Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ ਸੇਵਾਵਾਂ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਦ ਨਕੇਲ ਕੱਸਣ ਦੇ ਨਿਰਦੇਸ਼

234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਦੇ ਨਾਲ ਐਸ.ਆਈ.ਪੀ.ਯੂ ਵੱਲੋਂ ਜੁਰਮਾਨੇ ਵਿੱਚ 38 ਫੀਸਦੀ ਵਾਧਾ ਦਰਜ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 30 May 2023

Last updated on: May 30, 2023, 00:00 IST

ਪੰਜਾਬ ਦੇ ਕਰ ਵਿਭਾਗ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਨੂੰ ਸੇਵਾਵਾਂ ਖੇਤਰਾਂ ਤੋਂ ਕਰ ਚੋਰੀ ਕਰਨ ਵਾਲਿਆਂ ਦਾ ਪਤਾ ਲਗਾਉਣ, ਲੱਭਣ ਅਤੇ ਫੜਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।

ਆਬਕਾਰੀ ਤੇ ਕਰ ਭਵਨ ਵਿਖੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ ਵਸਤੂਆਂ ਦੇ ਵਪਾਰ ਵਿੱਚ ਕਰ ਚੋਰੀ ਰੋਕਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ’ਤੇ ਸਖ਼ਤ ਰੋਕ ਲਗਾਈ ਜਾਵੇ। 

ਉਨ੍ਹਾਂ ਨੇ ਵਿਭਾਗ ਨੂੰ ਉਨ੍ਹਾਂ ਰਜਿਸਟਰਡ ਅਤੇ ਗੈਰ-ਰਜਿਸਟਰਡ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਰਣਨੀਤੀ ਬਣਾਉਣ ਲਈ ਕਿਹਾ ਜੋ ਉਨ੍ਹਾਂ ਦੁਆਰਾ ਮੁੱਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਜੀਐਸਟੀ ਦਾ ਭੁਗਤਾਨ ਨਹੀਂ ਕਰ ਰਹੇ ਹਨ।ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਪਾਵਰਪੁਆਇੰਟ ਪ੍ਰੀਜੈਂਟੇਸ਼ਨ ਰਾਹੀਂ ਮੰਤਰੀ ਨੂੰ ਐਸ.ਆਈ.ਪੀ.ਯੂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। 

ਨਵੇਂ ਗਠਿਤ ਐਸ.ਆਈ.ਪੀ.ਯੂ, ਜਿਸ ਨੂੰ ਪਹਿਲਾਂ ਕਰ ਵਿਭਾਗ ਦੇ ਮੋਬਾਈਲ ਵਿੰਗ ਵਜੋਂ ਜਾਣਿਆ ਜਾਂਦਾ ਸੀ, ਨੇ ਗੁਡਜ਼ ਇਨ ਟਰਾਂਜ਼ਿਟ ਤੋਂ ਜੁਰਮਾਨੇ ਵਿੱਚ 38 ਫੀਸਦੀ ਦਾ ਵਾਧਾ ਕਰਦਿਆਂ ਵਿੱਤੀ ਸਾਲ 2022-23 ਦੌਰਾਨ 234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਜਦੋਂ ਕਿ ਵਿੱਤੀ ਸਾਲ 2021-22 ਦੌਰਾਨ 169.13 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।  

ਇਸ ਵਿੱਚੋਂ 121.43 ਕਰੋੜ ਰੁਪਏ ਦਾ ਜੁਰਮਾਨਾ ਕਰ ਚੋਰੀ ਲਈ ਸਿਰਫ ਲੋਹੇ ਅਤੇ ਸਟੀਲ ਦੇ ਸਕ੍ਰੈਪ ਅਤੇ ਤਿਆਰ ਮਾਲ ਦੀ ਢੋਆ-ਢੁਆਈ ਦੌਰਾਨ ਵਸੂਲੇ ਗਏ ਸਨ, ਜੋ ਕੁਲ ਜੁਰਮਾਨੇ ਦਾ 66.44 ਪ੍ਰਤੀਸ਼ਤ ਸੀ। ਇਸ ਵਿੱਚ ਕੁੱਲ 9018 ਮਾਮਲਿਆਂ ਵਿੱਚੋਂ 2455 ਸਿਰਫ਼ ਲੁਧਿਆਣਾ ਤੋਂ ਸਨ। ਸਭ ਤੋਂ ਵੱਡੇ ਕੇਸਾਂ ਵਿੱਚ, ਜਿੰਨ੍ਹਾਂ ਵਿੱਚ ਇੱਕ ਵਾਹਨ ਤੋਂ ਹੀ 20 ਲੱਖ ਰੁਪਏ ਤੋਂ ਵੱਧ ਦੀ ਰਿਕਰਵਰੀ ਹੋਈ, ਵਿੱਚ ਸੱਭ ਤੋਂ ਜਿਆਦਾ ਮਾਮਲਿਆਂ ਵਿੱਚ ਤਾਂਬੇ ਦਾ ਕਬਾੜ ਅਤੇ ਖਾਣ ਵਾਲਾ ਤੇਲ ਲਿਜਾਇਆ ਜਾ ਰਿਹਾ ਸੀ।

ਟੈਕਸ ਇੰਟੈਲੀਜੈਂਸ ਯੂਨਿਟ ਦੀ ਪ੍ਰੀਜੈਂਟੇਸ਼ਨ ਦੌਰਾਨ, ਆਬਕਾਰੀ ਅਤੇ ਕਰ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਟੀ.ਆਈ.ਯੂ ਨੇ 31 ਮਾਰਚ, 2023 ਤੱਕ 1294.04 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਨੂੰ ਰਿਵਰਸ ਕੀਤਾ ਅਤੇ 52.98 ਕਰੋੜ ਰੁਪਏ ਦੀ ਆਈ.ਟੀ.ਸੀ. ਬਲੌਕ ਕੀਤੀ। ਇਸ ਵਿੱਚ 10 ਵੱਡੇ ਮਾਮਲਿਆਂ ਦੀ ਜਾਂਚ ਦੌਰਾਨ 1084.95 ਕਰੋੜ ਦਾ ਆਈਟੀਸੀ ਰਿਵਰਸਲ ਸ਼ਾਮਲ ਹੈ। 

ਟੀ.ਆਈ.ਯੂ ਨੇ ਆਪਣੀ ਜਾਂਚ ਦੌਰਾਨ ਇਹ ਵੀ ਪਾਇਆ ਕਿ ਕੁਝ ਜੀਵਨ ਬੀਮਾ ਅਤੇ ਸਿਹਤ ਬੀਮਾ ਫਰਮਾਂ ਅਣਉਚਿਤ ਆਈ.ਟੀ.ਸੀ ਦਾ ਦਾਅਵਾ ਕਰਕੇ ਇਸ ਦੀ ਵਰਤੋਂ ਕਰ ਰਹੀਆਂ ਸਨ। ਇਸ ਤੋਂ ਇਲਾਵਾ ਰੱਦ ਕੀਤੇ ਡੀਲਰਾਂ ਦੀ ਵੀ ਟੀ.ਆਈ.ਯੂ ਟੀਮ ਵੱਲੋਂ ਜਾਂਚ ਕੀਤੀ ਗਈ। ਪੜਤਾਲ ਦੌਰਾਨ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ ਬਹੁਤ ਸਾਰੇ ਡੀਲਰਾਂ ਕੋਲ ਆਪਣੇ ਕ੍ਰੈਡਿਟ ਬਹੀ ਵਿੱਚ ਵੱਡੀ ਆਈ.ਟੀ.ਸੀ ਬਕਾਇਆ ਹੈ। 

ਇਹ ਮਾਮਲਿਆਂ ਅਜੇ ਵੀ ਤਸਦੀਕ ਅਧੀਨ ਹਨ ਅਤੇ ਟੀ.ਆਈ.ਯੂ ਦੀ ਰਿਪੋਰਟ ਦੇ ਆਧਾਰ ’ਤੇ ਜ਼ਿਲਿ੍ਹਆਂ ਨੇ ਹੁਣ ਤੱਕ 209.08 ਕਰੋੜ ਰੁਪਏ ਦੇ ਆਈ.ਟੀ.ਸੀ ਰਿਵਰਸਡ ਕੀਤੀ ਹੈ ਅਤੇ 43.20 ਕਰੋੜ ਰੁਪਏ ਦੇ ਆਈ,ਟੀ.ਸੀ ਨੂੰ ਬਲਾਕ ਕੀਤਾ ਹੈ।ਇਸ ਸਮੀਖਿਆ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਸ. ਤੇਜਵੀਰ ਸਿੰਘ ਸਿੱਧੂ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD