Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਸਰਵਨ ਸਿੰਘ ਧੁੰਨ ਨੇ ਕਮਿਊਨਿਟੀ ਹੈੱਲਥ ਸੈਂਟਰ ਸੁਰਸਿੰਘ ਵਿਖੇ ਰੱਖਿਆ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਦੀ ਉਸਾਰੀ ਦਾ ਨੀਂਹ ਪੱਥਰ

Sarwan Singh Dhun, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 29 May 2023

Last updated on: May 29, 2023, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲਾ ਤਰਨਤਾਰਨ ਦੇ ਸਰਹੱਦੀ ਬਲਾਕ ਸੁਰਸਿੰਘ ਦੇ ਕਮਿਊਨਿਟੀ ਹੈੱਲਥ ਸੈਂਟਰ ਵਿਖੇ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ (ਬੀ. ਐੱਲ. ਪੀ. ਐੱਚ. ਯੂ.) ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਖੇਮਕਰਨ ਦੇ ਵਿਧਾਇਕ ਸ਼੍ਰੀ ਸਰਵਨ ਸਿੰਘ ਧੁੰਨ ਵੱਲੋਂ ਰੱਖਿਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਮਨਿੰਦਰ ਕੌਰ, ਸਿਵਲ ਸਰਜਨ, ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫਸਰ ਸੁਰਸਿੰਘ, ਡਾ. ਕੁਲਤਾਰ ਸਿੰਘ, ਐਕਸੀਅਨ ਪੰਚਾਇਤੀ ਰਾਜ ਸ਼੍ਰੀ ਤਰਸੇਮ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਰਹੇ।

ਇਸ ਮੌਕੇ ਵਿਧਾਇਕ ਸ਼੍ਰ. ਧੁੰਨ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਚੰਗੀ ਅਤੇ ਤੰਦਰੁਸਤ ਸਿਹਤ ਲਈ ਵੱਚਨਬੱਧ ਹੈ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਖੇਤਰ ਵਿੱਚ ਅਹਿਮ ਫੈਸਲੇ ਲਏ ਜਾ ਰਹੇ ਹਨ। ਉਨਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਨਣ ਵਾਲੀ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਵੀ ਲੋਕਾਂ ਦੀ ਨਰੋਈ ਸਿਹਤ ਦੇ ਮੱਦੇਨਜ਼ਰ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਇਸ ਖੇਤਰ ਅਧੀਨ ਆਉਣ ਵਾਲੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਪਹੁੰਚ ਸਕੇ।

ਉਨਾਂ ਕਿਹਾ ਕਿ ਸਿਹਤ ਯੂਨਿਟ ਦੇ ਵਿੱਚ ਮਰੀਜ਼ਾਂ ਦੇ ਲਈ ਵਿਸ਼ੇਸ਼ ਕੰਪਿਊਟਰਾਇਜ਼ਡ ਲਾਬਾਰਟਰੀ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਆਧੁਨਿਕ ਮਸ਼ੀਨਾਂ ਦੀ ਮੱਦਦ ਨਾਲ ਮਰੀਜ਼ਾਂ ਦੇ ਵੱਖ ਵੱਖ ਟੈਸਟ ਕੀਤੇ ਜਾਣਗੇ। 

ਸ਼੍ਰੀ ਧੁੰਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਰਾਹੀ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਵੱਡਮੁੱਲਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ। ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਵੱਡੀ ਗਿਣਤੀ ਵਿੱਚ ਇਸ ਦਾ ਲਾਭ ਸਰਹੱਦੀ ਖੇਤਰ ਦੇ ਲੋਕਾਂ ਨੂੰ ਪਹੁੰਚੇਗਾ। ਐੱਸ. ਐੱਮ. ਓ, ਸੁਰਸਿੰਘ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ, ਸੁਰਸਿੰਘ ਸਰਹੱਦੀ ਖੇਤਰ ਦਾ ਅਹਿਮ ਸਿਹਤ ਕੇਂਦਰ ਹੈ ਅਤੇ ਭਵਿੱਖ ਦੇ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਬਨਣ ਨਾਲ ਇਸ ਕੇਂਦਰ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਐਸ. ਡੀ. ਓ, ਪੰਚਾਇਤੀ ਰਾਜ, ਬੀ. ਐੱਸ. ਢਿਲੋਂ, ਮੈਡੀਕਲ ਅਫਸਰ ਡਾ. ਸੰਦੀਪ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ, ਨਰਸਿੰਗ ਸਿਸਟਰ ਰਾਜ ਕੌਰ ਸੀਨੀਅਰ ਫਾਰਮੇਸੀ ਅਫਸਰ ਪ੍ਰਵੀਨ ਕੁਮਾਰ, ਰਾਮ ਕੁਮਾਰ, ਸੁਖਵੰਤ ਸਿੰਘ, ਨਵਜੋਤ ਕੌਰ ਅਪਥਾਲਮਿਕ ਅਫਸਰ ਬਲਜੀਤ ਸਿੰਘ, ਐਸ ਆਈ ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ, ਪਰਗਟ ਸਿੰਘ, ਗੁਰਸਾਹਿਬ ਸਿੰਘ ਆਦਿ ਮੌਜੂਦ ਰਹੇ।  

 

Tags: Sarwan Singh Dhun , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD