Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ, ਓ.ਪੀ. ਸੋਨੀ ਨੇ ਉਨ੍ਹਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਸਬੰਧੀ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਨਿੰਦਾ ਕੀਤੀ

Web Admin

Web Admin

5 ਦਰਿਆ ਨਿਊਜ਼ (ਰੋਹਿਤ ਕੁਮਾਰ)

ਅੰਮ੍ਰਿਤਸਰ , 19 Apr 2014

Last updated on: Apr 19, 2014, 00:00 IST

ਸਾਬਕਾ ਮੁੱਖ ਮੰਤਰੀ ਤੇ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਪਾਰਟੀ ਆਗੂ ਤੇ ਅੰਮ੍ਰਿਤਸਰ ਕੇਂਦਰੀ ਤੋਂ ਵਿਧਾਇਕ ਓ.ਪੀ ਸੋਨੀ ਨੇ ਭਾਜਪਾ ਤੇ ਅਕਾਲੀ ਦਲ ਵੱਲੋਂ ਸੋਨੀ ਦੇ ਭਾਜਪਾ 'ਚ ਸ਼ਾਮਿਲ ਹੋਣ ਸਬੰਧੀ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਸਿਰੇ ਤੋਂ ਨਿੰਦਾ ਕੀਤੀ ਹੈ।ਭਾਜਪਾ ਤੇ ਅਕਾਲੀ ਆਗੂਆਂ ਵੱਲੋਂ ਸੋਨੀ ਦੇ ਭਾਜਪਾ 'ਚ ਸ਼ਾਮਿਲ ਹੋਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਇਕ ਸਵਾਲ ਦੇ ਜਵਾਬ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਗਲਤ ਪ੍ਰਚਾਰ ਕਰਦਿਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਹੈ, ਜਿਸ ਲਈ ਅਕਾਲੀ ਤੇ ਭਾਜਪਾ ਬਦਨਾਮ ਹਨ।ਉਨ੍ਹਾਂ ਨੇ ਕਿਹਾ ਕਿ 28 ਮਾਰਚ ਨੂੰ ਇਥੇ ਆਉਣ ਤੋਂ ਲੈ ਕੇ ਸੋਨੀ ਉਨ੍ਹਾਂ ਦੇ ਨਾਲ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜੋਸ਼ੀ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ ਅਤੇ ਉਹ ਉਨ੍ਹਾਂ ਦੇ ਵਿਸ਼ਵਾਸਯੋਗ ਸਾਥੀ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੀ ਅਫਵਾਹ ਨਿਰਾਸ਼ਾ ਦੇ ਸ਼ਿਕਾਰ ਅਕਾਲੀ ਭਾਜਪਾ ਦੀ ਇਕ ਹੋਰ ਚਾਲ ਹੈ, ਜਿਹੜੇ ਗਲਤ ਪ੍ਰਚਾਰ ਕਰਕੇ ਪਾਰਟੀ ਵਰਕਰਾਂ ਵਿਚਾਲੇ ਭਰਮ ਪੈਦਾ ਕਰਨਾ ਚਾਹੁੰਦੇ ਹਨ।ਇਸ ਮੌਕੇ ਮੌਜ਼ੂਦ ਸੋਨੀ ਨੇ ਵੀ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਕਾਂਗਰਸ ਨੂੰ ਛੱਡ ਕੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ 'ਚ ਸ਼ਾਮਿਲ ਹੋਣ ਬਾਰੇ ਸੋਚਣ ਵਾਲੇ ਉਹ ਆਖਰੀ ਵਿਅਕਤੀ ਹੋਣਗੇ। ਉਨ੍ਹਾਂ ਦਾ ਕੈਪਟਨ ਅਮਰਿੰਦਰ ਨਾਲ ਰਿਸ਼ਤਾ ਸਿਰਫ ਸਿਆਸੀ ਹੀ ਨਹੀਂ, ਵਿਅਕਤੀਗਤ ਹੈ ਅਤੇ ਉਹ ਉਨ੍ਹਾਂ ਦੇ ਵੱਡੇ ਭਰਾ ਸਮਾਨ ਹਨ। ਕੀ ਸੋਚ ਸਕਦੇ ਹੋ ਕਿ ਇਕ ਮਹੱਤਵਪੂਰਨ ਜੰਗ ਲੜ ਰਹੇ ਆਪਣੇ ਭਰਾ ਨੂੰ ਮੈਂ ਧੋਖਾ ਦੇਵਾਂਗਾ? ਲੋਕ ਅਜਿਹੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD