ ਦਾ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। 

ਇਸ ਉਪਰੰਤ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਯਾਦਵਿੰਦਰਾ ਕਲੋਨੀ ਵਿਖੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਲਗਾਏ ਗਏ ਪਲਸ ਪੋਲੀਓ ਕੈਂਪ ਦਾ ਉਦਘਾਟਨ ਵੀ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾ ਕੇ ਕੀਤਾ।ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਭਗਵਾਨ ਦਾਸ ਗੁਪਤਾ, ਹਰਬੰਸ ਬਾਂਸਲ, ਡਾ. ਸ਼ਿਆਮ ਜਿੰਦਲ, ਪ੍ਰੇਮ ਬਾਂਸਲ ਤੇ ਰਮੇਸ਼ ਸਿੰਗਲਾ ਵੀ ਹਾਜ਼ਰ ਸਨ।

 

Tags: Ranjodh Singh Hadana , AAP , Aam Aadmi Party , Aam Aadmi Party Punjab , AAP Punjab , Civil Surgeon Dr. Raminder Kaur , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD