Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਇੰਦਰਬੀਰ ਸਿੰਘ ਨਿੱਝਰ

4000 ਵਰਗ ਗਜ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਕੀਤਾ ਉਦਘਾਟਨ, 2 ਕਰੋੜ 44 ਲੱਖ ਰੁਪਏ ਹੋਏ ਖਰਚ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amritsar, Shaheed Madan Lal Dhingra Memorial, Shaheed Madan Lal Dhingra, Lakshmi Kanta Chawla, DC Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 29 May 2023

ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸ੍ਰ  ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਗੋਲਬਾਗ ਵਿਖੇ 4000 ਵਰਗ ਗਜ ਵਿੱਚ ਬਣੇ  ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦਾ ਉਦਘਾਟਨ ਕਰਨ ਸਮੇਂ ਕੀਤਾ। ਡਾ: ਨਿੱਝਰ ਨੇ ਗੋਲਬਾਗ ਵਿਖੇ ਹੀ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ। ਡਾ: ਨਿੱਝਰ ਨੇ ਦੱਸਿਆ ਕਿ ਇਸ ਸਮਾਰਕ ਨੂੰ ਬਣਾਉਣ ’ਤੇ 2 ਕਰੋੜ 44 ਲੱਖ ਰੁਪਏ ਖਰਚ ਹੋਏ ਹਨ ਅਤੇ ਇਸ ਯਾਦਗਾਰੀ ਸਮਾਰਕ ਵਿਖੇ ਇਕ ਵੱਡਾ ਹਾਲ ਪਾਰਕ ਆਦਿ ਦਾ ਨਿਰਮਾਣ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਲੜਾਈ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰਾਂ ਤੋਂ ਇਲਾਵਾ ਜਿੰਨੀਆਂ ਵੀ ਲਹਿਰਾਂ ਚੱਲੀਆਂ ਉਸ ਵਿੱਚ ਅੰਮ੍ਰਿਤਸਰ ਜਿਲੇ੍ਹ ਨਾਲ ਸਬੰਧਤ ਦੇਸ਼ ਭਗਤਾਂ ਦਾ ਆਜ਼ਾਦੀ ਦੀ ਚਿਣਗ ਲਈ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ ਨੇ ਕੁਰਬਾਨੀ ਦਿੱਤੀ ਹੈ ਜਿੰਨਾਂ ਦੀ ਬਦੌਲਤ ਆਜਦ ਫਿਜਾ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜਾਦੀ ਦੀ ਫਿਜਾ ਨੂੰ ਕਾਇਮ ਰੱਖਣਾ ਵੀ ਜਰੂਰੀ ਹੈ।

ਡਾ: ਨਿੱਝਰ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਜਾਣੂੰ ਕਰਵਾਈਏ ਤਾਂ ਜੋ ਉਨ੍ਹਾਂ ਨੂੰ ਪਤਾ ਚੱਲ ਸਕੇ ਕਿੰਨੇ ਤਸੀਹੇ ਝੱਲ ਕਿ ਅਸੀਂ ਇਹ ਆਜ਼ਾਦੀ ਹਾਅਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਨੇ ਛੋਟੀ ਉਮਰ ਵਿੱਚ ਹੀ ਸਾਰੀਆਂ ਸੁੱਖ ਸਹੂਲਤਾਂ ਨੂੰ ਛੱਡ ਕੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਕੇਂਦਰੀ ਦੇ ਵਿਧਾਇਕ ਡਾ:ਅਜੈ ਗੁਪਤਾ ਨੇ ਸ਼ਹੀਦ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ 1883 ਵਿੱਚ ਜਨਮੇ ਇਸ ਬਹਾਦਰ ਯੋਧੇ ਨੇ ਛੋਟੀ ਉਮਰੇ ਹੀ 1907 ਵਿੱਚ ਫਾਂਸੀ ਦੇ ਫੰਦੇ ਨੂੰ ਚੰਮਿਆ। ਉਨ੍ਹਾਂ ਦੱਸਿਆ ਕਿ ਭਾਰਤੀ ਵਿਦਿਆਰਥੀ ਵਿਰੋਧੀ ਕਾਰਵਾਈ ਕਰਨ ਜਦੋਂ ਸ੍ਰੀ ਢੀਂਗਰਾ ਵੱਲੋਂ ਸਰ ਕਰਜਨ ਵਾਇਲੀ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਤਾਂ ਇਸ ਘਟਨਾ ਨੂੰ ਉਸ ਮੌਕੇ ਦੇ ਮੀਡੀਆ ਨੇ ਵਿਸ਼ਵ ਭਰ ਵਿੱਚ ਛਾਪਿਆ ਜਿਸ ਸਦਕਾ ਅਮਰੀਕਾ, ਕਨੈਡਾ ਅਤੇ ਭਾਰਤ ਵਿੱਚ ਚੱਲ ਰਹੀ ਲਹਿਰ ਨੂੰ ਹੋਰ ਬੱਲ ਮਿਲਿਆ। 

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਅਮੀਰ ਘਰਾਣੇ ਵਿੱਚ ਜਨਮੇ ਸ਼ਹੀਦ ਮਦਨ ਲਾਲ ਢੀਂਗਰਾ ਨੇ ਸਾਰੀਆਂ ਸਹੂਲਤਾਂ ਨੂੰ ਛੱਡ ਕੇ ਆਜ਼ਾਦੀ ਦੀ ਲੜਾਈ ਵਿੱਚ ਪੈਰ ਧਰਿਆ ਅਤੇ ਆਪਣੀ ਜਾਨ ਨਿਸ਼ਾਵਰ ਕੀਤੀ।ਇਸ ਮੌਕੇ ਸ਼ਹੀਦ ਮਦਨ ਲਾਲ ਸਮਿਤੀ ਵੱਲੋਂ ਡਾ: ਨਿੱਝਰ ਅਤੇ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦਾ ਜੀਵਨ ਸਦਾ ਹੀ ਕੌਮਾ ਲਈ ਪ੍ਰੇਰਨਾ ਸਰੋਤ ਬਣਿਆ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸ਼ਹੀਦ ਨੂੰ ਬਣਦਾ ਸਤਿਕਾਰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇੰਗਲੈਂਡ ਦੀ ਜਿਸ ਜੇਲ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਫਾਂਸੀ ਦਿੱਤੀ ਗਈ ਸੀ ਉਸੇ ਹੀ ਜੇਲ ਵਿੱਚ ਸ਼ਹੀਦ ਉਧਮ ਸਿੰਘ ਨੂੰ ਵੀ ਫਾਂਸੀ ਹੋਈ ਸੀ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਸ਼ਹੀਦਾਂ ਦਾ ਬੁੱਤ ਇਸ ਯਾਦਗਾਰੀ ਸਮਾਰਕ ਵਿੱਚ ਲਗਾਇਆ ਜਾਵੇ ਤਾਂ ਜੋ ਆਉੋਣ ਵਾਲੀਆਂ ਨੂੰ ਪੀੜੀਆਂ ਨੂੰ ਸ਼ਹਾਦਤ ਦਾ ਪਤਾ ਚੱਲ ਸਕੇ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਅਸ਼ੋਕ ਤਲਵਾੜ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀ ਜੀਵਨੀ ਤੋਂ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ  ਨੂੰ ਸਾਕਾਰ ਕਰਨ ਲਈ ਹਮੇਸ਼ਾਂ ਤੱਤਪਰ ਹੈ। ਸਮਾਗਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਸਾਬਕਾ ਚੇਅਰਮੈਨ ਸ੍ਰੀ ਦਮਨਜੀਤ ਸਿੰਘ, ਸ਼ਹੀਦ ਮਦਨ ਲਾਲ ਸਮਾਰਕ ਸਮਿਤੀ ਦੇ ਪ੍ਰਧਾਨ ਡਾ: ਰਾਕੇਸ਼ ਸ਼ਰਮਾ, ਐਸ:ਈ ਸੰਦੀਪ ਸਿੰਘ, ਓ:ਐਸ:ਡੀ ਸ੍ਰ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

 

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amritsar , Shaheed Madan Lal Dhingra Memorial , Shaheed Madan Lal Dhingra , Lakshmi Kanta Chawla , DC Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD