Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੱਢਿਆ ਹੱਲ

ਸਪੀਕਰ ਵੱਲੋਂ ਸਬੰਧਤ ਵਿਭਾਗਾਂ ਨੂੰ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਤੁਰੰਤ ਚਾਰਾਜੋਈ ਕਰਨ ਦੇ ਨਿਰਦੇਸ਼

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit singh Sekhon, Amolak Singh, Fauja Singh Sarari, Government Barjindra College, Faridkot

Web Admin

Web Admin

5 Dariya News

ਚੰਡੀਗੜ੍ਹ , 30 May 2023

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਾਲਵਾ ਖ਼ਿੱਤੇ ਦੇ ਇਸ ਅਹਿਮ ਕਾਲਜ ਵਿੱਚ ਪਿਛਲੇ ਕਰੀਬ ਚਾਰ ਵਰ੍ਹਿਆਂ ਤੋਂ ਇਹ ਮਸਲਾ ਲਟਕ ਰਿਹਾ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਖੇਤੀਬਾੜੀ ਕੋਰਸ 'ਚ ਦਾਖ਼ਲੇ ਲਈ ਚਾਰ ਤੋਂ ਪੰਜ ਗੁਣਾਂ ਜ਼ਿਆਦਾ ਬੱਚਿਆਂ ਵੱਲੋਂ ਫ਼ਾਰਮ ਭਰੇ ਜਾਂਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਵਿੱਚ ਜੇ ਅਜਿਹੇ ਸਮੇਂ ਦੇ ਨਾਲ ਪਰਖੇ ਅਤੇਨਾਮੀ ਕਾਲਜ ਵਿੱਚ ਖੇਤੀਬਾੜੀ ਕੋਰਸ ਬੰਦ ਹੋ ਜਾਂਦਾ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ। ਬਰਜਿੰਦਰਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਅਤੇ ਪ੍ਰੋਫੈਸਰ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਰਾਜ ਖੇਤੀਬਾੜੀ ਖੋਜ ਕੌਂਸਲ ਵੱਲੋਂ ਸਾਲ 2019 ਵਿੱਚ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਦਾ ਹਵਾਲਾ ਦੇ ਕੇ ਕਾਲਜ ਪ੍ਰਸ਼ਾਸਨ ਨੂੰ ਇਹ ਚਾਰ ਸਾਲਾ ਖੇਤੀਬਾੜੀ ਕੋਰਸ ਬੰਦ ਕਰਨ ਲਈ ਕਿਹਾ ਗਿਆ ਸੀ। 

ਉਨ੍ਹਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਦਾਖ਼ਲਾ ਲਿਆ ਸੀ ਅਤੇ ਇਸ ਵਰ੍ਹੇ ਉਸ ਬੈਚ ਦਾ ਆਖ਼ਰੀ ਸਾਲ ਹੈ ਅਤੇ ਜੇਕਰ ਭਵਿੱਖ ਵਿੱਚ ਖੇਤੀਬਾੜੀ ਕੋਰਸ ਵਿੱਚ ਦਾਖ਼ਲੇ ਨਹੀਂ ਹੁੰਦੇ ਤਾਂ ਇਹ ਇਲਾਕੇ ਦੇ ਚਾਹਵਾਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ। ਸ. ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਨੂੰ ਹਦਾਇਤ ਕੀਤੀ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਚਾਰਾਜੋਈ ਕਰਨ ਤਾਂ ਜੋ ਇਸੇ ਸੈਸ਼ਨ ਤੋਂ ਕਾਲਜ ਵਿੱਚ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਸਕਣ। 

ਉਨ੍ਹਾਂ ਕਿਹਾ ਕਿ ਸ਼ਰਤਾਂ ਪੂਰੀਆਂ ਕਰਨ ਲਈ ਸਾਬਕਾ ਪ੍ਰੋਫੈਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਵਿਧਾਨ ਸਭਾ ਸਪੀਕਰ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਮੁਤਾਬਕ ਕਾਲਜ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਾਉਣ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੂੰ ਕਿਹਾ ਕਿ ਉਹ ਫ਼ਰੀਦਕੋਟ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਨੂੰ ਸਰਕਾਰੀ ਬਰਜਿੰਦਰਾ ਕਾਲਜ ਨੂੰ ਵਰਤੋਂ ਲਈ ਦੇਣ ਜਿਸ 'ਤੇ ਵਾਈਸ ਚਾਂਸਲਰ ਨੇ ਸਹਿਮਤੀ ਦੇ ਦਿੱਤੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੁੱਦੇ ਬਾਰੇ ਕਿਹਾ ਕਿ ਖੇਤੀਬਾੜੀ ਜ਼ਰੀਏ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਖੇਤੀ ਆਧਾਰਤ ਕੋਰਸ ਬੰਦ ਹੋਣੇ ਗ਼ਲਤ ਪਿਰਤ ਹੈ।

ਮੀਟਿੰਗ ਦੌਰਾਨ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ ਸ. ਸੁਖਜੀਤ ਸਿੰਘ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਵਿਧਾਇਕ ਗੁਰੂ ਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਾਸਟਰ ਹਰਦੀਪ ਸਿੰਘ, ਦੀਪਕ ਮੌਂਗਾ, ਬਰਜਿੰਦਰਾ ਕਾਲਜ ਤੋਂ ਪ੍ਰੋਫੈਸਰ ਇਕਬਾਲ ਸਿੰਘ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit singh Sekhon , Amolak Singh , Fauja Singh Sarari , Government Barjindra College , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD