Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

'ਆਪ ਨੇ ਹਲਕਾ ਮਜੀਠਾ ਵਿੱਚ ਪਸਾਰੇ ਪੈਰ, ਪਾਰਟੀ ਵਿੱਚ ਸ਼ਾਮਿਲ ਹੋਏ ਇਲਾਕੇ ਦੇ ਕਈ ਸਥਾਨਕ ਆਗੂ

ਰਵਾਇਤੀ ਪਾਰਟੀਆਂ ਦੇ ਸਤਾਏ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼- ਹਰਚੰਦ ਸਿੰਘ ਬਰਸਟ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 29 May 2023

Last updated on: May 29, 2023, 00:00 IST

ਹਲਕਾ ਮਜੀਠਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਅੱਜ ਚੰਡੀਗੜ੍ਹ ਵਿਖੇ ਸਥਿਤ 'ਆਪ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਮਜੀਠਾ ਹਲਕੇ ਦੇ ਕਈ ਸਥਾਨਕ ਆਗੂ 'ਆਪ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਨੂੰ 'ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਾਮਿਲ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿਚ ਸ. ਬਰਸਟ ਨੇ ਕਿਹਾ ਕਿ ਪੰਜਾਬ ਨੂੰ ਰਵਾਇਤੀ ਪਾਰਟੀਆਂ ਨੇ ਹੁਣ ਤੱਕ ਰੱਜ ਕੇ ਲੁੱਟਿਆ। ਪਰ ਹੁਣ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਤੋਂ ਬਾਅਦ ਲੋਕ ਇਮਾਨਦਾਰ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। 

ਇਹੀ ਕਾਰਨ ਹੈ ਕਿ ਪੰਜਾਬ ਭਰ ਵਿੱਚ ਆਮ ਲੋਕ ਅਤੇ ਉਨ੍ਹਾਂ ਦੇ ਆਗੂ ਲਗਾਤਾਰ 'ਆਪ ਵਿੱਚ ਸ਼ਾਮਲ ਹੋ ਰਹੇ ਹਨ। ਬਰਸਟ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਉੱਪਰ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਨ੍ਹਾਂ ਸਭ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਨੂੰ ਉਜਾੜਨ ਵਿੱਚ ਕੋਈ ਕਸਰ ਨਹੀਂ ਛੱਡੀ। 

ਇਹੀ ਕਾਰਨ ਹੈ ਕਿ ਪੰਜਾਬੀਆਂ ਨੇ ਇਨ੍ਹਾਂ ਲੋਕਾਂ ਨੂੰ ਨਕਾਰ ਕੇ 'ਆਪ ਨੂੰ ਮੌਕਾ ਦਿੱਤਾ ਅਤੇ ਪੰਜਾਬ ਨੂੰ ਉਜਾੜਨ ਵਾਲੇ ਲੋਕਾਂ ਦਾ ਹੁਣ ਸਿਆਸਤ ਵਿੱਚੋਂ ਉਜਾੜਾ ਪੱਕਾ ਹੋ ਚੁੱਕਾ ਹੈ। ਮਾਨ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। 

ਸੂਬੇ ਦੀ ਕਿਸਾਨੀ ਅਤੇ ਜਵਾਨੀ ਦੇ ਖੁਸ਼ਹਾਲ ਭਵਿੱਖ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਮਸਲਾ ਭਾਂਵੇ ਰੁਜ਼ਗਾਰ ਦਾ ਹੋਵੇ ਜਾਂ ਸੂਬੇ ਦੇ ਵਸੀਲਿਆਂ ਨੂੰ ਬਚਾਉਣ ਦਾ, ਇਮਾਨਦਾਰ ਸਰਕਾਰ ਹਰ ਫਰੰਟ 'ਤੇ ਪੰਜਾਬੀਆਂ ਦੀਆਂ ਉਮੀਦਾਂ ਉੱਤੇ ਖ਼ਰੀ ਉਤਰ ਰਹੀ ਹੈ। 

ਇਸ ਮੌਕੇ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਮਜੀਠਾ ਤੋਂ 'ਆਪ ਪਰਿਵਾਰ ਵਿੱਚ ਸ਼ਾਮਿਲ ਹੋਏ ਪਰਮਜੀਤ ਸਿੰਘ MC, ਪ੍ਰਧਾਨ ਸੁਖਜਿੰਦਰ ਸਿੰਘ ਬਿੱਟੂ, ਜੋਧ ਸਿੰਘ ਵਾਰਡ ਇੰਚਾਰਜ, ਕੁਲਜੀਤ ਸਿੰਘ, ਗੁਰਵਿੰਦਰ ਸਿੰਘ( ਸਾਬਕਾ ਸਰਪੰਚ ), ਹਰਦੇਵ ਸਿੰਘ (ਸਾਬਕਾ ਮੈਂਬਰ), ਹਰਜਿੰਦਰ ਸਿੰਘ (ਸਾਬਕਾ ਮੈਂਬਰ), ਕੁਲਵੰਤ ਸਿੰਘ ਅਤੇ ਸਾਥੀ ਮੌਜੂਦ ਸਨ। ਉਪਰੋਕਤ ਸਭ ਦਾ ਪਾਰਟੀ ਵਿੱਚ ਰਸਮੀ ਸਵਾਗਤ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ ਵਿੱਚ ਉਨ੍ਹਾਂ ਦੇ ਬਣਦੇ ਮਾਣ ਸਤਿਕਾਰ ਦਾ ਹਮੇਸ਼ਾ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਗੁਰਦੇਵ ਸਿੰਘ ਲਾਖਨਾ, ਪੰਜਾਬ ਸਕੱਤਰ, ਗੁਰਵਿੰਦਰ ਸਿੰਘ ਪ੍ਰਧਾਨ ਤਰਨਤਾਰਨ, ਜਸਪ੍ਰੀਤ ਸਿੰਘ ਪ੍ਰਧਾਨ ਅੰਮ੍ਰਿਤਸਰ ਅਤੇ ਰਣਜੀਤ ਸਿੰਘ ਚੀਮਾ ਵੀ ਹਾਜਰ ਸਨ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD