Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ 300 ਵਿਦਿਆਰਥੀ ਸਨਮਾਨਿਤ

ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sunam Udham Singh Wala

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 30 May 2023

Last updated on: May 30, 2023, 00:00 IST

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਸਰਕਾਰੀ ਸਕੂਲਾਂ ਦੇ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਪੰਜ ਹੋਣਹਾਰ ਵਿਦਿਆਰਥੀਆਂ ਸਮੇਤ ਪੰਜਵੀਂ, ਅੱਠਵੀਂ, ਦਸਵੀਂ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਪ੍ਰੀਖਿਆ ਵਿੱਚ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ 300 ਦੇ ਕਰੀਬ ਵਿਦਿਆਰਥੀਆਂ ਦਾ ਸਨਮਾਨ ਕੀਤਾ।

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਸਾਡੀ ਸਰਕਾਰ ਇਸ ਟੀਚੇ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਤੱਥ ਸਾਹਮਣੇ ਆ ਚੁੱਕੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ ਵਿੱਚ ਇਸ ਸਾਲ ਕਾਫ਼ੀ ਵਾਧਾ ਹੋਇਆ ਹੈ।  

ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੈਰਿਟ ਵਿੱਚ ਆਏ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿੱਚ ਪਹਿਲੀ ਪੁਜੀਸ਼ਨ ’ਤੇ ਆਏ ਵਿਦਿਆਰਥੀਆਂ ਨੂੰ ਹੌਂਸਲਾ ਅਫਜਾਈ ਵਜੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਖੁਸ਼ੀ ਗੁਪਤਾ ਅਤੇ ਮਲਕੀਤ ਕੌਰ ਨੇ ਅੱਠਵੀਂ, ਨਿਮਨਦੀਪ ਕੌਰ ਤੇ ਲਵਲੀਸ਼ ਨੇ ਦਸਵੀਂ ਅਤੇ ਸਿਮਰਜੀਤ ਕੌਰ ਨੇ ਬਾਰਵੀਂ ਵਿੱਚੋ ਮੈਰਿਟ ਵਿਚ ਆਉਣ ਦਾ ਮਾਣ ਪ੍ਰਾਪਤ ਕੀਤਾ ਹੈ।ਅਮਨ ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬਹੁ ਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਇਨ੍ਹਾਂ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਭਵਿੱਖ ਵਿੱਚ ਸੁਨਹਿਰੀ ਸੁਫਨਿਆਂ ਨੂੰ ਸਾਕਾਰ ਕਰਨ ਦੇ ਸਮਰੱਥ ਬਣਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਹੋਣਹਾਰ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਉਂਦਿਆਂ ਕਿਹਾ ਕਿ ਜਿੰਦਗੀ ਵਿੱਚ ਸੁਨਹਿਰੀ ਮੌਕਿਆਂ ਦਾ ਵੱਡਾ ਆਸਮਾਨ ਹੈ ਅਤੇ ਵਿਦਿਆਰਥੀ ਲਗਾਤਾਰ ਮਿਹਨਤ ਦੇ ਰਾਹ ’ਤੇ ਤੁਰਦੇ ਹੋਏ ਇਨ੍ਹਾਂ ਮੌਕਿਆਂ ਨੂੰ ਸਫ਼ਲਤਾ ਦੇ ਰੂਪ ਵਿੱਚ ਤਬਦੀਲ ਕਰਨ ਦੇ ਸਮਰੱਥ ਬਣ ਸਕਦੇ ਹਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sunam Udham Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD