Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ 'ਚ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਖੋਲ੍ਹਿਆ

ਸਰਬੱਤ ਦਾ ਭਲਾ ਦੇ ਅਸਲ ਸੰਕਲਪ ਅਨੁਸਾਰ ਕਾਰਜ਼ ਕਰ ਰਹੇ ਨੇ ਸ.ਓਬਰਾਏ : ਡਾ.ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

5 Dariya News

5 Dariya News

5 Dariya News

ਅੰਮ੍ਰਿਤਸਰ , 29 May 2023

ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਰਜਿ.ਦੇ ਸਹਿਯੋਗ ਨਾਲ ਖੋਲ੍ਹੇ ਗਏ ਸੰਨੀ ਓਬਰਾਏ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਕੇਂਦਰ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਅਤੇ ਟਰੱਸਟ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।

ਸ਼ਹੀਦ ਊਧਮ ਸਿੰਘ ਚੈਰੀਟੇਬਲ ਹਸਪਤਾਲ ਦੀ ਆਲੀਸ਼ਾਨ ਬਿਲਡਿੰਗ ਅੰਦਰ ਉਪਰੋਕਤ ਕੇਂਦਰਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਸਹੀ ਮਾਇਨਿਆਂ ਵਿਚ 'ਸਰਬੱਤ ਦਾ ਭਲਾ' ਸੰਕਲਪ 'ਤੇ ਚਲਦਿਆਂ ਆਪਣੇ ਸੇਵਾ ਕਾਰਜ ਨਿਭਾ ਰਹੇ ਹਨ। ਉਨ੍ਹਾਂ ਕਿਹਾ ਡਾ.ਓਬਰਾਏ ਵਰਗੇ ਨਿਰਸਵਾਰਥ ਦਾਨੀ ਸੱਜਣਾਂ ਦੀ ਬਦੌਲਤ ਹੀ ਪੂਰੀ ਦੁਨੀਆਂ ਅੰਦਰ ਪੰਜਾਬੀਅਤ ਦਾ ਨਾਂ ਉੱਚਾ ਹੋਇਆ ਹੈ।

ਡਾ.ਨਿੱਝਰ ਨੇ ਇਹ ਵੀ ਕਿਹਾ ਕਿ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਲੈਬਾਰਟਰੀਆਂ ਵਾਂਗ ਹੁਣ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰਾਂ ਦਾ ਵੀ ਆਮ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਦੀ ਸਮੁੱਚੀ ਟੀਮ ਵੱਲੋਂ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

ਇਸ ਦੌਰਾਨ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵੀ ਅਤੇ ਟਰੱਸਟ ਮੁੱਖੀ ਡਾ.ਓਬਰਾਏ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਲੈਬੋਰਟਰੀ ਦੇ ਨਾਲ-ਨਾਲ ਹੁਣ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਕੇਂਦਰ ਵੀ ਸ਼ੁਰੂ ਹੋ ਗਿਆ ਹੈ ਜਦ ਕਿ ਜਲਦ ਹੀ ਇੱਥੇ ਟਰੱਸਟ ਵੱਲੋਂ ਅਲਟਰਾਸਾਊਂਡ ਅਤੇ ਡਿਜ਼ੀਟਲ ਐਕਸਰੇ ਦੀ ਸਹੂਲਤ ਵੀ ਦਿੱਤੀ ਜਾਵੇਗੀ। ਸਮਾਗਮ 'ਚ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ, ਭੁਪਿੰਦਰ ਸਿੰਘ ਯੂ.ਐੱਸ.ਏ ਅਤੇ ਓ.ਐੱਸ.ਡੀ.ਮਨਪ੍ਰੀਤ ਸਿੰਘ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਇਸ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ਼, ਜਨਰਲ ਸਕੱਤਰ ਸਤਬੀਰ ਸਿੰਘ,ਮੈਂਬਰ ਸੁਰਜੀਤ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਟਰੱਸਟ ਨੂੰ ਹਰ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਡੈਂਟਲ ਕੇਂਦਰ ਨੂੰ ਇੱਕ ਡੈਂਟਲ ਚੇਅਰ ਡਾ.ਤਮਨਪ੍ਰੀਤ ਕੌਰ ਪੁੱਤਰੀ ਹਰਮੀਤ ਸਿੰਘ ਚਾਵਲਾ ਨੇ ਭੇਟ ਕੀਤੀ ਹੈ।

ਇਸ ਸਮਾਗਮ 'ਚ ਟਰੱਸਟ ਦੇ ਮੈਡੀਕਲ ਡਾਇਰੈਕਟਰ ਡਾ. ਡੀ.ਐਸ. ਗਿੱਲ, ਰਵਿੰਦਰ ਰੌਬਿਨ, ਸੁਖਦੀਪ ਸਿੱਧੂ, ਮਨਪ੍ਰੀਤ ਸੰਧੂ, ਨਵਜੀਤ ਘਈ, ਸਿਸ਼ਪਾਲ ਲਾਡੀ, ਜਗਦੇਵ ਸਿੰਘ ਛੀਨਾ, ਹਰਦੀਪ ਸਿੰਘ ਖਿਲਚੀਆਂ, ਮਨਿੰਦਰਪਾਲ ਸਿੰਘ ਪਲਾਸੌਰ, ਕੰਵਰ ਜਗਦੀਪ ਸਿੰਘ, ਹਰਸ਼ਰਨ ਸਿੰਘ, ਤਰਸੇਮ ਪਾਲ, ਸੁਖਦੇਵ ਸਿੰਘ, ਪਰਮਜੀਤ ਸਿੰਘ, ਸਵਰਨ ਸਿੰਘ,ਹਰਭਜਨ ਸਿੰਘ, ਸੁਰਿੰਦਰ ਸਿੰਘ,ਦੀਵਾਨ ਸਿੰਘ, ਸੰਤੋਖ ਸਿੰਘ,ਸੁਰਿੰਦਰ ਪਾਲ ਸਿੰਘ ਆਦਿ ਵੀ ਮੌਜੂਦ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD