Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਦੌਰਾਨ ਪੰਜਾਬ ਦੇ ਭਖਦੇ ਮਸਲਿਆਂ ’ਤੇ ਹੋਈਆਂ ਵਿਚਾਰਾਂ

ਸੂਬੇ ਅੰਦਰ ਲੋਕ ਆਪ ਪਾਰਟੀ ਦੀ ਸਰਕਾਰ ਬਣਾ ਕੇ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ: ਸੁਖਵਿੰਦਰ ਸਿੰਘ ਗੋਲਡੀ

Sukhwinder Singh Goldy,  BJP , Bharatiya Janata Party , BJP Punjab

Web Admin

Web Admin

5 Dariya News

ਮੁਹਾਲੀ , 30 May 2023

Last updated on: May 30, 2023, 00:00 IST

ਸੂਬੇ ਅੰਦਰ ਭਾਵੇਂ ਪੰਜਾਬ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੱਤਾ ਵਿਚ ਲਿਆਂਦਾ ਗਿਆ ਸੀ ਪਰ ਹੁਣ ਸੂਬਾ ਵਾਸੀ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਸੱਤਾ ਦੇ ਨਸ਼ੇ ਵਿਚ ਚੂਰ ਭਗਵੰਤ ਮਾਨ ਸਰਕਾਰ ਆਪਣੇ ਨਿੱਜੀ ਹਿੱਤਾਂ ਅਤੇ ਆਪਣੀਆਂ ਸਿਆਸੀ ਕਿੜ ਕੱਢਣ ਲਈ ਆਪਣੀ ਪਾਵਰ ਦਾ ਗਲਤ ਇਸਤੇਮਾਲ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾ ਸਹਿ-ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਦੌਰਾਨ ਕੀਤਾ। 

ਇਸ ਮੀਟਿੰਗ ਵਿਚ ਪੰਜਾਬ ਦੇ ਹੋਰ ਬਹੁਤ ਸਾਰੇ ਵੱਖ ਵੱਖ ਭਖਦੇ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਸਹਿ-ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਸਵਾਲਾਂ ਦੇ ਘੇਰੇ ਵਿਚ ਰਹੀ ਹੈ। 

ਇਸਤੋਂ ਇਲਾਵਾ ਆਪ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਦੌਰਾਨ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਦੇਣ ਦੇ ਵਾਅਦੇ ਨੂੰ ਅਜੇ ਤੱਕ ਪੂਰਾ ਨਾ ਕੀਤਾ ਜਾਣਾ ਇਹ ਸ਼ਪੱਸ਼ਟ ਕਰਦਾ ਹੈ ਕਿ ਆਪ ਵਾਲਿਆਂ ਦੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਮੂਰਖ ਬਣਾ ਕੇ ਸਿਰਫ ਵੋਟਾਂ ਲੈਣ ਲਈ ਅਜਿਹੇ ਹੋਰ ਕਈ ਝੂਠੇ ਵਾਅਦੇ ਕੀਤੇ ਸਨ। ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਸੂਬੇ ਅੰਦਰ ਆਉਣ ਵਾਲੀਆਂ 2024 ਦੀਆਂ ਚੋਣਾਂ ਵਿਚ ਪੰਜਾਬ ਵਾਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਆਪ ਵਾਲਿਆਂ ਨੂੰ ਸਬਕ ਸਿਖਾਉਣਗੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ, ਮੰਡਲ ਪ੍ਰਧਾਨ ਖਰੜ-2 ਸੁਭਾਸ਼ ਅਗਰਵਾਲ, ਮੰਡਲ ਜਨਰਲ ਸਕੱਤਰ ਦਵਿੰਦਰ ਗੁਪਤਾ, ਰਾਮ ਗੋਪਾਲ, ਮੰਡਲ ਸਕੱਤਰ ਅਸ਼ੀਸ ਸ਼ਰਮਾ ਅਤੇ ਨੀਰਜ ਠਾਕੁਰ ਆਦਿ ਹਾਜ਼ਰ ਸਨ।

 

Tags: Sukhwinder Singh Goldy , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD