Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਡੀ.ਐਮ. ਰਾਜਪੁਰਾ ਵੱਲੋਂ ਨਗਰ ਕੌਸਲ, ਫਾਇਰ ਬ੍ਰਿਗੇਡ, ਪੈਪਸੂ ਟਾਊਨ ਡਿਵੈਲਪਮੈਂਟ ਬੋਰਡ ਤੇ ਪੰਜਾਬ ਵਾਕਫ ਬੋਰਡ 'ਚ ਹਾਜਰੀ ਦੀ ਚੈਕਿੰਗ

ਗ਼ੈਰ-ਹਾਜਰ ਪਾਏ ਮੁਲਾਮਜਾਂ ਨੂੰ ਨੋਟਿਸ ਜਾਰੀ, ਸਮੇਂ ਦੇ ਪਾਬੰਦ ਰਹਿਣ ਦੇ ਆਦੇਸ਼

Punjab Admin, Dr. Sanjeev Kumar, Sub Divisional Magistrate Rajpura, Rajpura

Web Admin

Web Admin

5 Dariya News

ਰਾਜਪੁਰਾ , 30 May 2023

Last updated on: May 30, 2023, 00:00 IST

ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਨਗਰ ਕੌਸਲ, ਫਾਇਰ ਬ੍ਰਿਗੇਡ, ਪੈਪਸੂ ਟਾਊਨ ਡਿਵੈਲਪਮੈਂਟ ਬੋਰਡ  ਅਤੇ ਪੰਜਾਬ ਵਾਕਫ ਬੋਰਡ ਦੇ ਦਫ਼ਤਰ ਵਿਖੇ ਸਵੇਰੇ 7.30 ਵਜੇ ਤੋਂ 8 ਵਜੇ ਤੱਕ ਹਾਜਰੀ ਦੀ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਮੂਹ ਦਫ਼ਤਰਾਂ ਤੇ ਬੋਰਡਾਂ ਤੇ ਨਿਗਮਾਂ ਦਾ ਸਮਾਂ ਤਬਦੀਲ ਕਰਕੇ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਇਸ ਸਮੇਂ ਦੌਰਾਨ ਹੀ ਸਰਕਾਰੀ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਸ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਦਫ਼ਤਰਾਂ ਵਿਖੇ ਅਚਨਚੇਤ ਚੈਕਿੰਗ ਕੀਤੀ ਹੈ।

ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਅੱਗੇ ਦੱਸਿਆ ਕਿ ਨਗਰ ਕੌਸਲ ਤੇ ਪੈਪਸੂ ਟਾਊਨ ਡਿਵੈਲਪਮੈਂਟ ਬੋਰਡ ਦੇ ਸਾਰੇ ਕਰਮਚਾਰੀ ਤੇ ਅਧਿਕਾਰੀ ਆਪਣੀ ਡਿਊਟੀ 'ਤੇ ਹਾਜਰ ਸਨ। ਫਾਇਰ ਬ੍ਰਿਗੇਡ ਦੇ ਫਾਇਰ ਅਫ਼ਸਰ ਇੰਚਾਰਜ ਅਤੇ ਫਾਇਰਮੈਨ ਡਿਊਟੀ 'ਤੇ ਹਾਜਰ ਸਨ ਪਰ ਕੋਈ ਵੀ ਆਪਣੀ ਵਰਦੀ ਵਿੱਚ ਨਹੀਂ ਸੀ, ਜਿਸ ਸਬੰਧੀ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਨੂੰ ਹਦਾਇਤ ਕੀਤੀ ਗਈ ਕਿ ਇਸ ਅਣਗਹਿਲੀ ਲਈ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇ।

ਪੰਜਾਬ ਵਕਫ਼ ਬੋਰਡ ਰਾਜਪੁਰਾ ਦੇ ਦਫ਼ਤਰ ਵਿਖੇ 8 ਵਜੇ ਤੱਕ ਕੋਈ ਕਰਮਚਾਰੀ ਡਿਊਟੀ 'ਤੇ ਹਾਜਰ ਨਹੀਂ ਸੀ, ਇਸ ਤੋਂ ਪਹਿਲਾ ਵੀ ਇਸ ਦਫ਼ਤਰ ਦੇ ਕਰਮਚਾਰੀ ਗ਼ੈਰ-ਹਾਜਰ ਪਾਏ ਗਏ ਸਨ ਪਰ ਜੁਬਾਨੀ ਚਿਤਾਵਨੀ ਦੇ ਕੇ ਛੱਡ ਦਿੱਤੇ ਗਏ ਸਨ। ਪਰੰਤੂ ਇਸ ਵਾਰ ਡਿਊਟੀ ਤੋਂ ਗੈਰ-ਹਾਜਰੀ ਲਈ ਇਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਅਤੇ ਡਿਪਟੀ ਕਮਿਸਨਰ ਨੂੰ ਵੀ ਇਨ੍ਹਾਂ ਕਰਮਚਾਰੀਆਂ ਦੀ ਗ਼ੈਰ-ਹਾਜਰੀ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। 

ਐਸ.ਡੀ.ਐਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਬਿਹਤਰ ਪ੍ਰਸ਼ਾਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਬਾਰੇ ਹਦਾਇਤ ਜਾਰੀ ਕਰਕੇ ਸਰਕਾਰੀ ਨਿਯਮਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।

 

Tags: Punjab Admin , Dr. Sanjeev Kumar , Sub Divisional Magistrate Rajpura , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD