Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਕਾਸ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਰਣਬੀਰ ਸਿੰਘ ਭੁੱਲਰ

ਅਸੀਂ ਬਦਲਾਖੋਰੀ ਨਹੀਂ ਵਿਕਾਸ ਵਿੱਚ ਵਿਸ਼ਵਾਸ ਰੱਖਦੇ ਹਾਂ

 Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 29 May 2023

Last updated on: May 29, 2023, 00:00 IST

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਚੌਹਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਜਾਂ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਬਿਨ੍ਹਾਂ ਕਿਸੇ ਭੇਦਭਾਵ, ਪਾਰਟੀਬਾਜ਼ੀ ਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਹੂਲਤ ਲਈ ਕੰਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਅਤੇ ਸ਼ੋਸਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹਾਦਰ ਕੇ ਤੋਂ ਰੱਖੜੀ ਸੰਪਰਕ ਸੜਕ ਦਾ ਕੰਮ ਮਿਆਰੀ ਪੱਧਰ ਨਾਲ ਨਹੀਂ ਹੋਇਆ ਅਤੇ ਇਹ ਸੜਕ ਬਰਸਾਤ ਮਗਰੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਜਿਨ੍ਹਾਂ ਵੱਲੋਂ ਇਸ ਸੜਕ ਕੇ ਨਿਰਮਾਣ ਕਾਰਜਾਂ ਦੀ ਉੱਚ ਪੱਧਰੀ ਵਿਭਾਗੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਜਿਸ ਵੀ ਅਧਿਕਾਰੀ ਜਾਂ ਠੇਕੇਦਾਰ ਦੀ ਗਲਤੀ ਹੋਵੇਗੀ ਉਸ ਵਿਰੁੱਧ ਬਣਦੀ ਕਾਰਵਾਈ ਹੋਵੇਗੀ ਅਤੇ ਦੋਸ਼ੀ ਬਖਸ਼ੇ ਨਹੀਂ ਜਾਣਗੇ। ਸ. ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਸੜਕਾਂ ਦੀ ਰਿਪੇਅਰ ਦੇ ਕੰਮ ਵਿੱਚ ਵੀ ਉਣਤਾਈਆਂ ਸਬੰਧੀ ਸ਼ਕਾਇਤਾਂ ਮਿਲੀਆਂ ਹਨ ਜਿਨ੍ਹਾਂ ਦੀ ਸਬੰਧਤ ਵਿਭਾਗ ਤੋਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਨਾਮਦੇਵ ਚੌਂਕ ਤੋਂ ਅੱਛੇਵਾਲਾ ਰੋੜ ਦੀ ਰਿਪੇਅਰ ਵੀ ਜਲਦੀ ਕਰਵਾਈ ਜਾਵੇਗੀ।  

ਇਸ ਮੌਕੇ ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਗੁਰਭੇਜ ਸਿੰਘ ਆਦਿ ਵੀ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD