Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ 123 ਦਿਵਿਆਂਗਜਨਾਂ ਤੇ ਲੋੜਵੰਦਾਂ ਨੂੰ 216 ਉਪਕਰਨ, ਮੋਟਰਾਈਜਡ ਟ੍ਰਾਈਸਾਇਕਲ, ਨਕਲੀ ਅੰਗ, ਟ੍ਰਾਈਸਾਇਕਲ ਤੇ ਕੰਨਾਂ ਦੀਆਂ ਮਸ਼ੀਨਾਂ ਤਕਸੀਮ

ਭਗਵੰਤ ਮਾਨ ਸਰਕਾਰ ਨੇ ਅਣਗੌਲੇ ਵਰਗਾਂ ਦੀ ਸਾਰ ਲੈਕੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ-ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਾਣਾ/ਪਟਿਆਲਾ , 29 May 2023

Last updated on: May 29, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਦਿਵਿਆਂਗਜਨਾਂ ਤੇ ਲੋੜਵੰਦਾਂ ਨੂੰ ਅਡਿੱਪ ਸਕੀਮ ਤਹਿਤ ਨਕਲੀ ਅੰਗ ਅਤੇ ਮੋਟਰਾਈਜਡ ਟ੍ਰਾਈਸਕਾਇਕਲ, ਟ੍ਰਾਈਸਕਾਇਕਲ ਕੰਨਾਂ ਦੀਆਂ ਮਸ਼ੀਨਾਂ ਤਕਸੀਮ ਕੀਤੀਆਂ। ਇਸ ਮੌਕੇ ਜੌੜਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਤੇ ਅਣਗੌਲੇ ਵਰਗਾਂ ਦੀਆਂ ਵੀ ਮੁਸ਼ਕਿਲਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੀ ਹੈ, ਜਿਨ੍ਹਾਂ ਦੀ ਪਹਿਲਾਂ ਕਦੇ ਸੁਣੀ ਹੀ ਨਹੀਂ ਸੀ ਗਈ।

ਚੇਤਨ ਸਿੰਘ ਜੌੜਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਦੀ ਦੇਖ-ਰੇਖ ਹੇਠ ਅਲਿਮਕੋ (ਆਰਟੀਫ਼ਿਸ਼ਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ) ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਨੇ ਸਮਾਣਾ ਦੀ ਅਗਰਵਾਲ ਧਰਮਾਸ਼ਾਲਾ ਵਿਖੇ, 123 ਲੋੜਵੰਦ ਦਿਵਿਆਂਗਜਨ ਵਿਅਕਤੀਆਂ, ਜ਼ਿਨ੍ਹਾਂ ਦੀ ਅਸੈਸਮੈਂਟ ਨਵੰਬਰ 2022 ਵਿੱਚ ਹੋਈ ਸੀ, ਨੂੰ ਨਕਲੀ ਅੰਗ ਤੇ ਹੋਰ ਉਪਕਰਨ ਪ੍ਰਦਾਨ ਕੀਤੇ ਹਨ। 

ਇਨ੍ਹਾਂ 216 ਵੱਖ  ਵੱਖ ਉਪਕਰਨਾਂ ਵਿੱਚ 25 ਮੋਟਰਾਈਜਡ ਟ੍ਰਾਈਸਕਾਇਕਲ, 19 ਟ੍ਰਾਈਸਕਾਇਕਲ, 25 ਵੀਲ੍ਹਚੇਅਰ, 18 ਕੰਨਾਂ ਦੀਆਂ ਮਸ਼ੀਨਾਂ, 21 ਨਕਲੀ ਅੰਗ/ਕੈਲੀਪਰ, 15 ਐਮ.ਆਰ. ਕਿੱਟਾਂ 20 ਫ਼ੌੜੀਆਂ 10 ਸਟਿੱਕਾਂ ਅਤੇ ਹੋਰ ਸਮਾਨ ਸ਼ਾਮਲ ਹੈ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਮਾਜਰਾ ਨੇ ਕਿਹਾ ਕਿ ਦਿਵਿਆਂਗਜਨ ਵਿਅਕਤੀ ਪ੍ਰਾਪਤ ਉਪਕਰਨਾਂ ਦਾ ਇਸਤੇਮਾਲ ਕਰਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਤਾਂ ਜੋ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਆਮ ਲੋਕਾਂ ਨੂੰ ਫਾਇਦਾ ਹੋ ਸਕੇ।

ਇਸ ਸਮਾਰੋਹ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ ਤੇ ਰਣਜੀਤ ਸਿੰਘ ਵਿਰਕ, ਅਲਿਮਕੋ ਮੋਹਾਲੀ ਟੀਮ ਦੇ ਹੈੱਡ ਡਾ. ਅਮਿਤ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਐਨ.ਜੀ.ਓ ਸਾਝੇ ਗਲੋਬਲ ਫਾਊਡੇਸ਼ਨ ਦੇ ਪ੍ਰਧਾਨ ਗੁਰਪਿਆਰ ਸਿੰਘ ਦਿਓਗੜ੍ਹ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੀ.ਡੀ.ਪੀ.ਓ ਸਮਾਣਾ ਉਰਵਸ਼ੀ ਗੋਇਲ ਵੀ ਮੌਜੂਦ ਸਨ।

ਕੈਂਪ ਦੇ ਆਯੋਜਨ ਵਿੱਚ ਗੁਰਪਿਆਰ ਸਿੰਘ ਦਿਓਗੜ੍ਹ ਐਨ.ਜੀ.ਓ ਪ੍ਰਧਾਨ ਮਦਨ ਮਿੱਤਲ, ਗੁਰਦੇਵ ਸਿੰਘ ਟਿਵਾਣਾ ਅਤੇ  ਨਿਰਭੈ ਸਿੰਘ ਫਤਿਹਮਾਜਰੀ ਸਮੇਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਸਟਾਫ਼ 'ਚ ਸੀਨੀਅਰ ਸਹਾਇਕ ਸਤਨਾਮ ਸਿੰਘ, ਸਰਕਾਰ ਸ਼ਰਨ, ਗੁਰਵਿੰਦਰ ਸਿੰਘ ਵਿੱਕੀ ਤੇ ਸੰਜੀਵ ਕੁਮਾਰ ਨੇ ਵੀ ਕੈਂਪ ਲਈ ਆਪਣਾ ਸਹਿਯੋਗ ਦਿੱਤਾ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD