Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਬਕਾਰੀ ਵਿਭਾਗ ਨੇ ਸ਼ਰਾਬ ਦੇ ਬਾਰਾਂ 'ਤੇ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ 'ਨਾਈਟ ਸਵੀਪ' ਆਪ੍ਰੇਸ਼ਨ ਚਲਾਇਆ: ਹਰਪਾਲ ਸਿੰਘ ਚੀਮਾ

ਮੁਹਿੰਮ ਦੌਰਾਨ ਸ਼ਨੀਵਾਰ ਰਾਤ ਨੂੰ 13 ਤੋਂ ਵੱਧ ਟੀਮਾਂ ਨੇ ਕੀਤੀ ਚੈਕਿੰਗ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Excise Department

Web Admin

Web Admin

5 Dariya News

ਚੰਡੀਗੜ੍ਹ , 28 May 2023

Last updated on: May 28, 2023, 00:00 IST

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੀ ਰਾਤ (ਸ਼ਨੀਵਾਰ) ਨੂੰ ਸੂਬੇ ਭਰ ਵਿੱਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ “ਨਾਈਟ ਸਵੀਪ” ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਰਾਤ ਸਮੇਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ 'ਹੁੱਕਾ' ਪੀਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਦੀ ਨਿਗਰਾਨੀ ਹੇਠ ਬੀਤੀ ਰਾਤ ਨੂੰ 13 ਤੋਂ ਵੱਧ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਦੇ ਨਯਾਗਾਓਂ ਖੇਤਰ ਵਿੱਚ, 'ਆਈ ਲਵ ਹੌਟ ਸ਼ਾਟ' ਨਾਮੀ ਇੱਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿੱਚ ਵੇਚੀ ਜਾ ਸਕਣ ਵਾਲੀ ਬੀਅਰ ਦੇ ਨਾਲ 'ਹੁੱਕਾ' ਪੀਣ ਨੂੰ ਦਿੱਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਸਨ। ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 07 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਜ਼ਬਤ ਕੀਤਾ ਗਿਆ। 

ਇਸ ਮਾਮਲੇ ਵਿੱਚ ਰੈਸਟੋਰੈਂਟ ਦੇ ਮਾਲਕਾਂ ਵਿਰੁੱਧ ਪੰਜਾਬ ਐਕਸਾਈਜ਼ ਐਕਟ 1914, ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡੱਕਟ ਐਕਟ 2003, ਪੋਆਈਜ਼ਨ ਐਕਟ 1919 ਅਤੇ ਭਾਰਤੀ ਦੰਡਾਵਲੀ 1860 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 40 ਮਿਤੀ 28.05.2023 ਦਰਜ ਕੀਤੀ ਗਈ। ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੋਹਾਲੀ ਵਿੱਚ 'ਬੁਰਜ' (ਡਬਲਯੂ ਵ੍ਹਾਈਟ ਹਾਸਪਿਟੈਲਿਟੀ), 'ਸਕੱਲ' (ਫ੍ਰੈਂਡਜ਼ ਹਾਸਪਿਟੈਲਿਟੀ) ਅਤੇ 'ਮਾਸਕ ਲੌਂਜ ਐਂਡ ਬਾਰ' ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। 

ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਰੂਲਜ਼ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼ਰਾਬ ਪਰੋਸ ਰਿਹਾ ਸੀ। 

ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਬਿਨਾਂ ਡਿਊਟੀ ਵਾਲੀ ਸ਼ਰਾਬ ਅਤੇ ਮਿਆਦ ਪੁੱਗ ਚੁੱਕੀ ਬੀਅਰ ਦੀਆਂ 05 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਨਿਰਧਾਰਤ ਸਮਾਂ-ਸੀਮਾਂ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ 03 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। 

ਇਹਨਾਂ ਉਲੰਘਣਾਵਾਂ ਨੂੰ ਵੇਖਦਿਆਂ ਬਾਰ ਦੇ ਖਿਲਾਫ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਆਰੰਭੀ ਗਈ। ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਅਤੇ ਏ.ਆਈ.ਜੀ (ਆਬਕਾਰੀ) ਗੁਰਜੋਤ ਸਿੰਘ ਕਲੇਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿਜੀ ਤੌਰ ‘ਤੇ ਆਬਕਾਰੀ ਟੀਮਾਂ ਦੀ ਅਗਵਾਈ ਕੀਤੀ। 

ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸ਼ਨ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਹਰੇਕ ਟੀਮ ਵਿੱਚ ਘੱਟੋ-ਘੱਟ ਇੱਕ ਮਹਿਲਾ ਅਧਿਕਾਰੀ ਅਤੇ ਇੱਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਸੀ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪ੍ਰੇਸ਼ਨ 'ਨਾਈਟ ਸਵੀਪ' ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਇਸ ਆਪ੍ਰੇਸ਼ਨ ਦਾ ਉਦੇਸ਼ ਹੁੱਕਾ ਪੀਣ ਕਰਕੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਹੁੱਕਾ ਪੀਣ 'ਤੇ ਰੋਕ ਲਗਾਉਣਾ ਹੈ ਕਿਉਂਕਿ ਇਨਾਂ ਹੁੱਕਿਆਂ ਵਿੱਚ ਨਿਕੋਟੀਨ (ਕੈਂਸਰ ਪੈਦਾ ਕਰਨ ਵਾਲੇ) ਵਰਗੇ ਹਾਨੀਕਾਰਕ ਪਦਾਰਥ ਪਾਏ ਜਾਂਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹੁੱਕੇ ਵਿਚ ਤੰਬਾਕੂ ਨੂੰ ਸਾੜਨ ਲਈ ਵਰਤੇ ਜਾਣ ਵਾਲੇ ਚਾਰਕੋਲ ਤੋਂ ਅਜਿਹਾ ਧੂੰਆਂ ਪੈਦਾ ਹੁੰਦਾ ਹੈ ਜਿਸ ਵਿਚ ਨਾ ਸਿਰਫ ਕਾਰਬਨ ਮੋਨੋਆਕਸਾਈਡ ਹੁੰਦੀ ਹੈ, ਬਲਕਿ ਹੋਰ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਅਤੇ ਧਾਤਾਂ ਵੀ ਸ਼ਾਮਲ ਹੁੰਦੀਆਂ ਹਨ, ਕਿਉਂਕਿ ਧੂੰਏਂ ਨੂੰ ਫਿਲਟਰ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਸਲ ਵਿਚ ਇਨ੍ਹਾਂ ਖ਼ਤਰਨਾਕ ਰਸਾਇਣਾਂ ਨੂੰ ਰੋਕਣ ਦੇ ਯੋਗ ਨਹੀਂ ਹੁੰਦਾ। 

ਇਸ ਤੋਂ ਇਲਾਵਾ ਇੱਕੋ ਹੁੱਕੇ ਨੂੰ ਇੱਕੋ ਸਮੇਂ ਵੱਧ ਵਿੱਕਤੀਆਂ ਵੱਲੋਂ ਮਿਲ ਕੇ ਪੀਣ ਨਾਲ ਛੂਤ ਦੀਆਂ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਸੁਨਿਹਰੀ ਭਵਿੱਖ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਆਬਕਾਰੀ ਵਿਭਾਗ ਦੀ ਹੁੱਕਾ ਬਾਰਾਂ ਅਤੇ ਇਸ ਤਰ੍ਹਾਂ ਦੀਆਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਭਵਿੱਖ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Excise Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD