Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਵਿਕਾਸ ਲਈ ਨੀਤੀਆ ਤੇ ਨਿਜ਼ਾਮ ਦੋਹਾਂ ਨੂੰ ਬਦਲਣ ਦੀ ਲੋੜ-ਆਸਲ

ਧੀਆਂ ਭੈਣਾਂ ਦੀ ਰਾਖੀ ਨੂੰ ਸਿਰਫ ਖੱਬੀਆ ਧਿਰਾਂ ਹੀ ਯਕੀਨੀ ਬਣਾ ਸਕਦੀਆ ਹਨ- ਦਸਵਿੰਦਰ ਕੌਰ

Web Admin

Web Admin

5 ਦਰਿਆ ਨਿਊਜ਼ (ਰੋਹਿਤ ਕੁਮਾਰ)

ਅੰਮ੍ਰਿਤਸਰ , 19 Apr 2014

Last updated on: Apr 19, 2014, 00:00 IST

ਕਾਮਰੇਡ ਅਮਰਜੀਤ ਸਿੰਘ ਆਸਲ ਸੀ.ਪੀ.ਆਈ ਤੇ ਸੀ.ਪੀ.ਐਮ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਹੱਕ ਵਿੱਚ ਸ਼ਹਿਰ ਦੇ ਵੱਖ ਵੱਖ ਇਲਾਕਿਆ ਕੀਤੀਆ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕਾਮਰੇਡ ਆਸਲ ਨੇ ਕਿਹਾ ਕਿ ਅੰਮ੍ਰਿਤਸਰ ਇਸ ਵੇਲੇ ਸਰਕਾਰੀ ਧਿਰ ਦੀ ਆਗੂਆ ਦੀ ਮਿਹਰਬਾਨੀ ਸਦਕਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਹੱਬ ਬਣ ਚੁੱਕਾ ਹੈ ਤੇ ਨੌਜਵਾਨ ਨਸ਼ਿਆ ਵਿੱਚ ਗਲਤਾਨ ਹੋ ਰਹੇ ਹਨ।ਬਿਬੇਕਸਰ ਰੋਡ 'ਤੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆ ਕਾਮਰੇਡ ਆਸਲ ਨੇ ਕਿਹਾ ਕਿ ਪੰਜਾਬ ਕਿਸੇ ਵੇਲੇ ਸਾਰੇ ਦੇਸ ਨੂੰ ਅਨਾਜ ਸਪਲਾਈ ਕਰਨ ਵਾਲਾ ਸੂਬਾ ਮੰਨਿਆ ਜਾਂਦਾ ਸੀ ਪਰ ਅੱਜ ਅਨਾਜ ਦੀ ਬਜਾਏ ਮੌਤ ਦੇ ਵਰੰਟ ਨਸ਼ੇ ਸਪਲਾਈ ਕਰਨ ਵਾਲਾ ਕੇਂਦਰ ਬਣ ਗਿਆ ਹੈ। ਉਹਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਜਿਹੜਾ ਇਸ ਵੇਲੇ ਆਪਣੇ ਆਪ ਨੂੰ ਮਾਝੇ ਦਾ ਜਰਨੈਲ ਅਖਵਾਉਦਾ ਹੈ ਤੇ ਨਸ਼ੀਲੇ ਪਦਾਰਥਾਂ ਦਾ ਡਾਨ ਹੋਣ ਦੇ ਦੋਸ਼ ਲੱਗੇ ਹਨ ਅਤੇ ਸਿੰਥੇਟਿਕ ਨਸ਼ਿਆ ਦੇ ਵਪਾਰੀ ਭੋਲੇ ਨੇ ਸ਼ਰੇਆਮ ਮਜੀਠੀਏ ਦਾ ਨਾਮ ਲਿਆ ਹੈ ਕਿ ਉਹ ਵੀ ਇਸ ਗੋਰਖ ਧੰਦੇ ਵਿੱਚ ਸ਼ਾਮਲ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਫਰਜੰਦ ਸੁਖਬੀਰ ਸਿੰਘ ਬਾਦਲ ਦੀ ਨਜਦੀਕੀ ਰਿਸ਼ਤੇਦਾਰ ਹੋਣ ਕਾਰਨ ਉਸ ਵੱਲ ਕੋਈ ਵੀ ਪੁਲੀਸ ਅਧਿਕਾਰੀ ਝਾਕ ਵੀ ਨਹੀ ਰਿਹਾ। ਉਹਨਾਂ ਕਿਹਾ ਕਿ ਜੇਕਰ ਭੋਲਾ ਕਾਂਡ ਦੀ ਅੱਜ ਸੀ.ਬੀ.ਆਈ ਜਾਂ ਕਿਸੇ ਹੋਰ ਏਜੰਸੀ ਤੋ ਜਾਂਚ ਕਰਵਾਈ ਜਾਵੇ ਤਾਂ ਮਜੀਠੀਆ ਕਿਸੇ ਵੀ ਸੂਰਤ ਵਿੱਚ ਬੱਚ ਨਹੀ ਸਕਦਾ। ਉਹਨਾਂ ਕਿਹਾ ਕਿ ਉਹਨਾਂ ਦੀ ਜਾਣਕਾਰੀ ਮੁਤਾਬਕ ਭਾਰਤੀ ਫੌਜ ਵਿੱਚ ਸਰਹੱਦੀ ਖੇਤਰ ਵਿੱਚੋ 25 ਹਜਾਰ ਨੌਜਵਾਨ ਭਰਤੀ ਕੀਤੇ ਜਾਣੇ ਸਨ ਪਰ ਮਜੀਠੀਆ ਦੇ ਨਸ਼ੀਲੇ ਪਦਾਰਥਾਂ ਦੇ ਸਪਲਾਈ ਕਾਰਨ ਅੱਜ ਫੌਜ ਵਿੱਚ ਭਰਤੀ ਦੇ ਕਾਬਲ ਪੰਜ ਹਜਾਰ ਵੀ ਨੌਜਵਾਨ ਨਹੀ ਮਿਲ ਰਹੇ। ਉਹਨਾਂ ਕਿਹਾ ਕਿ ਕੇਂਦਰ ਵਿੱਚ ਇਸ ਵਾਰੀ ਖੱਬੀਆ ਧਿਰਾਂ ਹਮ ਖਿਆਲੀ ਪਾਰਟੀਆ ਦੇ ਸਹਿਯੋਗ ਨਾਲ ਆਪਣੀ ਸਰਕਾਰ ਬਣਾਉਗੀਆ ਤੇ ਜੇਕਰ ਅੰਮ੍ਰਿਤਸਰ ਦੇ ਲੋਕਾਂ ਨੇ ਉਹਨਾਂ  ਨੂੰ ਪਾਰਲੀਮੈਂਟ ਵਿੱਚ ਚੁਣ ਤੇ ਭੇਜਿਆ ਤਾਂ ਉਹ ਮਜੀਠੀਏ ਦੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਮੁੱਦਾ ਪਾਰਲੀਮੈਂਟ ਵਿੱਚ ਉਠਾ  ਕੇ ਕਾਰਵਾਈ ਨੂੰ ਯਕੀਨੀ ਬਣਾਉਣਗੇ।

ਉਹਨਾਂ ਕਿਹਾ ਕਿ ਅਰੁਣ ਜੇਤਲੀ ਜੋ ਕਿ ਭਾਜਪਾ ਦਾ ਉਮੀਦਵਾਰ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਉਮੀਦਵਾਰ ਦੋਵੇ ਹੀ ਬਾਹਰਲੇ ਉਮੀਦਵਾਰ ਹਨ ਜਿਹਨਾਂ ਨੇ ਜਿੱਤ ਪ੍ਰਾਪਤ ਕਰਕੇ ਵਾਪਸ ਆਪਣੇ ਆਪਣੇ ਆਲ੍ਹਣਿਆ ਵਿੱਚ ਜਾ ਵੜਨਾ ਹੈ ਅਤੇ ਫਿਰ ਅੰਮ੍ਰਿਤਸਰ ਦੇ ਲੋਕਾਂ ਨੂੰ ਪਛਤਾਉਣਾ ਪਵੇਗਾ। ਉਹਨਾਂ ਕਿਹਾ ਕਿ ਬੇਹਤਰ ਇਹ ਹੀ ਹੋਵੇਗਾ ਕਿ ਇਹਨਾਂ ਦੋਵਾਂ ਪ੍ਰਵਾਸੀ ਪੰਛੀਆ ਹਰਾਇਆ ਹੀ ਨਾ ਜਾਵੇ ਸਗੋ ਇਥੋ ਭਜਾਇਆ ਜਾਵੇ। ਉਹਨਾਂ ਕਿਹਾ ਕਿ ਮਹਿੰਗਾਈ, ਭ੍ਰਿਸ਼ਟਾਚਾਰ ਤੇ ਬੇਰੁਜਗਾਰ ਨੂੰ ਠੱਲ ਪਾਉਣ ਲਈ 30 ਅਪ੍ਰੈਲ ਨੂੰ ਆਪਣਾ ਕੀਮਤੀ ਵੋਟ ਦਾਤਰੀ ਸਿੱਟੋ ਨੂੰ ਪਾ ਕੇ ਨਵੇਂ ਦਿਸਹੱਦੇ ਪੈਦਾ ਕਰੋ ਜਿਹੜੇ ਪੰਜਾਬ ਦੇ ਨਰੋਏ ਸਮਾਜ ਲਈ ਵਰਦਾਨ ਸਿੱਧ ਹੋਣਗੇ। ਉਹਨਾਂ ਕਿਹਾ ਕਿ ਅੱਜ ਦੁਕਾਨਦਾਰ ਵੀ ਦੁੱਖੀ ਹੈ ਅਤੇ ਪ੍ਰਾਪਟੀ ਡੀਲਰਾਂ ਦੇ ਤਾਂ ਕਈਆ ਦੇ ਆਪਣੇ ਮਕਾਨ ਵੀ ਵਿੱਕ ਗਏ ਹਨ ਕਿਉਕਿ ਸ਼ਹਿਰ ਵਿੱਚ ਵਪਾਰ ਪੂਰੀ ਤਰ੍ਹਾ ਅਕਾਲੀ ਭਾਜਪਾ ਨੇ ਠੱਪ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕਾਂ ਨੇ ਕਰੀਬ ਇੱਕ ਦਹਾਕੇ ਤੋ ਵੱਧ ਸਮਾਂ ਅੱਤਵਾਦ ਦਾ ਸੰਤਾਪ ਹੰਢਾਇਆ ਤੇ ਹੁਣ ਨਸ਼ੀਲੇ ਪਦਾਰਥਾ, ਲੈਂਡ ਮਾਫੀਆ, ਸੈਂਡ ਮਾਫੀਆ , ਕੇਬਲ ਮਾਫੀਆ ਦੇ ਮਜੀਠਾ ਮਾਰਕਾ ਅੱਤਵਾਦ ਦਾ ਸ਼ਿਕਾਰ ਹੋਣਾ ਪੈ  ਰਿਹਾ ਹੈ। ਉਹਨਾਂ ਕਿਹਾ ਕਿ ਨਿਜਾਮ ਤੇ ਨੀਤੀਆ ਨੂੰ ਬਦਲਿਆ ਬਿਨਾਂ ਪੰਜਾਬ ਦਾ ਵਿਕਾਸ ਨਹੀ ਹੋ ਸਕਦਾ।

ਇਸਤਰੀ ਸਭਾ ਦੀ ਆਗੂ ਬੀਬੀ ਦਸਵਿੰਦਰ ਕੌਰ ਨੇ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਦੋਵੇ ਹੀ ਪੰਜਾਬ ਦੇ ਦੁਸ਼ਮਣ ਹਨ ਜਿਹਨਾਂ ਬਾਰੇ ਕਾਮਰੇਡ ਲੰਮੇ ਸਮੇਂ ਤੋ ਕਹਿੰਦੇ ਆ ਰਹੇ ਹਨ ਕਿ ਚਿੱਟੇ ਬੰਗਲੇ, ਨੀਲੇ ਮੋਰ ਉਹ ਵੀ ਚੋਰ ਤੇ ਉਹ ਵੀ ਚੋਰ। ਉਹਨਾਂ ਕਿਹਾ ਕਿ ਚੋਰ ਚੋਰ ਮਸੇਰੇ ਭਾਈ ਹੁੰਦੇ ਹਨ ਅਤੇ ਇਹ ਵੀ ਚੋਰ ਹਨ ਤੇ ਮਸੇਰੇ ਭਾਈ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਰੁਜਾਗਰ ਮੰਗਦੀਆ ਧੀਆ ਨੂੰ ਸੜਕਾਂ ਤੇ ਰੋਲਿਆ ਜਾਂਦਾ ਹੈ ਅਤੇ ਉਹਨਾਂ ਦੀਆ ਗੁੱਤਾਂ ਵੀ ਮਰਦ ਪੁਲੀਸ ਵਾਲਿਆ ਪੁੱਟਵਾ ਕੇ ਉਹਨਾਂ ਨੂੰ ਜੇਲ੍ਹਾ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਇਹ ਸਾਰਾ ਤਮਾਸ਼ਾਂ ਨੰਨੀਆ ਛਾਵਾਂ ਦੀ ਅਲੰਬਰਦਾਰ ਬਣੀ ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਸਾਮਹਣੇ ਵੇਖ ਕੇ ਮੰਦ ਮੰਦ ਮੁਸਕਰਾਉਦੀ ਨਜ਼ਰ ਆਉਦੀ ਹੈ । ਉਹਨਾਂ ਕਿਹਾ ਕਿ ਜੇਕਰ ਧੀਆ ਭੈਣਾਂ ਦੀਆ ਇੱਜਤਾਂ ਨੂੰ ਬਹਾਲ ਕਰਨਾ ਹੈ ਤਾਂ ਇੱਕ ਹੀ ਰਸਤਾ ਬਚਿਆ ਹੈ ਕਿ ਖੱਬੀਆ ਧਿਰਾਂ ਦੇ ਉਮੀਦਵਾਰ ਕਾਮਰੇਡ ਅਮਰਜੀਤ ਸਿੰਘ ਆਸਲ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ। ਇਸ ਮੀਟਿੰਗ ਨੂੰ ਕਾਮਰੇਡ ਲਖਵਿੰਦਰ ਸਿੰਘ ਬਚਨ, ਤੇਜਿੰਦਰ ਸਿੰਘ, ਸੂਰਜ, ਸਮਸ਼ੇਰ ਸਿੰਘ, ਵਿਕਰਮ ਸਿੰਘ ਚਰਨ ਦਾਸ ਆਦਿ ਨੇ ਵੀ ਸੰਬੋਧਨ ਕੀਤਾ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD