Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਿਤ ਰੂਟਾਂ 'ਤੇ ਚਲ ਰਹੀਆਂ ਪੰਜ ਬੱਸਾਂ ਅਤੇ ਤਿੰਨ ਟਿਕਟ ਗ਼ਬਨ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

ਸਵਾਰੀਆਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਟਰਾਂਸਪੋਰਟ ਮੰਤਰੀ ਨੇ ਦਿੱਤੀ ਸਖ਼ਤ ਚਿਤਾਵਨੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 28 May 2023

Last updated on: May 28, 2023, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ "ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ 'ਤੇ ਚਲ ਰਹੀਆਂ ਪਨਬੱਸ ਦੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ਇਲਾਵਾ ਟਿਕਟ ਗ਼ਬਨ ਦੇ ਤਿੰਨ ਹੋਰ ਮਾਮਲੇ ਵੀ ਰਿਪੋਰਟ ਕੀਤੇ ਗਏ ਹਨ। 

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਵਾਰੀਆਂ ਵੱਲੋਂ ਬੱਸਾਂ ਦੇ ਬਿਨਾਂ ਸਵਾਰੀ ਚੜ੍ਹਾਇਆਂ ਲੰਘ ਜਾਣ ਅਤੇ ਰੂਟ ਬਦਲ ਕੇ ਲੰਘ ਜਾਣ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਫ਼ਲਾਇੰਗ ਸਕੁਐਡ ਨੇ ਪਿਛਲੇ ਦਿਨੀਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਿਸ ਵਿਚ ਮੋਰਿੰਡਾ ਬਾਈਪਾਸ 'ਤੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ-ਪੀ.ਬੀ-02-ਐਲ.ਜੀ 4279, ਖੰਨਾ ਫ਼ਲਾਈਓਵਰ 'ਤੇ ਬਟਾਲਾ ਡਿਪੂ ਦੀ ਬੱਸ ਨੰਬਰ-ਪੀ.ਬੀ-06-ਬੀ.ਐਕਸ-0213, ਖੰਨਾ ਬਾਈਪਾਸ 'ਤੇ ਲੁਧਿਆਣਾ ਡਿਪੂ ਦੀ ਬੱਸ ਨੰਬਰ-ਪੀ.ਬੀ-10-ਜੀ.ਐਕਸ 5376, ਗੁਰਾਇਆ ਪੁਲ 'ਤੇ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ-ਪੀ.ਬੀ-02-ਈ.ਜੀ 5739 ਅਤੇ ਬਟਾਲਾ ਡਿਪੂ ਦੀ ਬੱਸ ਨੰਬਰ-ਪੀ.ਬੀ-06-ਬੀ.ਸੀ 0216 ਨੂੰ ਨਿਰਧਾਰਤ ਰੂਟਾਂ ਨਾਲੋਂ ਬਦਲਵੇਂ ਰੂਟਾਂ 'ਤੇ ਚੱਲਣ ਲਈ ਰਿਪੋਰਟ ਕੀਤਾ ਗਿਆ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਿੰਨ ਬੱਸਾਂ ਵਿੱਚ ਟਿਕਟ ਗ਼ਬਨ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਚੈਕਿੰਗ ਦੌਰਾਨ ਹੁਸ਼ਿਆਰਪੁਰ ਡਿਪੂ ਦੀ ਬੱਸ ਨੰਬਰ-ਪੀ.ਬੀ-07-ਬੀ.ਕਿਊ 0824 ਵਿੱਚ 90 ਰੁਪਏ ਦਾ ਟਿਕਟ ਗ਼ਬਨ, ਕੋਟ ਪੁਤਲੀ ਵਿਖੇ ਚੈਕਿੰਗ ਦੌਰਾਨ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ-ਪੀ.ਬੀ-65-ਬੀ.ਬੀ 9360 ਵਿੱਚ 30 ਰੁਪਏ ਅਤੇ ਤਿਹਾੜਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ-ਪੀ.ਬੀ-10-ਜੀ.ਐਕਸ 6852 ਵਿੱਚ 20 ਰੁਪਏ ਦਾ ਟਿਕਟ ਗ਼ਬਨ ਸਾਹਮਣੇ ਆਇਆ।

ਟਰਾਂਸਪੋਰਟ ਮੰਤਰੀ ਨੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਸਖ਼ਤ ਚਿਤਾਵਨੀ ਦਿੱਤੀ ਕਿ ਸਵਾਰੀਆਂ ਦੀ ਖੱਜਲ-ਖੁਆਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD