Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸਿੱਖਿਆ ਖੇਤਰ ਵਿੱਚ ਆਈਆਂ ਇਨਕਲਾਬੀ ਤਬਦੀਲੀਆਂ-ਵਿਧਾਇਕ ਬੁੱਧ ਰਾਮ

ਵਿਦਿਆਰਥੀ ਆਪਣਾ ਉਦੇਸ਼ ਮਿੱਥ ਕੇ ਹੀ ਮੰਜ਼ਿਲ ਨੂੰ ਸਰ ਕਰ ਸਕਦੇ ਹਨ-ਡਿਪਟੀ ਕਮਿਸ਼ਨਰ ਟੀ.ਬੈਨਿਥ

Principal Budh Ram, Mansa, AAP, Aam Aadmi Party, Aam Aadmi Party Punjab, AAP Punjab, DC Mansa,  Deputy Commissioner Mansa, T. Benith, Mansa

Web Admin

Web Admin

5 Dariya News

ਮਾਨਸਾ , 30 May 2023

Last updated on: May 30, 2023, 00:00 IST

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2023 ਦੇ 8ਵੀਂ, 10ਵੀਂ ਅਤੇ 12ਵੀਂ ਦੇ ਐਲਾਨੇ ਨਤੀਜਿਆਂ ਵਿੱਚੋਂ ਪਹਿਲੇ, ਦੂਜੇ, ਤੀਜੇ ਨੰਬਰ ਅਤੇ ਮੈਰਿਟ ਵਿੱਚ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਮਾਨਸਾ ਅਤੇ ਸਿੱਖਿਆ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਬੁਢਲਾਡਾ ਪਿ੍ਰੰਸੀਪਲ ਸ਼੍ਰੀ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸਿੱਖਿਆ ਖੇਤਰ ਵਿੱਚ ਕਈ ਇਨਕਲਾਬੀ ਤਬਦੀਲੀਆਂ ਆਈਆਂ ਹਨ ਅਤੇ ਪਿਛਲੇ ਸਾਲ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ 45 ਹਜ਼ਾਰ ਦਾਖਲੇ ਵਧੇ ਹਨ। 

ਉਨਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ ਅਤੇ ਵਿਦਿਆਰਥੀ ਮੈਰਿਟ ਵਿੱਚ ਆਪਣੀ ਜਗਾ ਬਣਾ ਰਹੇ ਹਨ। ਉਨਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਸਮਾਜ ਵਿੱਚ ਬਹੁਤ ਵੱਡਾ ਰੁਤਬਾ ਹੈ ਅਤੇ ਉਨਾਂ ਉਪਰ ਦੇਸ਼ ਦਾ ਭਵਿੱਖ ਸਿਰਜਣ ਲਈ ਵੱਡੀਆਂ ਜ਼ਿੰਮੇਵਾਰੀਆਂ ਹਨ, ਜਿਸ ਨੂੰ ਉਹ ਹੋਰ ਗੰਭੀਰਤਾ ਨਾਲ ਨਿਭਾਉਣ।

ਡਿਪਟੀ ਕਮਿਸ਼ਨਰ ਸ਼੍ਰੀ ਟੀ.ਬੈਨਿਥ ਨੇ ਮੈਰਿਟ ਵਿੱਚ ਆਉਣ ਵਾਲੇ ਸਮੂਹ ਵਿਦਿਆਰਥੀਆਂ, ਉਨਾਂ ਦੇ ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜ਼ਿਲਾ ਮਾਨਸਾ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਜਿੱਥੇ ਸੂਬੇ ਦੀਆਂ ਪਹਿਲੀਆਂ ਪੁਜੀਸ਼ਨਾਂ ਵਿੱਚ ਜਗਾ ਪ੍ਰਾਪਤ ਕੀਤੀ ਹੈ, ਉਥੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਗਿਆ ਹੈ। ਉਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਸਾਡਾ ਉਦੇਸ਼ (ਗੋਲ) ਮਿੱਥਣਾ ਚਾਹੀਦਾ ਹੈ ਉਸ ਉਪਰੰਤ ਉਸ ਉਦੇਸ਼ ਨੂੰ ਪੂਰਾ ਕਰਨ ਲਈ ਕੜੀ ਮਿਹਨਤ ਕਰਨੀ ਚਾਹੀਦੀ ਹੈ ਜਿਸ ਨਾਲ ਅਸੀਂ ਆਪਣੀ ਹਰ ਮੰਜ਼ਿਲ ਨੂੰ ਸਰ ਕਰ ਸਕਦੇ ਹਾਂ। 

ਚੇਅਰਮੈਨ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ’ਤੇ ਮਾਣ ਕਰਦਿਆਂ ਕਿਹਾ ਕਿ ਇਨਾਂ ਵਿਦਿਆਰਥੀਆਂ ਨੇ ਜ਼ਿਲੇ ਦਾ ਨਾਮ ਸੂਬੇ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਵੀ ਉੱਚਾ ਕੀਤਾ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਵਿਦਿਆਰਥੀ ਅਤੇ ਨੌਜਵਾਨ ਅੱਜ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। 

ਉਨਾਂ ਕਿਹਾ ਕਿ ਜਿਹੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ ਉਨਾਂ ਸਕੂਲਾਂ ਵਿੱਚ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਕੂਲਾਂ ਅੰਦਰ ਬਿਹਤਰ ਪੜਾਈ ਕਰਵਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮਾਨਸਾ ਜ਼ਿਲੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਚੰਗੇ ਨਤੀਜਿਆਂ ਦਾ ਸਿਹਰਾ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਿਰ ਬੰਨਿਆਂ, ਜਿੰਨਾਂ ਦੀ ਅਣਥੱਕ ਮਿਹਨਤ ਸਦਕਾ ਜ਼ਿਲਾ ਮਾਨਸਾ ਦੇ ਸਿੱਖਿਆ ਵਿਭਾਗ ਨੇ ਇਹ ਪ੍ਰਾਪਤੀ ਕੀਤੀ ਹੈ। 

ਉਨਾਂ ਦੱਸਿਆ ਕਿ ਅੱਜ ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ਵਿੱਚ ਅੱਠਵੀਂ ਜਮਾਤ ਦੇ 14 ਵਿਦਿਆਰਥੀ ਮੈਰਿਟ ਵਿੱਚ ਆਏ, ਜਿੰਨਾਂ ਵਿੱਚੋਂ ਸੂਬੇ ਅੰਦਰ ਸਰਕਾਰੀ ਕੰਨਿਆ ਸਕੂਲ ਬੁਢਲਾਡਾ ਦੀ ਲਵਪ੍ਰੀਤ ਕੌਰ ਨੇ ਪਹਿਲਾ ਅਤੇ ਗੁਰਅੰਕਿਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲੇ ਦੇ 21 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕੀਤਾ ਅਤੇ ਸਰਕਾਰੀ ਹਾਈ ਸਕੂਲ ਮੰਢਾਲੀ ਦੀ ਹਰਮਨਦੀਪ ਕੌਰ ਨੇ ਪੰਜਾਬ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਬਾਰਵੀਂ ਦੇ ਆਏ ਨਤੀਜਿਆਂ ਵਿੱਚ ਜ਼ਿਲੇ ਦੇ ਕੁੱਲ 13 ਵਿਦਿਆਰਥੀ ਮੈਰਿਟ ਵਿੱਚ ਆਏ ਅਤੇ ਦਸ਼ਮੇਸ਼ ਕਾਨਵੈਂਟ ਸਕੂਲ ਸਰਦੂਲਗੜ ਦੀ ਵਿਦਿਆਰਥਣ ਸੁਜਾਨ ਕੌਰ ਨੇ ਸੂਬੇ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ। 

ਇਸ ਮੌਕੇ ਜ਼ਿਲਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਉਪ ਜ਼ਿਲਾ ਸਿੱਖਿਆ ਅਫ਼ਸਰ ਗੁਰਲਾਭ ਸਿੰਘ, ਡਾ. ਬੂਟਾ ਸਿੰਘ ਸੇਖੋਂ, ਮਦਨ ਲਾਲ ਕਟਾਰੀਆ, ਪਿ੍ਰੰਸੀਪਲ ਕਮਲਜੀਤ ਕੌਰ, ਡਾ. ਪਰਮਜੀਤ ਸਿੰਘ ਭੌਗਲ ਅਤੇ ਬਲਜਿੰਦਰ ਜੌੜਕੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ। 

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , T. Benith , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD